1 ਸ਼ਮੂਏਲ 24

ਇਨ੍ਹਾਂ ਗੱਲਾਂ ਨਾਲ ਦਾਵੀਦ ਨੇ ਆਪਣੇ ਬੰਦਿਆਂ ਨੂੰ ਸਖ਼ਤੀ ਨਾਲ ਝਿੜਕਿਆ ਅਤੇ ਉਹਨਾਂ ਨੂੰ ਸ਼ਾਊਲ ਉੱਤੇ ਹਮਲਾ ਕਰਨ ਦੀ ਆਗਿਆ ਨਾ ਦਿੱਤੀ ਅਤੇ ਸ਼ਾਊਲ ਗੁਫ਼ਾ ਵਿੱਚੋਂ ਨਿੱਕਲ ਕੇ ਆਪਣੇ ਰਾਹ ਤੁਰ ਪਿਆ।

1 Samuel 24:7 (UKJV) So David stayed his servants with these words, and suffered them not to rise against Saul. But Saul rose up out of the cave, and went on his way.

5ਇਸ ਦੇ ਪਿੱਛੋਂ ਅਜਿਹਾ ਹੋਇਆ ਜੋ ਦਾਵੀਦ ਬੇਚੈਨ ਹੋ ਗਿਆ ਇਸ ਲਈ ਕਿ ਉਸ ਨੇ ਉਸ ਦੀ ਚੱਦਰ ਦਾ ਪੱਲਾ ਕੱਟਿਆ ਸੀ।

6ਉਸ ਨੇ ਆਪਣੇ ਆਦਮੀਆਂ ਨੂੰ ਕਿਹਾ, “ਯਾਹਵੇਹ ਨੇ ਮਨ੍ਹਾ ਕੀਤਾ ਹੈ ਕਿ ਮੈਂ ਆਪਣੇ ਮਾਲਕ, ਯਾਹਵੇਹ ਦੇ ਮਸਹ ਕੀਤੇ ਹੋਏ, ਨਾਲ ਅਜਿਹਾ ਕੁਝ ਕਰਾਂ ਜੋ ਉਸ ਦੇ ਵਿਰੁੱਧ ਆਪਣਾ ਹੱਥ ਚਲਾਵਾਂ। ਕਿਉਂਕਿ ਉਹ ਪਰਮੇਸ਼ਵਰ ਦਾ ਮਸਹ ਕੀਤਾ ਹੋਇਆ ਹੈ।”

7ਇਨ੍ਹਾਂ ਗੱਲਾਂ ਨਾਲ ਦਾਵੀਦ ਨੇ ਆਪਣੇ ਬੰਦਿਆਂ ਨੂੰ ਸਖ਼ਤੀ ਨਾਲ ਝਿੜਕਿਆ ਅਤੇ ਉਹਨਾਂ ਨੂੰ ਸ਼ਾਊਲ ਉੱਤੇ ਹਮਲਾ ਕਰਨ ਦੀ ਆਗਿਆ ਨਾ ਦਿੱਤੀ ਅਤੇ ਸ਼ਾਊਲ ਗੁਫ਼ਾ ਵਿੱਚੋਂ ਨਿੱਕਲ ਕੇ ਆਪਣੇ ਰਾਹ ਤੁਰ ਪਿਆ।

8ਤਦ ਦਾਵੀਦ ਨੇ ਗੁਫਾ ਤੋਂ ਬਾਹਰ ਜਾ ਕੇ ਸ਼ਾਊਲ ਨੂੰ ਪੁਕਾਰਿਆ, ਹੇ ਮੇਰੇ ਮਹਾਰਾਜ ਪਾਤਸ਼ਾਹ! ਜਦੋਂ ਸ਼ਾਊਲ ਨੇ ਆਪਣੇ ਪਿੱਛੇ ਦੇਖਿਆ, ਤਾਂ ਦਾਵੀਦ ਨੇ ਮੱਥਾ ਟੇਕਿਆ ਅਤੇ ਆਪਣਾ ਮੂੰਹ ਧਰਤੀ ਉੱਤੇ ਝੁਕਾਇਆ।

9ਉਸ ਨੇ ਸ਼ਾਊਲ ਨੂੰ ਆਖਿਆ, “ਤੂੰ ਉਹਨਾਂ ਆਦਮੀਆਂ ਦੀਆਂ ਗੱਲਾਂ ਉੱਤੇ ਕਿਉਂ ਮਨ ਲਾਉਂਦਾ ਹੈ, ਜਿਹੜੇ ਆਖਦੇ ਹਨ ‘ਦਾਵੀਦ ਤੈਨੂੰ ਨੁਕਸਾਨ ਪਹੁੰਚਾਉਣਾ ਚਾਹੁੰਦਾ ਹੈ’?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.