1 ਸ਼ਮੂਏਲ 3

ਤੀਜੀ ਵਾਰ ਯਾਹਵੇਹ ਨੇ ਬੁਲਾਇਆ, “ਸਮੂਏਲ!” ਸਮੂਏਲ ਉੱਠਿਆ ਅਤੇ ਏਲੀ ਕੋਲ ਗਿਆ ਅਤੇ ਆਖਿਆ, “ਮੈਂ ਹਾਜ਼ਰ ਹਾਂ; ਤੁਸੀਂ ਮੈਨੂੰ ਬੁਲਾਇਆ।” ਤਦ ਏਲੀ ਨੇ ਜਾਣ ਲਿਆ ਕਿ ਯਾਹਵੇਹ ਮੁੰਡੇ ਨੂੰ ਬੁਲਾ ਰਿਹਾ ਸੀ।

1 Samuel 3:8 (UKJV) And the LORD called Samuel again the third time. And he arose and went to Eli, and said, Here am I; for you did call me. And Eli perceived that the LORD had called the child.

6ਫੇਰ ਯਾਹਵੇਹ ਨੇ ਬੁਲਾਇਆ, “ਸਮੂਏਲ!” ਤਦ ਉਹ ਉੱਠਿਆ ਅਤੇ ਏਲੀ ਕੋਲ ਗਿਆ ਅਤੇ ਆਖਿਆ, “ਮੈਂ ਹਾਜ਼ਰ ਹਾਂ; ਤੁਸੀਂ ਮੈਨੂੰ ਬੁਲਾਇਆ।” ਏਲੀ ਨੇ ਕਿਹਾ, “ਹੇ ਮੇਰੇ ਪੁੱਤਰ ਮੈਂ ਤੈਨੂੰ ਨਹੀਂ ਬੁਲਾਇਆ; ਵਾਪਸ ਜਾ ਅਤੇ ਲੇਟ ਜਾ।”

7ਪਰ ਸਮੂਏਲ ਅਜੇ ਤੱਕ ਯਾਹਵੇਹ ਨੂੰ ਨਹੀਂ ਜਾਣਦਾ ਸੀ ਅਤੇ ਨਾ ਹੀ ਯਾਹਵੇਹ ਦਾ ਬਚਨ ਅਜੇ ਉਸ ਉੱਤੇ ਪ੍ਰਗਟ ਹੋਇਆ ਸੀ।

8ਤੀਜੀ ਵਾਰ ਯਾਹਵੇਹ ਨੇ ਬੁਲਾਇਆ, “ਸਮੂਏਲ!” ਸਮੂਏਲ ਉੱਠਿਆ ਅਤੇ ਏਲੀ ਕੋਲ ਗਿਆ ਅਤੇ ਆਖਿਆ, “ਮੈਂ ਹਾਜ਼ਰ ਹਾਂ; ਤੁਸੀਂ ਮੈਨੂੰ ਬੁਲਾਇਆ।” ਤਦ ਏਲੀ ਨੇ ਜਾਣ ਲਿਆ ਕਿ ਯਾਹਵੇਹ ਮੁੰਡੇ ਨੂੰ ਬੁਲਾ ਰਿਹਾ ਸੀ।

9ਤਾਂ ਏਲੀ ਨੇ ਸਮੂਏਲ ਨੂੰ ਆਖਿਆ, “ਜਾ ਅਤੇ ਲੇਟ ਜਾ, ਅਤੇ ਜੇਕਰ ਉਹ ਤੈਨੂੰ ਬੁਲਾਵੇ ਤਾਂ ਆਖਣਾ, ਹੇ ਯਾਹਵੇਹ ‘ਬੋਲ, ਤੇਰਾ ਸੇਵਕ ਸੁਣਦਾ ਹੈ।’ ” ਤਾਂ ਸਮੂਏਲ ਜਾ ਕੇ ਆਪਣੀ ਥਾਂ ਲੇਟ ਗਿਆ।

10ਤਦ ਯਾਹਵੇਹ ਆਇਆ ਅਤੇ ਉੱਥੇ ਖੜ੍ਹਾ ਹੋ ਕੇ ਪਹਿਲਾਂ ਵਾਂਗ ਪੁਕਾਰਿਆ, “ਸਮੂਏਲ! ਸਮੂਏਲ!” ਤਦ ਸਮੂਏਲ ਨੇ ਕਿਹਾ, “ਬੋਲ ਕਿਉਂ ਜੋ ਤੁਹਾਡਾ ਸੇਵਕ ਸੁਣਦਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.