1 ਸ਼ਮੂਏਲ 30

ਉਸ ਨੇ ਸਾਰੇ ਇੱਜੜਾਂ ਅਤੇ ਡੰਗਰਾਂ ਨੂੰ ਲੈ ਲਿਆ ਅਤੇ ਉਸ ਦੇ ਆਦਮੀਆਂ ਨੇ ਉਹਨਾਂ ਨੂੰ ਦੂਜੇ ਪਸ਼ੂਆਂ ਨੂੰ ਅੱਗੇ ਹੱਕ ਕੇ ਇਹ ਕਹਿ ਕੇ ਭਜਾ ਦਿੱਤਾ ਕਿ, “ਇਹ ਦਾਵੀਦ ਦੀ ਲੁੱਟ ਹੈ।”

1 Samuel 30:20 (UKJV) And David took all the flocks and the herds, which they drove before those other cattle, and said, This is David's spoil.

18ਦਾਵੀਦ ਨੇ ਉਹ ਸਭ ਕੁਝ ਵਾਪਸ ਲਿਆ ਜੋ ਅਮਾਲੇਕੀ ਨਾਲ ਲੈ ਗਏ ਦਾਵੀਦ ਨੇ ਸਭ ਕੁਝ ਛੁਡਾ ਲਿਆ ਆਪਣੀਆਂ ਦੋ ਪਤਨੀਆਂ ਨੂੰ ਵੀ ਛੁਡਾ ਲਿਆ।

19ਉਹਨਾਂ ਦੀ ਕਿਸੇ ਵਸਤੂ ਦਾ ਘਾਟਾ ਨਾ ਹੋਇਆ, ਨਾ ਨਿੱਕੀ ਨਾ ਵੱਡੀ, ਨਾ ਧੀ ਨਾ ਪੁੱਤਰ, ਨਾ ਲੁੱਟ ਨਾ ਕੋਈ ਵਸਤੂ ਜੋ ਉਹਨਾਂ ਆਪਣੇ ਲਈ ਲੁੱਟੀ ਸੀ, ਦਾਵੀਦ ਨੇ ਸਭ ਕੁਝ ਮੋੜ ਲਿਆਂਦਾ।

20ਉਸ ਨੇ ਸਾਰੇ ਇੱਜੜਾਂ ਅਤੇ ਡੰਗਰਾਂ ਨੂੰ ਲੈ ਲਿਆ ਅਤੇ ਉਸ ਦੇ ਆਦਮੀਆਂ ਨੇ ਉਹਨਾਂ ਨੂੰ ਦੂਜੇ ਪਸ਼ੂਆਂ ਨੂੰ ਅੱਗੇ ਹੱਕ ਕੇ ਇਹ ਕਹਿ ਕੇ ਭਜਾ ਦਿੱਤਾ ਕਿ, “ਇਹ ਦਾਵੀਦ ਦੀ ਲੁੱਟ ਹੈ।”

21ਤਦ ਦਾਵੀਦ ਉਹਨਾਂ ਦੋ ਸੌ ਮਨੁੱਖਾਂ ਕੋਲ ਆਇਆ ਜਿਹੜੇ ਥੱਕ ਕੇ ਦਾਵੀਦ ਦੇ ਪਿੱਛੇ ਨਾ ਜਾ ਸਕੇ ਅਤੇ ਬੇਸੋਰ ਘਾਟੀ ਵਿੱਚ ਪਿੱਛੇ ਰਹਿ ਗਏ ਸਨ। ਉਹ ਦਾਵੀਦ ਅਤੇ ਉਸਦੇ ਨਾਲ ਦੇ ਆਦਮੀਆਂ ਨੂੰ ਮਿਲਣ ਲਈ ਬਾਹਰ ਆਏ। ਜਿਵੇਂ ਹੀ ਦਾਵੀਦ ਅਤੇ ਉਸਦੇ ਆਦਮੀ ਨੇੜੇ ਆਏ, ਉਸਨੇ ਉਹਨਾਂ ਨੂੰ ਪੁੱਛਿਆ ਕਿ ਉਹ ਕਿਵੇਂ ਸਨ।

22ਪਰ ਦਾਵੀਦ ਦੇ ਚੇਲਿਆਂ ਵਿੱਚੋਂ ਸਾਰੇ ਦੁਸ਼ਟ ਅਤੇ ਮੁਸੀਬਤ ਕਰਨ ਵਾਲਿਆਂ ਨੇ ਕਿਹਾ, “ਕਿਉਂਕਿ ਉਹ ਸਾਡੇ ਨਾਲ ਨਹੀਂ ਗਏ, ਇਸ ਲਈ ਅਸੀਂ ਉਹਨਾਂ ਨੂੰ ਲੁੱਟੀ ਹੋਈ ਲੁੱਟ ਵਿੱਚ ਹਿੱਸਾ ਨਹੀਂ ਦਿਆਂਗੇ। ਇਹ ਸਿਰਫ ਆਪਣੀਆਂ ਵਹੁਟੀਆਂ ਅਤੇ ਪੁੱਤਰਾਂ ਧੀਆਂ ਨੂੰ ਲੈ ਕੇ ਚਲੇ ਜਾਣ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.