1 ਸ਼ਮੂਏਲ 25

ਇੱਕ ਨੌਕਰ ਨੇ ਨਾਬਾਲ ਦੀ ਪਤਨੀ ਅਬੀਗੈਲ ਨੂੰ ਕਿਹਾ, “ਦਾਵੀਦ ਨੇ ਉਜਾੜ ਵਿੱਚੋਂ ਸੰਦੇਸ਼ਵਾਹਕ ਭੇਜੇ ਜੋ ਸਾਡੇ ਮਾਲਕ ਨੂੰ ਸ਼ੁਭਕਾਮਨਾਵਾਂ ਦੇਣ ਆਏ ਪਰ ਉਸ ਨੇ ਉਹਨਾਂ ਦੀ ਬੇਇੱਜ਼ਤੀ ਕੀਤੀ।

1 Samuel 25:14 (UKJV) But one of the young men told Abigail, Nabal's wife, saying, Behold, David sent messengers out of the wilderness to salute our master; and he railed on them.

12ਦਾਵੀਦ ਦੇ ਆਦਮੀ ਮੁੜੇ ਅਤੇ ਵਾਪਸ ਚਲੇ ਗਏ। ਜਦੋਂ ਉਹ ਪਹੁੰਚੇ ਤਾਂ ਉਹਨਾਂ ਨੇ ਹਰ ਗੱਲ ਦੀ ਸੂਚਨਾ ਦਿੱਤੀ।

13ਦਾਵੀਦ ਨੇ ਆਪਣੇ ਆਦਮੀਆਂ ਨੂੰ ਆਖਿਆ, “ਤੁਹਾਡੇ ਵਿੱਚੋਂ ਹਰ ਕੋਈ ਆਪਣੀ ਤਲਵਾਰ ਬੰਨ੍ਹੋ!” ਉਸੇ ਤਰ੍ਹਾਂ ਉਹਨਾਂ ਨੇ ਕੀਤਾ, ਅਤੇ ਦਾਵੀਦ ਨੇ ਵੀ ਆਪਣੀ ਤਲਵਾਰ ਬੰਨ ਲਈ ਅਤੇ ਚਾਰ ਸੌ ਦੇ ਕਰੀਬ ਆਦਮੀ ਦਾਵੀਦ ਦੇ ਨਾਲ ਚੜ੍ਹੇ ਅਤੇ ਬਾਕੀ ਦੋ ਸੌ ਸਮੱਗਰੀ ਦੇ ਕੋਲ ਠਹਿਰੇ।

14ਇੱਕ ਨੌਕਰ ਨੇ ਨਾਬਾਲ ਦੀ ਪਤਨੀ ਅਬੀਗੈਲ ਨੂੰ ਕਿਹਾ, “ਦਾਵੀਦ ਨੇ ਉਜਾੜ ਵਿੱਚੋਂ ਸੰਦੇਸ਼ਵਾਹਕ ਭੇਜੇ ਜੋ ਸਾਡੇ ਮਾਲਕ ਨੂੰ ਸ਼ੁਭਕਾਮਨਾਵਾਂ ਦੇਣ ਆਏ ਪਰ ਉਸ ਨੇ ਉਹਨਾਂ ਦੀ ਬੇਇੱਜ਼ਤੀ ਕੀਤੀ।

15ਫਿਰ ਵੀ ਉਹ ਮਨੁੱਖ ਸਾਡੇ ਲਈ ਬਹੁਤ ਚੰਗੇ ਸਨ। ਉਹਨਾਂ ਨੇ ਸਾਡੇ ਨਾਲ ਦੁਰਵਿਵਹਾਰ ਨਹੀਂ ਕੀਤਾ, ਅਤੇ ਸਾਰਾ ਸਮਾਂ ਅਸੀਂ ਉਹਨਾਂ ਦੇ ਨੇੜੇ ਖੇਤਾਂ ਵਿੱਚ ਰਹੇ, ਪਰ ਸਾਡੀ ਕੋਈ ਚੀਜ਼ ਵੀ ਨਹੀਂ ਗੁਆਚੀ।

16ਸਗੋਂ ਜਿੰਨਾਂ ਚਿਰ ਅਸੀਂ ਉਹਨਾਂ ਦੇ ਨਾਲ ਭੇਡਾਂ ਬੱਕਰੀਆਂ ਚਰਾਉਂਦੇ ਰਹੇ ਤਾਂ ਰਾਤ ਨੂੰ ਵੀ ਅਸੀਂ ਕੰਧ ਵਰਗੀ ਸੁਰੱਖਿਆ ਵਿੱਚ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.