1 ਸ਼ਮੂਏਲ 25

ਅਤੇ ਹੁਣ, ਹੇ ਮੇਰੇ ਮਹਾਰਾਜ, ਜੀਉਂਦੇ ਪਰਮੇਸ਼ਵਰ ਦੀ ਸਹੁੰ ਅਤੇ ਤੇਰੀ ਜਿੰਦ ਦੀ ਸਹੁੰ, ਕਿਉਂਕਿ ਯਾਹਵੇਹ ਨੇ ਤੁਹਾਨੂੰ ਲਹੂ ਵਹਾਉਂਣ ਤੋਂ ਅਤੇ ਆਪਣੇ ਹੱਥਾਂ ਨਾਲ ਬਦਲਾ ਲੈਣ ਤੋਂ ਹਟਾਇਆ ਹੈ। ਤੁਹਾਡੇ ਦੁਸ਼ਮਣ ਅਤੇ ਮੇਰੇ ਸੁਆਮੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਸਾਰੇ ਨਾਬਾਲ ਵਰਗੇ ਹੋਣ।

1 Samuel 25:26 (UKJV) Now therefore, my lord, as the LORD lives, and as your soul lives, seeing the LORD has withheld you from coming to shed blood, and from avenging yourself with yours own hand, now let yours enemies, and they that seek evil to my lord, be as Nabal.

24ਉਹ ਉਸ ਦੇ ਪੈਰੀਂ ਡਿੱਗ ਪਈ ਅਤੇ ਆਖਿਆ, “ਹੇ ਮੇਰੇ ਮਾਲਕ, ਆਪਣੇ ਸੇਵਕ ਨੂੰ ਮਾਫ਼ ਕਰੋ ਅਤੇ ਮੈਨੂੰ ਤੁਹਾਡੇ ਨਾਲ ਗੱਲ ਕਰਨ ਦਿਓ। ਸੁਣੋ ਤੁਹਾਡੇ ਸੇਵਕ ਦਾ ਕੀ ਕਹਿਣਾ ਹੈ।

25ਹੇ ਮੇਰੇ ਸੁਆਮੀ, ਕਿਰਪਾ ਕਰਕੇ ਉਸ ਦੁਸ਼ਟ ਨਾਬਾਲ ਵੱਲ ਧਿਆਨ ਨਾ ਦਿਓ। ਉਹ ਬਿਲਕੁਲ ਉਸਦੇ ਨਾਮ ਵਰਗਾ ਹੈ—ਉਸਦੇ ਨਾਮ ਦਾ ਅਰਥ ਹੈ ਮੂਰਖ, ਅਤੇ ਮੂਰਖਤਾ ਉਸਦੇ ਨਾਲ ਜਾਂਦੀ ਹੈ ਅਤੇ ਮੈਂ ਜੋ ਤੁਹਾਡੀ ਦਾਸੀ ਹਾਂ ਮੈਂ ਉਹਨਾਂ ਆਦਮੀਆਂ ਨੂੰ ਨਹੀਂ ਦੇਖਿਆ ਜਿਨ੍ਹਾਂ ਨੂੰ ਮੇਰੇ ਮਾਲਕ ਨੇ ਭੇਜਿਆ ਸੀ।

26ਅਤੇ ਹੁਣ, ਹੇ ਮੇਰੇ ਮਹਾਰਾਜ, ਜੀਉਂਦੇ ਪਰਮੇਸ਼ਵਰ ਦੀ ਸਹੁੰ ਅਤੇ ਤੇਰੀ ਜਿੰਦ ਦੀ ਸਹੁੰ, ਕਿਉਂਕਿ ਯਾਹਵੇਹ ਨੇ ਤੁਹਾਨੂੰ ਲਹੂ ਵਹਾਉਂਣ ਤੋਂ ਅਤੇ ਆਪਣੇ ਹੱਥਾਂ ਨਾਲ ਬਦਲਾ ਲੈਣ ਤੋਂ ਹਟਾਇਆ ਹੈ। ਤੁਹਾਡੇ ਦੁਸ਼ਮਣ ਅਤੇ ਮੇਰੇ ਸੁਆਮੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਸਾਰੇ ਨਾਬਾਲ ਵਰਗੇ ਹੋਣ।

27ਅਤੇ ਇਹ ਤੋਹਫ਼ਾ ਜੋ ਤੇਰੀ ਦਾਸੀ ਮੇਰੇ ਸੁਆਮੀ ਲਈ ਲਿਆਈ ਹੈ, ਉਹਨਾਂ ਮਨੁੱਖਾਂ ਨੂੰ ਦਿੱਤਾ ਜਾਵੇ ਜਿਹੜੇ ਤੇਰੇ ਪਿੱਛੇ ਚੱਲਦੇ ਹਨ।

28“ਕਿਰਪਾ ਕਰਕੇ ਆਪਣੀ ਦਾਸੀ ਦਾ ਦੋਸ਼ ਮਾਫ਼ ਕਰੋ। ਤੁਹਾਡਾ ਪਰਮੇਸ਼ਵਰ ਮੇਰੇ ਮਾਲਕ ਲਈ ਇੱਕ ਸਦੀਵੀ ਰਾਜਵੰਸ਼ ਜ਼ਰੂਰ ਬਣਾਏਗਾ, ਕਿਉਂਕਿ ਮੇਰਾ ਮਹਾਰਾਜ ਯਾਹਵੇਹ ਦੀਆਂ ਲੜਾਈਆਂ ਲੜਦਾ ਹੈ, ਅਤੇ ਜਦੋਂ ਤੱਕ ਤੁਸੀਂ ਜਿਉਂਦੇ ਹੋ ਤੁਹਾਡੇ ਵਿੱਚ ਕੋਈ ਬੁਰਾਈ ਨਹੀਂ ਪਾਈ ਜਾਵੇਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.