1 ਸ਼ਮੂਏਲ 22

ਸੋ ਉਸ ਨੇ ਉਹਨਾਂ ਨੂੰ ਮੋਆਬ ਦੇ ਰਾਜੇ ਕੋਲ ਛੱਡ ਦਿੱਤਾ ਜਦ ਤੱਕ ਦਾਵੀਦ ਗੜ੍ਹ ਵਿੱਚ ਸੀ ਉਹ ਉਸ ਦੇ ਨਾਲ ਰਹੇ।

1 Samuel 22:4 (UKJV) And he brought them before the king of Moab: and they dwelt with him all the while that David was in the hold.

2ਉਹ ਸਾਰੇ ਜਿਹੜੇ ਬਿਪਤਾ ਵਿੱਚ ਸਨ ਜਾਂ ਕਰਜ਼ੇ ਵਿੱਚ ਸਨ ਜਾਂ ਮੁਸ਼ਕਿਲ ਵਿੱਚ ਸਨ ਉਹ ਦੇ ਦੁਆਲੇ ਇਕੱਠੇ ਹੋਏ ਅਤੇ ਉਹ ਉਹਨਾਂ ਦਾ ਪ੍ਰਧਾਨ ਬਣ ਗਿਆ। ਤਕਰੀਬਨ ਚਾਰ ਸੌ ਆਦਮੀ ਉਸਦੇ ਨਾਲ ਸਨ।

3ਉੱਥੋਂ ਦਾਵੀਦ ਮੋਆਬ ਵਿੱਚ ਮਿਸਫ਼ਾਹ ਨੂੰ ਗਿਆ ਅਤੇ ਮੋਆਬ ਦੇ ਰਾਜੇ ਨੂੰ ਆਖਿਆ, “ਕੀ ਤੁਸੀਂ ਮੇਰੇ ਮਾਤਾ-ਪਿਤਾ ਨੂੰ ਆਗਿਆ ਦਿਉ ਜੋ ਉਹ ਤੇਰੇ ਕੋਲ ਆ ਕੇ ਰਹਿਣ, ਜਦੋਂ ਤੱਕ ਮੈਂ ਇਹ ਨਾ ਜਾਣ ਲਵਾਂ ਕਿ ਪਰਮੇਸ਼ਵਰ ਮੇਰੇ ਲਈ ਕੀ ਕਰੇਗਾ?”

4ਸੋ ਉਸ ਨੇ ਉਹਨਾਂ ਨੂੰ ਮੋਆਬ ਦੇ ਰਾਜੇ ਕੋਲ ਛੱਡ ਦਿੱਤਾ ਜਦ ਤੱਕ ਦਾਵੀਦ ਗੜ੍ਹ ਵਿੱਚ ਸੀ ਉਹ ਉਸ ਦੇ ਨਾਲ ਰਹੇ।

5ਪਰ ਗਾਦ ਨਬੀ ਨੇ ਦਾਵੀਦ ਨੂੰ ਆਖਿਆ, “ਗੜ੍ਹ ਵਿੱਚ ਨਾ ਠਹਿਰ। ਯਹੂਦਾਹ ਦੇ ਦੇਸ਼ ਵਿੱਚ ਜਾਓ।” ਇਸ ਲਈ ਦਾਵੀਦ ਉੱਥੋਂ ਹਾਰਥ ਦੇ ਜੰਗਲ ਵਿੱਚ ਚਲਾ ਗਿਆ।

6ਹੁਣ ਸ਼ਾਊਲ ਨੇ ਸੁਣਿਆ ਕਿ ਦਾਵੀਦ ਅਤੇ ਉਸਦੇ ਆਦਮੀਆਂ ਦਾ ਪਤਾ ਲੱਗ ਗਿਆ ਹੈ ਅਤੇ ਸ਼ਾਊਲ ਹੱਥ ਵਿੱਚ ਬਰਛੀ, ਗਿਬਆਹ ਦੀ ਪਹਾੜੀ ਉੱਤੇ ਝਾਊ ਦੇ ਰੁੱਖ ਦੇ ਹੇਠਾਂ ਬੈਠਾ ਹੋਇਆ ਸੀ ਅਤੇ ਉਸਦੇ ਸਾਰੇ ਸੇਵਕ ਉਸਦੇ ਕੋਲ ਖੜ੍ਹੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.