1 ਸ਼ਮੂਏਲ 22

ਸ਼ਾਊਲ ਨੇ ਉਹਨਾਂ ਨੂੰ ਆਖਿਆ, “ਸੁਣੋ, ਬਿਨਯਾਮੀਨ ਦੇ ਲੋਕੋ! ਕੀ ਯੱਸੀ ਦਾ ਪੁੱਤਰ ਤੁਹਾਡੇ ਵਿੱਚੋਂ ਹਰੇਕ ਨੂੰ ਖੇਤ ਅਤੇ ਅੰਗੂਰੀ ਬਾਗ ਦੇਵੇਗਾ? ਕੀ ਉਹ ਤੁਹਾਨੂੰ ਸਾਰਿਆਂ ਨੂੰ ਹਜ਼ਾਰਾਂ ਦਾ ਸੈਨਾਪਤੀ ਅਤੇ ਸੈਂਕੜੇ ਦਾ ਸੈਨਾਪਤੀ ਬਣਾਵੇਗਾ?

1 Samuel 22:7 (UKJV) Then Saul said unto his servants that stood about him, Hear now, all of you Benjamites; will the son of Jesse give every one of you fields and vineyards, and make you all captains of thousands, and captains of hundreds;

5ਪਰ ਗਾਦ ਨਬੀ ਨੇ ਦਾਵੀਦ ਨੂੰ ਆਖਿਆ, “ਗੜ੍ਹ ਵਿੱਚ ਨਾ ਠਹਿਰ। ਯਹੂਦਾਹ ਦੇ ਦੇਸ਼ ਵਿੱਚ ਜਾਓ।” ਇਸ ਲਈ ਦਾਵੀਦ ਉੱਥੋਂ ਹਾਰਥ ਦੇ ਜੰਗਲ ਵਿੱਚ ਚਲਾ ਗਿਆ।

6ਹੁਣ ਸ਼ਾਊਲ ਨੇ ਸੁਣਿਆ ਕਿ ਦਾਵੀਦ ਅਤੇ ਉਸਦੇ ਆਦਮੀਆਂ ਦਾ ਪਤਾ ਲੱਗ ਗਿਆ ਹੈ ਅਤੇ ਸ਼ਾਊਲ ਹੱਥ ਵਿੱਚ ਬਰਛੀ, ਗਿਬਆਹ ਦੀ ਪਹਾੜੀ ਉੱਤੇ ਝਾਊ ਦੇ ਰੁੱਖ ਦੇ ਹੇਠਾਂ ਬੈਠਾ ਹੋਇਆ ਸੀ ਅਤੇ ਉਸਦੇ ਸਾਰੇ ਸੇਵਕ ਉਸਦੇ ਕੋਲ ਖੜ੍ਹੇ ਸਨ।

7ਸ਼ਾਊਲ ਨੇ ਉਹਨਾਂ ਨੂੰ ਆਖਿਆ, “ਸੁਣੋ, ਬਿਨਯਾਮੀਨ ਦੇ ਲੋਕੋ! ਕੀ ਯੱਸੀ ਦਾ ਪੁੱਤਰ ਤੁਹਾਡੇ ਵਿੱਚੋਂ ਹਰੇਕ ਨੂੰ ਖੇਤ ਅਤੇ ਅੰਗੂਰੀ ਬਾਗ ਦੇਵੇਗਾ? ਕੀ ਉਹ ਤੁਹਾਨੂੰ ਸਾਰਿਆਂ ਨੂੰ ਹਜ਼ਾਰਾਂ ਦਾ ਸੈਨਾਪਤੀ ਅਤੇ ਸੈਂਕੜੇ ਦਾ ਸੈਨਾਪਤੀ ਬਣਾਵੇਗਾ?

8ਜੋ ਤੁਸੀਂ ਸਾਰਿਆਂ ਨੇ ਮੇਰੇ ਵਿਰੋਧੀ ਬਣਨ ਦਾ ਮਨ ਬਣਿਆ ਹੈ? ਅਜਿਹਾ ਹੋਰ ਕੋਈ ਨਹੀਂ ਜੋ ਮੈਨੂੰ ਦੱਸੇ ਕਿ ਮੇਰੇ ਪੁੱਤਰ ਨੇ ਯੱਸੀ ਦੇ ਪੁੱਤਰ ਨਾਲ ਨੇਮ ਕੀਤਾ। ਤੁਹਾਡੇ ਵਿੱਚੋਂ ਕੋਈ ਵੀ ਮੇਰੀ ਚਿੰਤਾ ਨਹੀਂ ਕਰਦਾ ਜਾਂ ਮੈਨੂੰ ਇਹ ਨਹੀਂ ਦੱਸਦਾ ਕਿ ਮੇਰੇ ਪੁੱਤਰ ਨੇ ਮੇਰੇ ਸੇਵਕ ਨੂੰ ਮੇਰੀ ਉਡੀਕ ਕਰਨ ਲਈ ਉਕਸਾਇਆ ਹੈ, ਜਿਵੇਂ ਕਿ ਉਹ ਅੱਜ ਕਰਦਾ ਹੈ।”

9ਪਰ ਦੋਏਗ ਅਦੋਮੀ ਨੇ ਜਿਹੜਾ ਸ਼ਾਊਲ ਦੇ ਅਧਿਕਾਰੀਆਂ ਨਾਲ ਖੜ੍ਹਾ ਸੀ ਆਖਿਆ, “ਮੈਂ ਯੱਸੀ ਦੇ ਪੁੱਤਰ ਨੂੰ ਨੋਬ ਵਿੱਚ ਅਹੀਟੂਬ ਦੇ ਪੁੱਤਰ ਅਹੀਮਲੇਕ ਕੋਲ ਆਉਂਦਾ ਵੇਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.