1 ਸ਼ਮੂਏਲ 26

ਪਰ ਯਾਹਵੇਹ ਨਾ ਕਰੇ ਕਿ ਮੈਂ ਯਾਹਵੇਹ ਦੇ ਮਸਹ ਕੀਤੇ ਹੋਏ ਉੱਤੇ ਹੱਥ ਚਲਾਵਾਂ। ਹੁਣ ਉਹ ਬਰਛੀ ਅਤੇ ਪਾਣੀ ਦੀ ਗੜਵੀ ਜੋ ਉਸਦੇ ਸਿਰ ਦੇ ਨੇੜੇ ਹੈ, ਚੁੱਕ ਲੈ ਅਤੇ ਅਸੀਂ ਤੁਰ ਪਈਏ।”

1 Samuel 26:11 (UKJV) The LORD forbid that I should stretch forth mine hand against the LORD's anointed: but, I pray you, take you now the spear that is at his bolster, and the cruse of water, and let us go.

9ਪਰ ਦਾਵੀਦ ਨੇ ਅਬੀਸ਼ਾਈ ਨੂੰ ਆਖਿਆ, “ਉਸ ਨੂੰ ਨਾਸ ਨਾ ਕਰ! ਕੌਣ ਹੈ ਯਾਹਵੇਹ ਦੇ ਮਸਹ ਕੀਤੇ ਹੋਏ ਉੱਤੇ ਹੱਥ ਚੁੱਕੇ ਅਤੇ ਨਿਰਦੋਸ਼ ਠਹਿਰ ਸਕਦਾ ਹੈ?

10ਜੀਉਂਦੇ ਯਾਹਵੇਹ ਦੀ ਸਹੁੰ,” ਦਾਵੀਦ ਨੇ ਕਿਹਾ, “ਯਾਹਵੇਹ ਆਪ ਹੀ ਉਸਨੂੰ ਮਾਰ ਦੇਵੇਗਾ, ਜਾਂ ਉਸਦਾ ਸਮਾਂ ਆਵੇਗਾ ਅਤੇ ਉਹ ਮਰ ਜਾਵੇਗਾ, ਜਾਂ ਉਹ ਲੜਾਈ ਵਿੱਚ ਜਾ ਕੇ ਮਰ ਜਾਵੇਗਾ।

11ਪਰ ਯਾਹਵੇਹ ਨਾ ਕਰੇ ਕਿ ਮੈਂ ਯਾਹਵੇਹ ਦੇ ਮਸਹ ਕੀਤੇ ਹੋਏ ਉੱਤੇ ਹੱਥ ਚਲਾਵਾਂ। ਹੁਣ ਉਹ ਬਰਛੀ ਅਤੇ ਪਾਣੀ ਦੀ ਗੜਵੀ ਜੋ ਉਸਦੇ ਸਿਰ ਦੇ ਨੇੜੇ ਹੈ, ਚੁੱਕ ਲੈ ਅਤੇ ਅਸੀਂ ਤੁਰ ਪਈਏ।”

12ਤਦ ਦਾਵੀਦ ਨੇ ਬਰਛੀ ਅਤੇ ਪਾਣੀ ਦੀ ਗੜਵੀ ਸ਼ਾਊਲ ਦੇ ਸਿਰ ਦੇ ਕੋਲ ਲਿਆਇਆ ਅਤੇ ਉਹ ਉੱਥੋਂ ਚਲੇ ਗਏ। ਇਸ ਬਾਰੇ ਨਾ ਕਿਸੇ ਨੇ ਦੇਖਿਆ ਅਤੇ ਨਾ ਹੀ ਕੋਈ ਜਾਗਿਆ। ਉਹ ਸਾਰੇ ਸੌਂ ਰਹੇ ਸਨ, ਕਿਉਂਕਿ ਯਾਹਵੇਹ ਨੇ ਉਹਨਾਂ ਨੂੰ ਗੂੜ੍ਹੀ ਨੀਂਦ ਵਿੱਚ ਪਾ ਦਿੱਤਾ ਸੀ।

13ਤਦ ਦਾਵੀਦ ਪਾਰ ਲੰਘ ਕੇ ਥੋੜੀ ਦੂਰ ਪਹਾੜੀ ਦੀ ਚੋਟੀ ਉੱਤੇ ਖੜ੍ਹਾ ਹੋ ਗਿਆ। ਉਹਨਾਂ ਵਿਚਕਾਰ ਇੱਕ ਵੱਡੀ ਵਿੱਥ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.