1 ਸ਼ਮੂਏਲ 22

ਕੀ ਉਸ ਦਿਨ ਮੈਂ ਪਹਿਲੀ ਵਾਰ ਪਰਮੇਸ਼ਵਰ ਤੋਂ ਉਹ ਦੇ ਲਈ ਪੁੱਛਿਆ? ਬਿਲਕੁੱਲ ਨਹੀਂ! ਰਾਜਾ ਤੁਹਾਡੇ ਸੇਵਕ ਜਾਂ ਆਪਣੇ ਪਿਤਾ ਦੇ ਪਰਿਵਾਰ ਵਿੱਚੋਂ ਕਿਸੇ ਉੱਤੇ ਦੋਸ਼ ਨਾ ਲਾਵੇ ਕਿਉਂਕਿ ਤੁਹਾਡਾ ਸੇਵਕ ਇਸ ਸਾਰੇ ਮਾਮਲੇ ਬਾਰੇ ਕੁਝ ਵੀ ਨਹੀਂ ਜਾਣਦਾ।”

1 Samuel 22:15 (UKJV) Did I then begin to enquire of God for him? be it far from me: let not the king impute any thing unto his servant, nor to all the house of my father: for your servant knew nothing of all this, less or more.

13ਸ਼ਾਊਲ ਨੇ ਉਹ ਨੂੰ ਆਖਿਆ, “ਤੂੰ ਅਤੇ ਯੱਸੀ ਦੇ ਪੁੱਤਰ ਨੇ ਮੇਰੇ ਵਿਰੁੱਧ ਸਾਜਿਸ਼ ਕੀਤੀ, ਤੂੰ ਜੋ ਉਸ ਨੂੰ ਰੋਟੀ ਅਤੇ ਤਲਵਾਰ ਦਿੱਤੀ ਅਤੇ ਯਾਹਵੇਹ ਕੋਲੋਂ ਪੁੱਛਿਆ ਭਈ ਉਹ ਮੇਰੇ ਵਿਰੁੱਧ ਉੱਠੇ ਅਤੇ ਘਾਤ ਲਾ ਕੇ ਬੈਠੇ ਜਿਵੇਂ ਉਹ ਅੱਜ ਕਰਦਾ ਹੈ?”

14ਅਹੀਮਲੇਕ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ, “ਤੇਰੇ ਸਾਰੇ ਸੇਵਕਾਂ ਵਿੱਚੋਂ ਰਾਜੇ ਦੇ ਜਵਾਈ ਦਾਵੀਦ ਵਰਗਾ ਵਫ਼ਾਦਾਰ ਕੌਣ ਹੈ ਜੋ ਤੇਰੇ ਅੰਗ-ਰੱਖਿਅਕਾਂ ਦਾ ਸਰਦਾਰ ਅਤੇ ਤੇਰੇ ਘਰਾਣੇ ਵਿੱਚ ਬਹੁਤ ਇੱਜ਼ਤ ਵਾਲਾ ਹੈ?

15ਕੀ ਉਸ ਦਿਨ ਮੈਂ ਪਹਿਲੀ ਵਾਰ ਪਰਮੇਸ਼ਵਰ ਤੋਂ ਉਹ ਦੇ ਲਈ ਪੁੱਛਿਆ? ਬਿਲਕੁੱਲ ਨਹੀਂ! ਰਾਜਾ ਤੁਹਾਡੇ ਸੇਵਕ ਜਾਂ ਆਪਣੇ ਪਿਤਾ ਦੇ ਪਰਿਵਾਰ ਵਿੱਚੋਂ ਕਿਸੇ ਉੱਤੇ ਦੋਸ਼ ਨਾ ਲਾਵੇ ਕਿਉਂਕਿ ਤੁਹਾਡਾ ਸੇਵਕ ਇਸ ਸਾਰੇ ਮਾਮਲੇ ਬਾਰੇ ਕੁਝ ਵੀ ਨਹੀਂ ਜਾਣਦਾ।”

16ਪਰ ਪਾਤਸ਼ਾਹ ਨੇ ਆਖਿਆ, “ਅਹੀਮਲੇਕ, ਤੂੰ ਅਤੇ ਤੇਰਾ ਸਾਰਾ ਪਰਿਵਾਰ ਜ਼ਰੂਰ ਮਰ ਜਾਵੇਂਗਾ।”

17ਤਦ ਰਾਜੇ ਨੇ ਆਪਣੇ ਪਾਸੇ ਦੇ ਖੜ੍ਹੇ ਸਿਪਾਹੀਆਂ ਨੂੰ ਹੁਕਮ ਦਿੱਤਾ, “ਮੁੜੋ ਅਤੇ ਯਾਹਵੇਹ ਦੇ ਜਾਜਕਾਂ ਨੂੰ ਮਾਰ ਦਿਓ ਕਿਉਂਕਿ ਇਹ ਵੀ ਦਾਵੀਦ ਨਾਲ ਮਿਲੇ ਹੋਏ ਹਨ। ਉਹ ਜਾਣਦੇ ਸਨ ਕਿ ਉਹ ਭੱਜ ਰਿਹਾ ਹੈ, ਪਰ ਉਹਨਾਂ ਨੇ ਮੈਨੂੰ ਨਹੀਂ ਦੱਸਿਆ।” ਪਰ ਰਾਜੇ ਦੇ ਅਧਿਕਾਰੀ ਯਾਹਵੇਹ ਦੇ ਸੇਵਕਾਂ ਨੂੰ ਮਾਰਨ ਲਈ ਹੱਥ ਚੁੱਕਣ ਲਈ ਵੀ ਤਿਆਰ ਨਹੀਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.