1 ਸ਼ਮੂਏਲ 25

ਤਦ ਉਸ ਨੇ ਆਪਣੇ ਸੇਵਕਾਂ ਨੂੰ ਕਿਹਾ, “ਜਾਓ; ਮੈਂ ਤੁਹਾਡਾ ਪਿੱਛਾ ਕਰਾਂਗਾ।” ਪਰ ਉਸ ਨੇ ਆਪਣੇ ਪਤੀ ਨਾਬਾਲ ਨੂੰ ਨਹੀਂ ਦੱਸਿਆ।

1 Samuel 25:19 (UKJV) And she said unto her servants, Go on before me; behold, I come after you. But she told not her husband Nabal.

17ਹੁਣ ਸੋਚੋ ਅਤੇ ਵੇਖੋ ਕਿ ਤੁਸੀਂ ਕੀ ਕਰ ਸਕਦੇ ਹੋ ਕਿਉਂ ਜੋ ਸਾਡੇ ਮਾਲਕ ਅਤੇ ਉਸਦੇ ਸਾਰੇ ਘਰਾਣੇ ਉੱਤੇ ਬਿਪਤਾ ਪੈਣ ਵਾਲੀ ਹੈ। ਉਹ ਅਜਿਹਾ ਦੁਸ਼ਟ ਆਦਮੀ ਹੈ ਕਿ ਕੋਈ ਵੀ ਉਸ ਨਾਲ ਗੱਲ ਨਹੀਂ ਕਰ ਸਕਦਾ।”

18ਅਬੀਗੈਲ ਫੁਰਤੀ ਨਾਲ ਉੱਠੀ ਅਤੇ ਕੰਮ ਕੀਤਾ। ਉਸ ਨੇ ਦੋ ਸੌ ਰੋਟੀਆਂ, ਮੈਅ ਦੀਆਂ ਦੋ ਖੱਲਾਂ, ਪੰਜ ਭੇਡਾਂ, ਭੁੰਨੇ ਹੋਏ ਦਾਣੇ ਦੇ ਪੰਜ ਸੇਹ, ਸੌਗੀ ਦੀਆਂ ਸੌ ਰੋਟੀਆਂ ਅਤੇ ਦੋ ਸੌ ਹੰਜੀਰਾਂ ਦੀਆਂ ਰੋਟੀਆਂ ਲੈ ਕੇ ਖੋਤਿਆਂ ਉੱਤੇ ਲੱਦ ਦਿੱਤੀਆਂ।

19ਤਦ ਉਸ ਨੇ ਆਪਣੇ ਸੇਵਕਾਂ ਨੂੰ ਕਿਹਾ, “ਜਾਓ; ਮੈਂ ਤੁਹਾਡਾ ਪਿੱਛਾ ਕਰਾਂਗਾ।” ਪਰ ਉਸ ਨੇ ਆਪਣੇ ਪਤੀ ਨਾਬਾਲ ਨੂੰ ਨਹੀਂ ਦੱਸਿਆ।

20ਜਦੋਂ ਉਹ ਆਪਣੇ ਖੋਤੇ ਉੱਤੇ ਸਵਾਰ ਹੋ ਕੇ ਪਹਾੜੀ ਦੀ ਖੱਡ ਵਿੱਚ ਆਈ ਤਾਂ ਦਾਵੀਦ ਅਤੇ ਉਸ ਦੇ ਆਦਮੀ ਉਸ ਵੱਲ ਉੱਤਰ ਰਹੇ ਸਨ ਅਤੇ ਉਹ ਉਹਨਾਂ ਨੂੰ ਮਿਲੀ।

21ਦਾਵੀਦ ਨੇ ਆਖਿਆ ਸੀ ਕਿ ਜੋ ਕੁਝ ਮਾਲ ਇਹ ਦਾ ਉਜਾੜ ਵਿੱਚ ਹੈ ਮੈਂ ਵਿਅਰਥ ਹੀ ਉਹ ਅਜਿਹੀ ਰਾਖੀ ਕਰਦਾ ਰਿਹਾ ਜੋ ਉਸ ਦੇ ਸਾਰੇ ਮਾਲ ਵਿੱਚੋਂ ਕੁਝ ਵੀ ਨਾ ਗੁਆਚਿਆ ਅਤੇ ਉਸ ਨੇ ਭਲਿਆਈ ਦੀ ਥਾਂ ਮੇਰੇ ਨਾਲ ਬੁਰਿਆਈ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.