17ਦਾਵੀਦ ਰਾਤ ਦੇ ਪਹਿਲੇ ਪਹਿਰ ਤੋਂ ਲੈ ਕੇ ਦੂਸਰੇ ਦਿਨ ਸ਼ਾਮ ਤੱਕ ਉਹਨਾਂ ਨਾਲ ਲੜਦਾ ਰਿਹਾ ਅਤੇ ਉਹਨਾਂ ਵਿੱਚੋਂ ਚਾਰ ਸੌ ਜੁਆਨਾਂ ਤੋਂ ਬਿਨਾ ਜਿਹੜੇ ਊਠਾਂ ਉੱਤੇ ਸਵਾਰ ਹੋ ਕੇ ਭੱਜ ਗਏ ਸਨ, ਉਹਨਾਂ ਤੋਂ ਇਲਾਵਾ ਹੋਰ ਕੋਈ ਨਾ ਬਚਿਆ।
18ਦਾਵੀਦ ਨੇ ਉਹ ਸਭ ਕੁਝ ਵਾਪਸ ਲਿਆ ਜੋ ਅਮਾਲੇਕੀ ਨਾਲ ਲੈ ਗਏ ਦਾਵੀਦ ਨੇ ਸਭ ਕੁਝ ਛੁਡਾ ਲਿਆ ਆਪਣੀਆਂ ਦੋ ਪਤਨੀਆਂ ਨੂੰ ਵੀ ਛੁਡਾ ਲਿਆ।
19ਉਹਨਾਂ ਦੀ ਕਿਸੇ ਵਸਤੂ ਦਾ ਘਾਟਾ ਨਾ ਹੋਇਆ, ਨਾ ਨਿੱਕੀ ਨਾ ਵੱਡੀ, ਨਾ ਧੀ ਨਾ ਪੁੱਤਰ, ਨਾ ਲੁੱਟ ਨਾ ਕੋਈ ਵਸਤੂ ਜੋ ਉਹਨਾਂ ਆਪਣੇ ਲਈ ਲੁੱਟੀ ਸੀ, ਦਾਵੀਦ ਨੇ ਸਭ ਕੁਝ ਮੋੜ ਲਿਆਂਦਾ।
20ਉਸ ਨੇ ਸਾਰੇ ਇੱਜੜਾਂ ਅਤੇ ਡੰਗਰਾਂ ਨੂੰ ਲੈ ਲਿਆ ਅਤੇ ਉਸ ਦੇ ਆਦਮੀਆਂ ਨੇ ਉਹਨਾਂ ਨੂੰ ਦੂਜੇ ਪਸ਼ੂਆਂ ਨੂੰ ਅੱਗੇ ਹੱਕ ਕੇ ਇਹ ਕਹਿ ਕੇ ਭਜਾ ਦਿੱਤਾ ਕਿ, “ਇਹ ਦਾਵੀਦ ਦੀ ਲੁੱਟ ਹੈ।”
21ਤਦ ਦਾਵੀਦ ਉਹਨਾਂ ਦੋ ਸੌ ਮਨੁੱਖਾਂ ਕੋਲ ਆਇਆ ਜਿਹੜੇ ਥੱਕ ਕੇ ਦਾਵੀਦ ਦੇ ਪਿੱਛੇ ਨਾ ਜਾ ਸਕੇ ਅਤੇ ਬੇਸੋਰ ਘਾਟੀ ਵਿੱਚ ਪਿੱਛੇ ਰਹਿ ਗਏ ਸਨ। ਉਹ ਦਾਵੀਦ ਅਤੇ ਉਸਦੇ ਨਾਲ ਦੇ ਆਦਮੀਆਂ ਨੂੰ ਮਿਲਣ ਲਈ ਬਾਹਰ ਆਏ। ਜਿਵੇਂ ਹੀ ਦਾਵੀਦ ਅਤੇ ਉਸਦੇ ਆਦਮੀ ਨੇੜੇ ਆਏ, ਉਸਨੇ ਉਹਨਾਂ ਨੂੰ ਪੁੱਛਿਆ ਕਿ ਉਹ ਕਿਵੇਂ ਸਨ।