4ਸੋ ਉਸ ਨੇ ਉਹਨਾਂ ਨੂੰ ਮੋਆਬ ਦੇ ਰਾਜੇ ਕੋਲ ਛੱਡ ਦਿੱਤਾ ਜਦ ਤੱਕ ਦਾਵੀਦ ਗੜ੍ਹ ਵਿੱਚ ਸੀ ਉਹ ਉਸ ਦੇ ਨਾਲ ਰਹੇ।
5ਪਰ ਗਾਦ ਨਬੀ ਨੇ ਦਾਵੀਦ ਨੂੰ ਆਖਿਆ, “ਗੜ੍ਹ ਵਿੱਚ ਨਾ ਠਹਿਰ। ਯਹੂਦਾਹ ਦੇ ਦੇਸ਼ ਵਿੱਚ ਜਾਓ।” ਇਸ ਲਈ ਦਾਵੀਦ ਉੱਥੋਂ ਹਾਰਥ ਦੇ ਜੰਗਲ ਵਿੱਚ ਚਲਾ ਗਿਆ।
6ਹੁਣ ਸ਼ਾਊਲ ਨੇ ਸੁਣਿਆ ਕਿ ਦਾਵੀਦ ਅਤੇ ਉਸਦੇ ਆਦਮੀਆਂ ਦਾ ਪਤਾ ਲੱਗ ਗਿਆ ਹੈ ਅਤੇ ਸ਼ਾਊਲ ਹੱਥ ਵਿੱਚ ਬਰਛੀ, ਗਿਬਆਹ ਦੀ ਪਹਾੜੀ ਉੱਤੇ ਝਾਊ ਦੇ ਰੁੱਖ ਦੇ ਹੇਠਾਂ ਬੈਠਾ ਹੋਇਆ ਸੀ ਅਤੇ ਉਸਦੇ ਸਾਰੇ ਸੇਵਕ ਉਸਦੇ ਕੋਲ ਖੜ੍ਹੇ ਸਨ।
7ਸ਼ਾਊਲ ਨੇ ਉਹਨਾਂ ਨੂੰ ਆਖਿਆ, “ਸੁਣੋ, ਬਿਨਯਾਮੀਨ ਦੇ ਲੋਕੋ! ਕੀ ਯੱਸੀ ਦਾ ਪੁੱਤਰ ਤੁਹਾਡੇ ਵਿੱਚੋਂ ਹਰੇਕ ਨੂੰ ਖੇਤ ਅਤੇ ਅੰਗੂਰੀ ਬਾਗ ਦੇਵੇਗਾ? ਕੀ ਉਹ ਤੁਹਾਨੂੰ ਸਾਰਿਆਂ ਨੂੰ ਹਜ਼ਾਰਾਂ ਦਾ ਸੈਨਾਪਤੀ ਅਤੇ ਸੈਂਕੜੇ ਦਾ ਸੈਨਾਪਤੀ ਬਣਾਵੇਗਾ?
8ਜੋ ਤੁਸੀਂ ਸਾਰਿਆਂ ਨੇ ਮੇਰੇ ਵਿਰੋਧੀ ਬਣਨ ਦਾ ਮਨ ਬਣਿਆ ਹੈ? ਅਜਿਹਾ ਹੋਰ ਕੋਈ ਨਹੀਂ ਜੋ ਮੈਨੂੰ ਦੱਸੇ ਕਿ ਮੇਰੇ ਪੁੱਤਰ ਨੇ ਯੱਸੀ ਦੇ ਪੁੱਤਰ ਨਾਲ ਨੇਮ ਕੀਤਾ। ਤੁਹਾਡੇ ਵਿੱਚੋਂ ਕੋਈ ਵੀ ਮੇਰੀ ਚਿੰਤਾ ਨਹੀਂ ਕਰਦਾ ਜਾਂ ਮੈਨੂੰ ਇਹ ਨਹੀਂ ਦੱਸਦਾ ਕਿ ਮੇਰੇ ਪੁੱਤਰ ਨੇ ਮੇਰੇ ਸੇਵਕ ਨੂੰ ਮੇਰੀ ਉਡੀਕ ਕਰਨ ਲਈ ਉਕਸਾਇਆ ਹੈ, ਜਿਵੇਂ ਕਿ ਉਹ ਅੱਜ ਕਰਦਾ ਹੈ।”