1 ਸ਼ਮੂਏਲ 28

ਉਸ ਨੇ ਇਨਕਾਰ ਕਰ ਦਿੱਤਾ ਅਤੇ ਕਿਹਾ, ਮੈਂ ਨਹੀਂ ਖਾਵਾਂਗਾ। ਪਰ ਉਸ ਦੇ ਆਦਮੀ ਉਸ ਔਰਤ ਨਾਲ ਮਿਲ ਕੇ ਉਸ ਨੂੰ ਬੇਨਤੀ ਕਰਨ ਲੱਗੇ, ਅਤੇ ਉਸ ਨੇ ਉਹਨਾਂ ਦੀ ਗੱਲ ਸੁਣੀ। ਉਹ ਜ਼ਮੀਨ ਤੋਂ ਉੱਠ ਕੇ ਮੰਜੇ ਤੇ ਬੈਠ ਗਿਆ।

1 Samuel 28:23 (UKJV) But he refused, and said, I will not eat. But his servants, together with the woman, compelled him; and he hearkened unto their voice. So he arose from the earth, and sat upon the bed.

21ਜਦੋਂ ਉਹ ਔਰਤ ਸ਼ਾਊਲ ਕੋਲ ਆਈ ਅਤੇ ਵੇਖਿਆ ਕਿ ਉਹ ਬਹੁਤ ਘਬਰਾ ਗਿਆ ਹੈ ਤਾਂ ਉਸ ਨੇ ਆਖਿਆ, “ਵੇਖ, ਤੇਰੀ ਦਾਸੀ ਨੇ ਤੇਰੀ ਗੱਲ ਮੰਨ ਲਈ ਹੈ। ਮੈਂ ਆਪਣੀ ਜਾਨ ਤਲੀ ਤੇ ਰੱਖੀ ਅਤੇ ਜੋ ਗੱਲਾਂ ਤੁਸੀਂ ਮੈਨੂੰ ਆਖੀਆਂ ਸਨ ਸੋ ਮੰਨ ਲਈਆਂ।

22ਹੁਣ ਕਿਰਪਾ ਕਰਕੇ ਆਪਣੇ ਸੇਵਕ ਦੀ ਗੱਲ ਸੁਣੋ ਅਤੇ ਮੈਂ ਤੁਹਾਨੂੰ ਕੁਝ ਭੋਜਨ ਦੇਣਾ ਚਾਉਂਦੀ ਤਾਂ ਜੋ ਤੁਸੀਂ ਖਾ ਸਕੋ ਅਤੇ ਆਪਣੇ ਰਾਹ ਉੱਤੇ ਚੱਲਣ ਦੀ ਤਾਕਤ ਪ੍ਰਾਪਤ ਕਰੋ।”

23ਉਸ ਨੇ ਇਨਕਾਰ ਕਰ ਦਿੱਤਾ ਅਤੇ ਕਿਹਾ, ਮੈਂ ਨਹੀਂ ਖਾਵਾਂਗਾ। ਪਰ ਉਸ ਦੇ ਆਦਮੀ ਉਸ ਔਰਤ ਨਾਲ ਮਿਲ ਕੇ ਉਸ ਨੂੰ ਬੇਨਤੀ ਕਰਨ ਲੱਗੇ, ਅਤੇ ਉਸ ਨੇ ਉਹਨਾਂ ਦੀ ਗੱਲ ਸੁਣੀ। ਉਹ ਜ਼ਮੀਨ ਤੋਂ ਉੱਠ ਕੇ ਮੰਜੇ ਤੇ ਬੈਠ ਗਿਆ।

24ਉਸ ਔਰਤ ਦੇ ਘਰ ਇੱਕ ਮੋਟਾ ਵੱਛਾ ਸੀ, ਜਿਸ ਨੂੰ ਉਸ ਨੇ ਉਸੇ ਵੇਲੇ ਕੱਟਿਆ। ਉਸਨੇ ਆਟਾ ਲਿਆ ਅਤੇ ਉਸ ਨੂੰ ਗੁੰਨ੍ਹਿਆ ਅਤੇ ਬਿਨਾਂ ਖਮੀਰ ਦੇ ਰੋਟੀ ਪਕਾਈ।

25ਤਦ ਉਸ ਨੇ ਉਹ ਨੂੰ ਸ਼ਾਊਲ ਅਤੇ ਉਸ ਦੇ ਮਨੁੱਖਾਂ ਦੇ ਅੱਗੇ ਰੱਖਿਆ ਅਤੇ ਉਹਨਾਂ ਨੇ ਖਾਧਾ। ਉਸੇ ਰਾਤ ਉਹ ਉੱਠ ਕੇ ਚਲੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.