17ਉਸ ਨੇ ਦਾਵੀਦ ਨੂੰ ਕਿਹਾ, “ਤੂੰ ਮੇਰੇ ਨਾਲੋਂ ਵੱਧ ਧਰਮੀ ਹੈ। ਤੂੰ ਮੇਰੇ ਨਾਲ ਭਲਿਆਈ ਕੀਤੀ ਹੈ, ਪਰ ਮੈਂ ਤੇਰੇ ਨਾਲ ਬੁਰਿਆਈ ਕੀਤੀ।
18ਤੁਸੀਂ ਹੁਣੇ ਹੀ ਮੈਨੂੰ ਦੱਸਿਆ ਹੈ ਕਿ ਤੂੰ ਮੇਰੇ ਨਾਲ ਭਲਿਆਈ ਕੀਤੀ; ਯਾਹਵੇਹ ਨੇ ਮੈਨੂੰ ਤੇਰੇ ਹੱਥਾਂ ਵਿੱਚ ਕਰ ਦਿੱਤਾ ਸੀ, ਪਰ ਤੂੰ ਮੈਨੂੰ ਨਾ ਮਾਰਿਆ।
19ਜਦੋਂ ਕੋਈ ਮਨੁੱਖ ਆਪਣੇ ਦੁਸ਼ਮਣ ਨੂੰ ਲੱਭ ਲੈਂਦਾ ਹੈ, ਤਾਂ ਕੀ ਉਹ ਉਸ ਨੂੰ ਬਿਨਾਂ ਕਿਸੇ ਨੁਕਸਾਨ ਦੇ ਵਾਪਸ ਜਾਣ ਦਿੰਦਾ ਹੈ? ਤੂੰ ਅੱਜ ਮੇਰੇ ਨਾਲ ਜਿਸ ਤਰ੍ਹਾਂ ਦੀ ਭਲਿਆਈ ਕੀਤੀ ਹੈ, ਯਾਹਵੇਹ ਤੈਨੂੰ ਚੰਗਾ ਫਲ ਦੇਵੇ।
20ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਤੂੰ ਜ਼ਰੂਰ ਰਾਜਾ ਹੋਵੇਂਗਾ ਅਤੇ ਇਸਰਾਏਲ ਦਾ ਰਾਜ ਤੇਰੇ ਹੱਥਾਂ ਵਿੱਚ ਹੋਵੇਗਾ।
21ਹੁਣ ਤੂੰ ਮੇਰੇ ਨਾਲ ਯਾਹਵੇਹ ਦੀ ਸਹੁੰ ਖਾ ਕੇ ਇਸ ਤਰ੍ਹਾਂ ਆਖ ਜੋ ਮੇਰੇ ਤੇਰੇ ਪਿੱਛੋਂ ਮੇਰੀ ਸੰਤਾਨ ਦਾ ਨਾਸ਼ ਨਹੀਂ ਕਰਾਂਗਾ ਅਤੇ ਮੇਰੇ ਪਿਤਾ ਦੇ ਪਰਿਵਾਰ ਵਿੱਚੋਂ ਮੇਰੇ ਨਾਮ ਨੂੰ ਨਹੀਂ ਮਿਟਾਵੇਗਾਂ।”