1 ਸ਼ਮੂਏਲ 30

ਅਤੇ ਔਰਤਾਂ ਨੂੰ ਅਤੇ ਉਸ ਵਿੱਚ ਰਹਿਣ ਵਾਲੇ ਸਾਰੇ ਜਵਾਨਾਂ ਅਤੇ ਬੁੱਢਿਆਂ ਨੂੰ ਗੁਲਾਮ ਬਣਾ ਲਿਆ ਸੀ। ਉਹਨਾਂ ਨੇ ਉਹਨਾਂ ਵਿੱਚੋਂ ਕਿਸੇ ਨੂੰ ਨਹੀਂ ਮਾਰਿਆ ਸਗੋਂ ਉਹਨਾਂ ਨੂੰ ਆਪਣੇ ਨਾਲ ਲੈ ਕੇ ਆਪਣੇ ਰਾਹ ਚਲੇ ਗਏ।

1 Samuel 30:2 (UKJV) And had taken the women captives, that were therein: they slew not any, either great or small, but carried them away, and went on their way.

1ਦਾਵੀਦ ਅਤੇ ਉਸਦੇ ਆਦਮੀ ਤੀਜੇ ਦਿਨ ਸਿਕਲਗ ਪਹੁੰਚੇ। ਹੁਣ ਅਮਾਲੇਕੀਆਂ ਨੇ ਨੇਗੇਵ ਅਤੇ ਸਿਕਲਗ ਉੱਤੇ ਹਮਲਾ ਕੀਤਾ ਸੀ। ਉਹਨਾਂ ਨੇ ਸਿਕਲਗ ਉੱਤੇ ਹਮਲਾ ਕਰਕੇ ਉਸ ਨੂੰ ਸਾੜ ਦਿੱਤਾ ਸੀ,

2ਅਤੇ ਔਰਤਾਂ ਨੂੰ ਅਤੇ ਉਸ ਵਿੱਚ ਰਹਿਣ ਵਾਲੇ ਸਾਰੇ ਜਵਾਨਾਂ ਅਤੇ ਬੁੱਢਿਆਂ ਨੂੰ ਗੁਲਾਮ ਬਣਾ ਲਿਆ ਸੀ। ਉਹਨਾਂ ਨੇ ਉਹਨਾਂ ਵਿੱਚੋਂ ਕਿਸੇ ਨੂੰ ਨਹੀਂ ਮਾਰਿਆ ਸਗੋਂ ਉਹਨਾਂ ਨੂੰ ਆਪਣੇ ਨਾਲ ਲੈ ਕੇ ਆਪਣੇ ਰਾਹ ਚਲੇ ਗਏ।

3ਜਦੋਂ ਦਾਵੀਦ ਅਤੇ ਉਸ ਦੇ ਆਦਮੀ ਸਿਕਲਗ ਨਗਰ ਵਿੱਚ ਪਹੁੰਚੇ ਤਾਂ ਉਹਨਾਂ ਨੇ ਵੇਖਿਆ ਕਿ ਉਹ ਅੱਗ ਨਾਲ ਸੜਿਆ ਹੋਇਆ ਹੈ ਅਤੇ ਉਹਨਾਂ ਦੀਆਂ ਪਤਨੀਆਂ ਅਤੇ ਧੀਆਂ ਪੁੱਤਰਾਂ ਨੂੰ ਗੁਲਾਮ ਬਣਾ ਲਿਆ ਗਿਆ ਹੈ।

4ਤਾਂ ਦਾਵੀਦ ਅਤੇ ਉਸ ਦੇ ਆਦਮੀ ਉੱਚੀ-ਉੱਚੀ ਰੋਏ ਜੋ ਹੋਰ ਰੋਣ ਦਾ ਉਹਨਾਂ ਵਿੱਚ ਬਲ ਨਾ ਰਿਹਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.