1 ਸ਼ਮੂਏਲ 30

ਉਹਨਾਂ ਨੂੰ ਇੱਕ ਖੇਤ ਵਿੱਚ ਇੱਕ ਮਿਸਰੀ ਮਨੁੱਖ ਮਿਲਿਆ ਅਤੇ ਉਹ ਉਸ ਨੂੰ ਦਾਵੀਦ ਕੋਲ ਲੈ ਆਏ। ਉਹਨਾਂ ਨੇ ਉਸਨੂੰ ਪੀਣ ਲਈ ਪਾਣੀ ਅਤੇ ਖਾਣ ਲਈ ਭੋਜਨ ਦਿੱਤਾ।

1 Samuel 30:11 (UKJV) And they found an Egyptian in the field, and brought him to David, and gave him bread, and he did eat; and they made him drink water;

9ਦਾਵੀਦ ਅਤੇ ਉਸ ਦੇ ਨਾਲ ਛੇ ਸੌ ਮਨੁੱਖ ਬੇਸੋਰ ਘਾਟੀ ਵਿੱਚ ਆਏ, ਜਿੱਥੇ ਕੁਝ ਪਿੱਛੇ ਰਹਿ ਗਏ।

10ਦਾਵੀਦ ਨੇ ਉਹਨਾਂ ਦੋ ਸੌ ਆਦਮੀਆਂ ਨੂੰ ਉੱਥੇ ਛੱਡ ਦਿੱਤਾ ਕਿਉਂਕਿ ਉਹ ਥੱਕ ਗਏ ਸਨ ਅਤੇ ਬੇਸੋਰ ਨਦੀ ਨੂੰ ਪਾਰ ਨਹੀਂ ਕਰ ਸਕਦੇ ਸਨ। ਪਰ ਦਾਵੀਦ ਆਪਣੇ ਬਾਕੀ ਦੇ ਚਾਰ ਸੌ ਸਾਥੀਆਂ ਸਮੇਤ ਅੱਗੇ ਵਧਿਆ।

11ਉਹਨਾਂ ਨੂੰ ਇੱਕ ਖੇਤ ਵਿੱਚ ਇੱਕ ਮਿਸਰੀ ਮਨੁੱਖ ਮਿਲਿਆ ਅਤੇ ਉਹ ਉਸ ਨੂੰ ਦਾਵੀਦ ਕੋਲ ਲੈ ਆਏ। ਉਹਨਾਂ ਨੇ ਉਸਨੂੰ ਪੀਣ ਲਈ ਪਾਣੀ ਅਤੇ ਖਾਣ ਲਈ ਭੋਜਨ ਦਿੱਤਾ।

12ਦੱਬੇ ਹੋਏ ਹੰਜੀਰਾਂ ਦੀ ਪਿੰਨੀ ਦਾ ਹਿੱਸਾ ਅਤੇ ਸੌਗੀ ਦੇ ਦੋ ਗੁੱਛੇ ਦਿੱਤੇ। ਜਦੋਂ ਉਸਨੇ ਖਾਦਾ ਤਾਂ ਉਸਦੇ ਵਿੱਚ ਜਾਨ ਆ ਗਈ, ਕਿਉਂਕਿ ਉਸਨੇ ਤਿੰਨ ਦਿਨ ਅਤੇ ਤਿੰਨ ਰਾਤਾਂ ਤੱਕ ਨਾ ਕੁਝ ਖਾਧਾ ਅਤੇ ਨਾ ਪਾਣੀ ਪੀਤਾ ਸੀ।

13ਦਾਵੀਦ ਨੇ ਉਸ ਨੂੰ ਪੁੱਛਿਆ, “ਤੂੰ ਕਿਸ ਦਾ ਬੰਦਾ ਹੈ? ਤੂੰ ਕਿੱਥੋਂ ਆਇਆ ਹੈ?” ਉਸ ਨੇ ਆਖਿਆ, “ਮੈਂ ਇੱਕ ਮਿਸਰੀ ਹਾਂ, ਇੱਕ ਅਮਾਲੇਕੀ ਦਾ ਗੁਲਾਮ ਹਾਂ। ਜਦੋਂ ਮੈਂ ਤਿੰਨ ਦਿਨ ਪਹਿਲਾਂ ਬਿਮਾਰ ਹੋ ਗਿਆ ਤਾਂ ਮੇਰੇ ਮਾਲਕ ਨੇ ਮੈਨੂੰ ਛੱਡ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.