1 ਸ਼ਮੂਏਲ 23

ਤਦ ਦਾਵੀਦ ਨੇ ਯਾਹਵੇਹ ਤੋਂ ਪੁੱਛਿਆ, “ਕੀ ਮੈਂ ਜਾ ਕੇ ਇਨ੍ਹਾਂ ਫ਼ਲਿਸਤੀਆਂ ਉੱਤੇ ਹਮਲਾ ਕਰਾਂ?” ਯਾਹਵੇਹ ਨੇ ਉਸਨੂੰ ਉੱਤਰ ਦਿੱਤਾ, “ਜਾ, ਫ਼ਲਿਸਤੀਆਂ ਉੱਤੇ ਹਮਲਾ ਕਰ ਅਤੇ ਕੇਲਾਹ ਨਗਰ ਨੂੰ ਬਚਾ।”

1 Samuel 23:2 (UKJV) Therefore David enquired of the LORD, saying, Shall I go and strike these Philistines? And the LORD said unto David, Go, and strike the Philistines, and save Keilah.

1ਜਦੋਂ ਦਾਵੀਦ ਨੂੰ ਕਿਹਾ ਗਿਆ, “ਵੇਖੋ, ਫ਼ਲਿਸਤੀ ਕੇਲਾਹ ਦੇ ਵਿਰੁੱਧ ਲੜ ਰਹੇ ਹਨ ਅਤੇ ਫ਼ਸਲਾਂ ਨੂੰ ਲੁੱਟਦੇ ਹਨ।”

2ਤਦ ਦਾਵੀਦ ਨੇ ਯਾਹਵੇਹ ਤੋਂ ਪੁੱਛਿਆ, “ਕੀ ਮੈਂ ਜਾ ਕੇ ਇਨ੍ਹਾਂ ਫ਼ਲਿਸਤੀਆਂ ਉੱਤੇ ਹਮਲਾ ਕਰਾਂ?” ਯਾਹਵੇਹ ਨੇ ਉਸਨੂੰ ਉੱਤਰ ਦਿੱਤਾ, “ਜਾ, ਫ਼ਲਿਸਤੀਆਂ ਉੱਤੇ ਹਮਲਾ ਕਰ ਅਤੇ ਕੇਲਾਹ ਨਗਰ ਨੂੰ ਬਚਾ।”

3ਪਰ ਦਾਵੀਦ ਦੇ ਲੋਕਾਂ ਨੇ ਉਸ ਨੂੰ ਆਖਿਆ, “ਅਸੀਂ ਇੱਥੇ ਯਹੂਦਾਹ ਦੇ ਵਿੱਚ ਡਰ ਦੇ ਮਾਰੇ ਰਹਿ ਰਹੇ ਹਾਂ। ਫਿਰ ਜੇ ਅਸੀਂ ਜਾ ਕੇ ਕੇਲਾਹ ਵਿੱਚ ਫ਼ਲਿਸਤੀਆਂ ਦੀ ਫੌਜ ਦਾ ਸਾਹਮਣਾ ਕਰੀਏ ਤਾਂ ਕੀ ਵੱਧ ਡਰ ਦਾ ਸਾਹਮਣਾ ਨਹੀਂ ਕਰਨਗੇ!”

4ਇੱਕ ਵਾਰ ਫਿਰ ਦਾਵੀਦ ਨੇ ਯਾਹਵੇਹ ਤੋਂ ਪੁੱਛਿਆ, ਅਤੇ ਯਾਹਵੇਹ ਨੇ ਉਸਨੂੰ ਉੱਤਰ ਦਿੱਤਾ, “ਕੇਲਾਹ ਨੂੰ ਜਾ, ਕਿਉਂਕਿ ਮੈਂ ਫ਼ਲਿਸਤੀਆਂ ਨੂੰ ਤੇਰੇ ਹੱਥ ਵਿੱਚ ਕਰ ਦੇਵਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.