1 ਸ਼ਮੂਏਲ 28

ਜਦੋਂ ਉਹ ਔਰਤ ਸ਼ਾਊਲ ਕੋਲ ਆਈ ਅਤੇ ਵੇਖਿਆ ਕਿ ਉਹ ਬਹੁਤ ਘਬਰਾ ਗਿਆ ਹੈ ਤਾਂ ਉਸ ਨੇ ਆਖਿਆ, “ਵੇਖ, ਤੇਰੀ ਦਾਸੀ ਨੇ ਤੇਰੀ ਗੱਲ ਮੰਨ ਲਈ ਹੈ। ਮੈਂ ਆਪਣੀ ਜਾਨ ਤਲੀ ਤੇ ਰੱਖੀ ਅਤੇ ਜੋ ਗੱਲਾਂ ਤੁਸੀਂ ਮੈਨੂੰ ਆਖੀਆਂ ਸਨ ਸੋ ਮੰਨ ਲਈਆਂ।

1 Samuel 28:21 (UKJV) And the woman came unto Saul, and saw that he was sore troubled, and said unto him, Behold, yours handmaid has obeyed your voice, and I have put my life in my hand, and have hearkened unto your words which you spoke unto me.

19ਯਾਹਵੇਹ ਇਸਰਾਏਲ ਨੂੰ ਅਤੇ ਤੈਨੂੰ ਫ਼ਲਿਸਤੀਆਂ ਦੇ ਹੱਥਾਂ ਵਿੱਚ ਸੌਂਪ ਦੇਵੇਗਾ ਅਤੇ ਕੱਲ੍ਹ ਨੂੰ ਤੂੰ ਅਤੇ ਤੇਰੇ ਪੁੱਤਰ ਮੇਰੇ ਨਾਲ ਹੋਵੋਗੇ। ਯਾਹਵੇਹ ਇਸਰਾਏਲ ਦੀ ਫ਼ੌਜ ਨੂੰ ਵੀ ਫ਼ਲਿਸਤੀਆਂ ਦੇ ਹੱਥਾਂ ਵਿੱਚ ਦੇ ਦੇਵੇਗਾ।”

20ਸਮੂਏਲ ਦੀਆਂ ਗੱਲਾਂ ਤੋਂ ਡਰਦਾ ਹੋਇਆ ਸ਼ਾਊਲ ਝੱਟ ਜ਼ਮੀਨ ਉੱਤੇ ਡਿੱਗ ਪਿਆ। ਉਸਦੀ ਤਾਕਤ ਖਤਮ ਹੋ ਗਈ ਸੀ, ਕਿਉਂਕਿ ਉਸਨੇ ਸਾਰਾ ਦਿਨ ਅਤੇ ਸਾਰੀ ਰਾਤ ਕੁਝ ਨਹੀਂ ਖਾਧਾ ਸੀ।

21ਜਦੋਂ ਉਹ ਔਰਤ ਸ਼ਾਊਲ ਕੋਲ ਆਈ ਅਤੇ ਵੇਖਿਆ ਕਿ ਉਹ ਬਹੁਤ ਘਬਰਾ ਗਿਆ ਹੈ ਤਾਂ ਉਸ ਨੇ ਆਖਿਆ, “ਵੇਖ, ਤੇਰੀ ਦਾਸੀ ਨੇ ਤੇਰੀ ਗੱਲ ਮੰਨ ਲਈ ਹੈ। ਮੈਂ ਆਪਣੀ ਜਾਨ ਤਲੀ ਤੇ ਰੱਖੀ ਅਤੇ ਜੋ ਗੱਲਾਂ ਤੁਸੀਂ ਮੈਨੂੰ ਆਖੀਆਂ ਸਨ ਸੋ ਮੰਨ ਲਈਆਂ।

22ਹੁਣ ਕਿਰਪਾ ਕਰਕੇ ਆਪਣੇ ਸੇਵਕ ਦੀ ਗੱਲ ਸੁਣੋ ਅਤੇ ਮੈਂ ਤੁਹਾਨੂੰ ਕੁਝ ਭੋਜਨ ਦੇਣਾ ਚਾਉਂਦੀ ਤਾਂ ਜੋ ਤੁਸੀਂ ਖਾ ਸਕੋ ਅਤੇ ਆਪਣੇ ਰਾਹ ਉੱਤੇ ਚੱਲਣ ਦੀ ਤਾਕਤ ਪ੍ਰਾਪਤ ਕਰੋ।”

23ਉਸ ਨੇ ਇਨਕਾਰ ਕਰ ਦਿੱਤਾ ਅਤੇ ਕਿਹਾ, ਮੈਂ ਨਹੀਂ ਖਾਵਾਂਗਾ। ਪਰ ਉਸ ਦੇ ਆਦਮੀ ਉਸ ਔਰਤ ਨਾਲ ਮਿਲ ਕੇ ਉਸ ਨੂੰ ਬੇਨਤੀ ਕਰਨ ਲੱਗੇ, ਅਤੇ ਉਸ ਨੇ ਉਹਨਾਂ ਦੀ ਗੱਲ ਸੁਣੀ। ਉਹ ਜ਼ਮੀਨ ਤੋਂ ਉੱਠ ਕੇ ਮੰਜੇ ਤੇ ਬੈਠ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.