30ਜਦੋਂ ਯਾਹਵੇਹ ਨੇ ਮੇਰੇ ਸੁਆਮੀ ਲਈ ਹਰ ਇੱਕ ਚੰਗੀ ਗੱਲ ਨੂੰ ਪੂਰਾ ਕੀਤਾ ਜੋ ਉਸ ਨੇ ਉਸ ਨਾਲ ਕੀਤਾ ਸੀ ਅਤੇ ਉਸ ਨੂੰ ਇਸਰਾਏਲ ਦਾ ਹਾਕਮ ਠਹਿਰਾਇਆ ਸੀ।
31ਤਾਂ ਇਹ ਗੱਲ ਤੁਹਾਨੂੰ ਔਖ ਦਾ ਕਾਰਨ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਦਿਲ ਵਿੱਚ ਕਲੇਸ਼ ਨਾ ਹੋਵੇਗਾ ਜੋ ਮੈਂ ਵਿਅਰਥ ਲਹੂ ਵਗਾਇਆ ਜਾਂ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ ਪਰ ਜਿਸ ਵੇਲੇ ਯਾਹਵੇਹ ਮੇਰੇ ਮਹਾਰਾਜ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਟਹਿਲਣ ਨੂੰ ਚੇਤੇ ਕਰੋ।”
32ਦਾਵੀਦ ਨੇ ਅਬੀਗੈਲ ਨੂੰ ਆਖਿਆ, “ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦੀ ਉਸਤਤ ਹੋਵੇ ਜਿਸ ਨੇ ਅੱਜ ਤੈਨੂੰ ਮੇਰੇ ਨਾਲ ਮਿਲਣ ਲਈ ਭੇਜਿਆ ਹੈ।
33ਮੁਬਾਰਕ ਤੇਰੀ ਸਮਝ ਅਤੇ ਮੁਬਾਰਕ ਤੂੰ ਹੈ ਕਿਉਂ ਜੋ ਅੱਜ ਦੇ ਦਿਨ ਤੂੰ ਮੈਨੂੰ ਲਹੂ ਵਹਾਉਣ ਅਤੇ ਆਪਣੇ ਹੱਥ ਦੇ ਬਦਲਾ ਲੈਣ ਤੋਂ ਰੋਕਿਆ।
34ਸੱਚ-ਮੁੱਚ ਜੀਉਂਦੇ ਯਾਹਵੇਹ ਦੀ ਸਹੁੰ, ਜਿਸ ਨੇ ਮੈਨੂੰ ਤੁਹਾਡੇ ਨਾਲ ਬੁਰਿਆਈ ਕਰਨ ਤੋਂ ਰੋਕਿਆ ਹੈ ਜੇ ਤੂੰ ਮੈਨੂੰ ਮਿਲਣ ਨੂੰ ਜਲਦੀ ਨਾ ਆਉਂਦੀ ਤਾਂ ਸਵੇਰ ਤੱਕ ਨਾਬਾਲ ਦਾ ਇੱਕ ਵੀ ਮਨੁੱਖ ਜੀਉਂਦਾ ਨਹੀਂ ਬੱਚਣਾ ਸੀ।”