1 ਸ਼ਮੂਏਲ 30

ਦਾਵੀਦ ਨੇ ਉਹ ਸਭ ਕੁਝ ਵਾਪਸ ਲਿਆ ਜੋ ਅਮਾਲੇਕੀ ਨਾਲ ਲੈ ਗਏ ਦਾਵੀਦ ਨੇ ਸਭ ਕੁਝ ਛੁਡਾ ਲਿਆ ਆਪਣੀਆਂ ਦੋ ਪਤਨੀਆਂ ਨੂੰ ਵੀ ਛੁਡਾ ਲਿਆ।

1 Samuel 30:18 (UKJV) And David recovered all that the Amalekites had carried away: and David rescued his two wives.

16ਉਹ ਦਾਵੀਦ ਨੂੰ ਹੇਠਾਂ ਲੈ ਗਿਆ ਅਤੇ ਉਹ ਉੱਥੇ ਸਾਰੀ ਧਰਤੀ ਉੱਤੇ ਖਿੰਡੇ ਹੋਏ ਸਨ, ਉਹ ਖਾਂਦੇ-ਪੀਂਦੇ ਅਤੇ ਮੌਜ-ਮਸਤੀ ਕਰਦੇ ਸਨ ਕਿਉਂਕਿ ਉਹਨਾਂ ਨੇ ਫ਼ਲਿਸਤੀਆਂ ਦੇ ਦੇਸ ਅਤੇ ਯਹੂਦਾਹ ਤੋਂ ਢੇਰ ਸਾਰੀ ਲੁੱਟ ਕੀਤੀ ਸੀ।

17ਦਾਵੀਦ ਰਾਤ ਦੇ ਪਹਿਲੇ ਪਹਿਰ ਤੋਂ ਲੈ ਕੇ ਦੂਸਰੇ ਦਿਨ ਸ਼ਾਮ ਤੱਕ ਉਹਨਾਂ ਨਾਲ ਲੜਦਾ ਰਿਹਾ ਅਤੇ ਉਹਨਾਂ ਵਿੱਚੋਂ ਚਾਰ ਸੌ ਜੁਆਨਾਂ ਤੋਂ ਬਿਨਾ ਜਿਹੜੇ ਊਠਾਂ ਉੱਤੇ ਸਵਾਰ ਹੋ ਕੇ ਭੱਜ ਗਏ ਸਨ, ਉਹਨਾਂ ਤੋਂ ਇਲਾਵਾ ਹੋਰ ਕੋਈ ਨਾ ਬਚਿਆ।

18ਦਾਵੀਦ ਨੇ ਉਹ ਸਭ ਕੁਝ ਵਾਪਸ ਲਿਆ ਜੋ ਅਮਾਲੇਕੀ ਨਾਲ ਲੈ ਗਏ ਦਾਵੀਦ ਨੇ ਸਭ ਕੁਝ ਛੁਡਾ ਲਿਆ ਆਪਣੀਆਂ ਦੋ ਪਤਨੀਆਂ ਨੂੰ ਵੀ ਛੁਡਾ ਲਿਆ।

19ਉਹਨਾਂ ਦੀ ਕਿਸੇ ਵਸਤੂ ਦਾ ਘਾਟਾ ਨਾ ਹੋਇਆ, ਨਾ ਨਿੱਕੀ ਨਾ ਵੱਡੀ, ਨਾ ਧੀ ਨਾ ਪੁੱਤਰ, ਨਾ ਲੁੱਟ ਨਾ ਕੋਈ ਵਸਤੂ ਜੋ ਉਹਨਾਂ ਆਪਣੇ ਲਈ ਲੁੱਟੀ ਸੀ, ਦਾਵੀਦ ਨੇ ਸਭ ਕੁਝ ਮੋੜ ਲਿਆਂਦਾ।

20ਉਸ ਨੇ ਸਾਰੇ ਇੱਜੜਾਂ ਅਤੇ ਡੰਗਰਾਂ ਨੂੰ ਲੈ ਲਿਆ ਅਤੇ ਉਸ ਦੇ ਆਦਮੀਆਂ ਨੇ ਉਹਨਾਂ ਨੂੰ ਦੂਜੇ ਪਸ਼ੂਆਂ ਨੂੰ ਅੱਗੇ ਹੱਕ ਕੇ ਇਹ ਕਹਿ ਕੇ ਭਜਾ ਦਿੱਤਾ ਕਿ, “ਇਹ ਦਾਵੀਦ ਦੀ ਲੁੱਟ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.