16ਜਦੋਂ ਦਾਵੀਦ ਨੇ ਇਹ ਗੱਲਾਂ ਆਖ ਦਿੱਤੀਆਂ ਤਾਂ ਸ਼ਾਊਲ ਬੋਲਿਆ, ਹੇ ਮੇਰੇ ਪੁੱਤਰ ਦਾਵੀਦ, ਕੀ ਇਹ ਤੇਰੀ ਆਵਾਜ਼ ਹੈ? ਅਤੇ ਸ਼ਾਊਲ ਉੱਚੀ-ਉੱਚੀ ਰੋਇਆ।
17ਉਸ ਨੇ ਦਾਵੀਦ ਨੂੰ ਕਿਹਾ, “ਤੂੰ ਮੇਰੇ ਨਾਲੋਂ ਵੱਧ ਧਰਮੀ ਹੈ। ਤੂੰ ਮੇਰੇ ਨਾਲ ਭਲਿਆਈ ਕੀਤੀ ਹੈ, ਪਰ ਮੈਂ ਤੇਰੇ ਨਾਲ ਬੁਰਿਆਈ ਕੀਤੀ।
18ਤੁਸੀਂ ਹੁਣੇ ਹੀ ਮੈਨੂੰ ਦੱਸਿਆ ਹੈ ਕਿ ਤੂੰ ਮੇਰੇ ਨਾਲ ਭਲਿਆਈ ਕੀਤੀ; ਯਾਹਵੇਹ ਨੇ ਮੈਨੂੰ ਤੇਰੇ ਹੱਥਾਂ ਵਿੱਚ ਕਰ ਦਿੱਤਾ ਸੀ, ਪਰ ਤੂੰ ਮੈਨੂੰ ਨਾ ਮਾਰਿਆ।
19ਜਦੋਂ ਕੋਈ ਮਨੁੱਖ ਆਪਣੇ ਦੁਸ਼ਮਣ ਨੂੰ ਲੱਭ ਲੈਂਦਾ ਹੈ, ਤਾਂ ਕੀ ਉਹ ਉਸ ਨੂੰ ਬਿਨਾਂ ਕਿਸੇ ਨੁਕਸਾਨ ਦੇ ਵਾਪਸ ਜਾਣ ਦਿੰਦਾ ਹੈ? ਤੂੰ ਅੱਜ ਮੇਰੇ ਨਾਲ ਜਿਸ ਤਰ੍ਹਾਂ ਦੀ ਭਲਿਆਈ ਕੀਤੀ ਹੈ, ਯਾਹਵੇਹ ਤੈਨੂੰ ਚੰਗਾ ਫਲ ਦੇਵੇ।
20ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਤੂੰ ਜ਼ਰੂਰ ਰਾਜਾ ਹੋਵੇਂਗਾ ਅਤੇ ਇਸਰਾਏਲ ਦਾ ਰਾਜ ਤੇਰੇ ਹੱਥਾਂ ਵਿੱਚ ਹੋਵੇਗਾ।