36ਜਦੋਂ ਅਬੀਗੈਲ ਨਾਬਾਲ ਕੋਲ ਗਈ ਤਾਂ ਉਹ ਘਰ ਵਿੱਚ ਰਾਜੇ ਵਾਂਗ ਦਾਅਵਤ ਕਰ ਰਿਹਾ ਸੀ। ਉਹ ਵੱਡੇ ਅਨੰਦ ਵਿੱਚ ਅਤੇ ਨਸ਼ੇ ਵਿੱਚ ਸੀ। ਇਸ ਲਈ ਉਸ ਨੇ ਸਵੇਰ ਹੋਣ ਤੱਕ ਉਸਨੂੰ ਕੁਝ ਵੀ ਨਹੀਂ ਦੱਸਿਆ।
37ਤਦ ਸਵੇਰ ਨੂੰ ਜਦੋਂ ਨਾਬਾਲ ਸ਼ਾਂਤ ਹੋਇਆ ਤਾਂ ਉਹ ਦੀ ਪਤਨੀ ਨੇ ਉਹ ਨੂੰ ਇਹ ਸਾਰੀਆਂ ਗੱਲਾਂ ਦੱਸੀਆਂ ਉਸਦਾ ਮਨ ਉਸ ਵਿੱਚ ਮਰ ਗਿਆ ਅਤੇ ਉਹ ਪੱਥਰ ਵਰਗਾ ਹੋ ਗਿਆ।
38ਅਜਿਹਾ ਹੋਇਆ ਦਸ ਦਿਨਾਂ ਬਾਅਦ, ਯਾਹਵੇਹ ਨੇ ਨਾਬਾਲ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ।
39ਜਦੋਂ ਦਾਵੀਦ ਨੇ ਸੁਣਿਆ ਕਿ ਨਾਬਾਲ ਮਰ ਗਿਆ ਹੈ, ਤਾਂ ਉਸ ਨੇ ਕਿਹਾ, “ਮੁਬਾਰਕ ਹੈ ਯਾਹਵੇਹ, ਜਿਸ ਨੇ ਨਾਬਾਲ ਕੋਲੋ ਮੇਰੀ ਨਿੰਦਿਆ ਦਾ ਬਦਲਾ ਲਿਆ। ਉਸ ਨੇ ਆਪਣੇ ਸੇਵਕ ਨੂੰ ਬੁਰਿਆਈ ਕਰਨ ਤੋਂ ਰੋਕਿਆ ਹੈ ਅਤੇ ਨਾਬਾਲ ਦੀ ਬੁਰਿਆਈ ਨੂੰ ਉਸਦੇ ਸਿਰ ਉੱਤੇ ਪਾਇਆ।” ਤਦ ਦਾਵੀਦ ਨੇ ਅਬੀਗੈਲ ਨੂੰ ਆਪਣੀ ਪਤਨੀ ਬਣਨ ਲਈ ਕਿਹਾ।
40ਉਹ ਦੇ ਸੇਵਕ ਕਰਮਲ ਨੂੰ ਗਏ ਅਤੇ ਅਬੀਗੈਲ ਨੂੰ ਆਖਿਆ, “ਦਾਵੀਦ ਨੇ ਸਾਨੂੰ ਤੇਰੇ ਕੋਲ ਭੇਜਿਆ ਹੈ ਤੁਹਾਨੂੰ ਉਸਦੀ ਪਤਨੀ ਬਣਨ ਲਈ ਲੈ ਜਾਈਏ।”