1 ਸ਼ਮੂਏਲ 23

ਸ਼ਾਊਲ ਨੂੰ ਦੱਸਿਆ ਗਿਆ ਕਿ ਦਾਵੀਦ ਕੇਲਾਹ ਨੂੰ ਗਿਆ ਹੈ ਅਤੇ ਉਸ ਨੇ ਕਿਹਾ, “ਪਰਮੇਸ਼ਵਰ ਨੇ ਉਸਨੂੰ ਮੇਰੇ ਹੱਥਾਂ ਵਿੱਚ ਸੌਂਪ ਦਿੱਤਾ ਹੈ, ਕਿਉਂਕਿ ਉਹ ਅਜਿਹੇ ਸ਼ਹਿਰ ਵਿੱਚ ਹੈ ਜਿਸਦੇ ਬੂਹੇ ਅਤੇ ਚਾਰ ਦੀਵਾਰੀ ਉੱਚੀ ਹੈ ਉਹ ਉਸ ਵਿੱਚ ਦਾਖਲ ਹੋ ਕੇ ਫਸ ਗਿਆ ਹੈ।”

1 Samuel 23:7 (UKJV) And it was told Saul that David was come to Keilah. And Saul said, God has delivered him into mine hand; for he is shut in, by entering into a town that has gates and bars.

5ਤਾਂ ਦਾਵੀਦ ਅਤੇ ਉਸ ਦੇ ਆਦਮੀ ਕੇਲਾਹ ਨੂੰ ਗਏ ਅਤੇ ਫ਼ਲਿਸਤੀਆਂ ਨਾਲ ਲੜੇ ਅਤੇ ਉਹਨਾਂ ਦੇ ਪਸ਼ੂਆਂ ਨੂੰ ਲੈ ਆਏ। ਉਸਨੇ ਫ਼ਲਿਸਤੀਆਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਅਤੇ ਕੇਲਾਹ ਦੇ ਲੋਕਾਂ ਨੂੰ ਬਚਾਇਆ।

6(ਹੁਣ ਅਹੀਮਲੇਕ ਦਾ ਪੁੱਤਰ ਅਬੀਯਾਥਰ ਏਫ਼ੋਦ ਆਪਣੇ ਨਾਲ ਲਿਆਇਆ ਸੀ ਜਦੋਂ ਉਹ ਕੇਲਾਹ ਵਿੱਚ ਭੱਜ ਕੇ ਦਾਵੀਦ ਕੋਲ ਆਇਆ ਸੀ।)

7ਸ਼ਾਊਲ ਨੂੰ ਦੱਸਿਆ ਗਿਆ ਕਿ ਦਾਵੀਦ ਕੇਲਾਹ ਨੂੰ ਗਿਆ ਹੈ ਅਤੇ ਉਸ ਨੇ ਕਿਹਾ, “ਪਰਮੇਸ਼ਵਰ ਨੇ ਉਸਨੂੰ ਮੇਰੇ ਹੱਥਾਂ ਵਿੱਚ ਸੌਂਪ ਦਿੱਤਾ ਹੈ, ਕਿਉਂਕਿ ਉਹ ਅਜਿਹੇ ਸ਼ਹਿਰ ਵਿੱਚ ਹੈ ਜਿਸਦੇ ਬੂਹੇ ਅਤੇ ਚਾਰ ਦੀਵਾਰੀ ਉੱਚੀ ਹੈ ਉਹ ਉਸ ਵਿੱਚ ਦਾਖਲ ਹੋ ਕੇ ਫਸ ਗਿਆ ਹੈ।”

8ਅਤੇ ਸ਼ਾਊਲ ਨੇ ਆਪਣੀਆਂ ਸਾਰੀਆਂ ਫ਼ੌਜਾਂ ਨੂੰ ਲੜਾਈ ਲਈ ਬੁਲਾਇਆ ਤਾਂ ਜੋ ਉਹ ਦਾਵੀਦ ਅਤੇ ਉਸ ਦੇ ਬੰਦਿਆਂ ਨੂੰ ਘੇਰਨ ਲਈ ਕੇਲਾਹ ਨੂੰ ਜਾਣ।

9ਜਦੋਂ ਦਾਵੀਦ ਨੂੰ ਪਤਾ ਲੱਗਾ ਕਿ ਸ਼ਾਊਲ ਉਸ ਦੇ ਵਿਰੁੱਧ ਸਾਜ਼ਿਸ਼ ਬਣਾ ਰਿਹਾ ਹੈ ਤਾਂ ਉਸ ਨੇ ਅਬੀਯਾਥਰ ਜਾਜਕ ਨੂੰ ਕਿਹਾ, “ਏਫ਼ੋਦ ਲਿਆਓ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.