28“ਕਿਰਪਾ ਕਰਕੇ ਆਪਣੀ ਦਾਸੀ ਦਾ ਦੋਸ਼ ਮਾਫ਼ ਕਰੋ। ਤੁਹਾਡਾ ਪਰਮੇਸ਼ਵਰ ਮੇਰੇ ਮਾਲਕ ਲਈ ਇੱਕ ਸਦੀਵੀ ਰਾਜਵੰਸ਼ ਜ਼ਰੂਰ ਬਣਾਏਗਾ, ਕਿਉਂਕਿ ਮੇਰਾ ਮਹਾਰਾਜ ਯਾਹਵੇਹ ਦੀਆਂ ਲੜਾਈਆਂ ਲੜਦਾ ਹੈ, ਅਤੇ ਜਦੋਂ ਤੱਕ ਤੁਸੀਂ ਜਿਉਂਦੇ ਹੋ ਤੁਹਾਡੇ ਵਿੱਚ ਕੋਈ ਬੁਰਾਈ ਨਹੀਂ ਪਾਈ ਜਾਵੇਗੀ।
29ਤਾਂ ਵੀ ਤੁਹਾਡੇ ਮਗਰ ਲੱਗਣ ਅਤੇ ਤੁਹਾਡੀ ਜਾਨ ਨੂੰ ਲੱਭਣ ਵਾਸਤੇ ਇੱਕ ਜਣਾ ਉੱਠਿਆ ਹੈ ਪਰ ਮੇਰੇ ਮਹਾਰਾਜ ਦੀ ਜਾਨ ਯਾਹਵੇਹ ਤੁਹਾਡੇ ਪਰਮੇਸ਼ਵਰ ਦੇ ਕੋਲ ਜੀਉਣ ਦੀ ਗੱਠੜੀ ਵਿੱਚ ਬੰਨ੍ਹੀ ਰਹੇਗੀ ਪਰ ਤੁਹਾਡੇ ਦੁਸ਼ਮਣਾਂ ਦੇ ਜਾਨਾਂ ਨੂੰ ਉਹ ਅਜਿਹਾ ਚਲਾਵੇਗਾ ਜਿਹਾ ਕਿਸੇ ਗੋਪੀਏ ਵਿੱਚੋਂ।
30ਜਦੋਂ ਯਾਹਵੇਹ ਨੇ ਮੇਰੇ ਸੁਆਮੀ ਲਈ ਹਰ ਇੱਕ ਚੰਗੀ ਗੱਲ ਨੂੰ ਪੂਰਾ ਕੀਤਾ ਜੋ ਉਸ ਨੇ ਉਸ ਨਾਲ ਕੀਤਾ ਸੀ ਅਤੇ ਉਸ ਨੂੰ ਇਸਰਾਏਲ ਦਾ ਹਾਕਮ ਠਹਿਰਾਇਆ ਸੀ।
31ਤਾਂ ਇਹ ਗੱਲ ਤੁਹਾਨੂੰ ਔਖ ਦਾ ਕਾਰਨ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਦਿਲ ਵਿੱਚ ਕਲੇਸ਼ ਨਾ ਹੋਵੇਗਾ ਜੋ ਮੈਂ ਵਿਅਰਥ ਲਹੂ ਵਗਾਇਆ ਜਾਂ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ ਪਰ ਜਿਸ ਵੇਲੇ ਯਾਹਵੇਹ ਮੇਰੇ ਮਹਾਰਾਜ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਟਹਿਲਣ ਨੂੰ ਚੇਤੇ ਕਰੋ।”
32ਦਾਵੀਦ ਨੇ ਅਬੀਗੈਲ ਨੂੰ ਆਖਿਆ, “ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦੀ ਉਸਤਤ ਹੋਵੇ ਜਿਸ ਨੇ ਅੱਜ ਤੈਨੂੰ ਮੇਰੇ ਨਾਲ ਮਿਲਣ ਲਈ ਭੇਜਿਆ ਹੈ।