1ਦਾਵੀਦ ਅਤੇ ਉਸਦੇ ਆਦਮੀ ਤੀਜੇ ਦਿਨ ਸਿਕਲਗ ਪਹੁੰਚੇ। ਹੁਣ ਅਮਾਲੇਕੀਆਂ ਨੇ ਨੇਗੇਵ ਅਤੇ ਸਿਕਲਗ ਉੱਤੇ ਹਮਲਾ ਕੀਤਾ ਸੀ। ਉਹਨਾਂ ਨੇ ਸਿਕਲਗ ਉੱਤੇ ਹਮਲਾ ਕਰਕੇ ਉਸ ਨੂੰ ਸਾੜ ਦਿੱਤਾ ਸੀ,
2ਅਤੇ ਔਰਤਾਂ ਨੂੰ ਅਤੇ ਉਸ ਵਿੱਚ ਰਹਿਣ ਵਾਲੇ ਸਾਰੇ ਜਵਾਨਾਂ ਅਤੇ ਬੁੱਢਿਆਂ ਨੂੰ ਗੁਲਾਮ ਬਣਾ ਲਿਆ ਸੀ। ਉਹਨਾਂ ਨੇ ਉਹਨਾਂ ਵਿੱਚੋਂ ਕਿਸੇ ਨੂੰ ਨਹੀਂ ਮਾਰਿਆ ਸਗੋਂ ਉਹਨਾਂ ਨੂੰ ਆਪਣੇ ਨਾਲ ਲੈ ਕੇ ਆਪਣੇ ਰਾਹ ਚਲੇ ਗਏ।
3ਜਦੋਂ ਦਾਵੀਦ ਅਤੇ ਉਸ ਦੇ ਆਦਮੀ ਸਿਕਲਗ ਨਗਰ ਵਿੱਚ ਪਹੁੰਚੇ ਤਾਂ ਉਹਨਾਂ ਨੇ ਵੇਖਿਆ ਕਿ ਉਹ ਅੱਗ ਨਾਲ ਸੜਿਆ ਹੋਇਆ ਹੈ ਅਤੇ ਉਹਨਾਂ ਦੀਆਂ ਪਤਨੀਆਂ ਅਤੇ ਧੀਆਂ ਪੁੱਤਰਾਂ ਨੂੰ ਗੁਲਾਮ ਬਣਾ ਲਿਆ ਗਿਆ ਹੈ।