1 ਸ਼ਮੂਏਲ 25

ਤਾਂ ਇਹ ਗੱਲ ਤੁਹਾਨੂੰ ਔਖ ਦਾ ਕਾਰਨ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਦਿਲ ਵਿੱਚ ਕਲੇਸ਼ ਨਾ ਹੋਵੇਗਾ ਜੋ ਮੈਂ ਵਿਅਰਥ ਲਹੂ ਵਗਾਇਆ ਜਾਂ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ ਪਰ ਜਿਸ ਵੇਲੇ ਯਾਹਵੇਹ ਮੇਰੇ ਮਹਾਰਾਜ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਟਹਿਲਣ ਨੂੰ ਚੇਤੇ ਕਰੋ।”

1 Samuel 25:31 (UKJV) That this shall be no grief unto you, nor offence of heart unto my lord, either that you have shed blood causeless, or that my lord has avenged himself: but when the LORD shall have dealt well with my lord, then remember yours handmaid.

29ਤਾਂ ਵੀ ਤੁਹਾਡੇ ਮਗਰ ਲੱਗਣ ਅਤੇ ਤੁਹਾਡੀ ਜਾਨ ਨੂੰ ਲੱਭਣ ਵਾਸਤੇ ਇੱਕ ਜਣਾ ਉੱਠਿਆ ਹੈ ਪਰ ਮੇਰੇ ਮਹਾਰਾਜ ਦੀ ਜਾਨ ਯਾਹਵੇਹ ਤੁਹਾਡੇ ਪਰਮੇਸ਼ਵਰ ਦੇ ਕੋਲ ਜੀਉਣ ਦੀ ਗੱਠੜੀ ਵਿੱਚ ਬੰਨ੍ਹੀ ਰਹੇਗੀ ਪਰ ਤੁਹਾਡੇ ਦੁਸ਼ਮਣਾਂ ਦੇ ਜਾਨਾਂ ਨੂੰ ਉਹ ਅਜਿਹਾ ਚਲਾਵੇਗਾ ਜਿਹਾ ਕਿਸੇ ਗੋਪੀਏ ਵਿੱਚੋਂ।

30ਜਦੋਂ ਯਾਹਵੇਹ ਨੇ ਮੇਰੇ ਸੁਆਮੀ ਲਈ ਹਰ ਇੱਕ ਚੰਗੀ ਗੱਲ ਨੂੰ ਪੂਰਾ ਕੀਤਾ ਜੋ ਉਸ ਨੇ ਉਸ ਨਾਲ ਕੀਤਾ ਸੀ ਅਤੇ ਉਸ ਨੂੰ ਇਸਰਾਏਲ ਦਾ ਹਾਕਮ ਠਹਿਰਾਇਆ ਸੀ।

31ਤਾਂ ਇਹ ਗੱਲ ਤੁਹਾਨੂੰ ਔਖ ਦਾ ਕਾਰਨ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਦਿਲ ਵਿੱਚ ਕਲੇਸ਼ ਨਾ ਹੋਵੇਗਾ ਜੋ ਮੈਂ ਵਿਅਰਥ ਲਹੂ ਵਗਾਇਆ ਜਾਂ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ ਪਰ ਜਿਸ ਵੇਲੇ ਯਾਹਵੇਹ ਮੇਰੇ ਮਹਾਰਾਜ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਟਹਿਲਣ ਨੂੰ ਚੇਤੇ ਕਰੋ।”

32ਦਾਵੀਦ ਨੇ ਅਬੀਗੈਲ ਨੂੰ ਆਖਿਆ, “ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦੀ ਉਸਤਤ ਹੋਵੇ ਜਿਸ ਨੇ ਅੱਜ ਤੈਨੂੰ ਮੇਰੇ ਨਾਲ ਮਿਲਣ ਲਈ ਭੇਜਿਆ ਹੈ।

33ਮੁਬਾਰਕ ਤੇਰੀ ਸਮਝ ਅਤੇ ਮੁਬਾਰਕ ਤੂੰ ਹੈ ਕਿਉਂ ਜੋ ਅੱਜ ਦੇ ਦਿਨ ਤੂੰ ਮੈਨੂੰ ਲਹੂ ਵਹਾਉਣ ਅਤੇ ਆਪਣੇ ਹੱਥ ਦੇ ਬਦਲਾ ਲੈਣ ਤੋਂ ਰੋਕਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.