1 ਸ਼ਮੂਏਲ 30

ਤੁਹਾਡੀਆਂ ਗੱਲਾਂ ਨੂੰ ਕੌਣ ਸੁਣੇਗਾ? ਇਉਂ ਜੋ ਜਿਹੜਾ ਲੜਾਈ ਵਿੱਚ ਜਾਂਦਾ ਹੈ, ਜਿਹੀ ਵੰਡ ਉਸ ਨੂੰ ਮਿਲਦੀ ਹੈ ਉਸੇ ਤਰ੍ਹਾਂ ਜਿਹੜਾ ਕੋਈ ਡੇਰੇ ਵਿੱਚ ਰਹੇ ਉਸਨੂੰ ਮਿਲੇਗੀ। ਦੋਹਾਂ ਦੀ ਇੱਕੋ ਜਿਹੀ ਵੰਡ ਹੋਵੇਗੀ।”

1 Samuel 30:24 (UKJV) For who will hearken unto you in this matter? but as his part is that goes down to the battle, so shall his part be that tarries by the stuff: they shall part alike.

22ਪਰ ਦਾਵੀਦ ਦੇ ਚੇਲਿਆਂ ਵਿੱਚੋਂ ਸਾਰੇ ਦੁਸ਼ਟ ਅਤੇ ਮੁਸੀਬਤ ਕਰਨ ਵਾਲਿਆਂ ਨੇ ਕਿਹਾ, “ਕਿਉਂਕਿ ਉਹ ਸਾਡੇ ਨਾਲ ਨਹੀਂ ਗਏ, ਇਸ ਲਈ ਅਸੀਂ ਉਹਨਾਂ ਨੂੰ ਲੁੱਟੀ ਹੋਈ ਲੁੱਟ ਵਿੱਚ ਹਿੱਸਾ ਨਹੀਂ ਦਿਆਂਗੇ। ਇਹ ਸਿਰਫ ਆਪਣੀਆਂ ਵਹੁਟੀਆਂ ਅਤੇ ਪੁੱਤਰਾਂ ਧੀਆਂ ਨੂੰ ਲੈ ਕੇ ਚਲੇ ਜਾਣ।”

23ਦਾਵੀਦ ਨੇ ਉੱਤਰ ਦਿੱਤਾ, “ਨਹੀਂ, ਹੇ ਮੇਰੇ ਭਰਾਵੋ, ਸਾਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਜੇ ਯਾਹਵੇਹ ਨੇ ਸਾਨੂੰ ਇਹ ਦਿੱਤਾ ਹੈ ਅਤੇ ਉਸ ਨੇ ਸਾਡੀ ਰੱਖਿਆ ਕੀਤੀ ਹੈ ਅਤੇ ਜਿਨ੍ਹਾਂ ਨੇ ਸਾਨੂੰ ਲੁੱਟਿਆ ਸੀ ਉਹ ਦਲ ਸਾਡੇ ਹੱਥਾਂ ਵਿੱਚ ਕਰ ਦਿੱਤਾ।

24ਤੁਹਾਡੀਆਂ ਗੱਲਾਂ ਨੂੰ ਕੌਣ ਸੁਣੇਗਾ? ਇਉਂ ਜੋ ਜਿਹੜਾ ਲੜਾਈ ਵਿੱਚ ਜਾਂਦਾ ਹੈ, ਜਿਹੀ ਵੰਡ ਉਸ ਨੂੰ ਮਿਲਦੀ ਹੈ ਉਸੇ ਤਰ੍ਹਾਂ ਜਿਹੜਾ ਕੋਈ ਡੇਰੇ ਵਿੱਚ ਰਹੇ ਉਸਨੂੰ ਮਿਲੇਗੀ। ਦੋਹਾਂ ਦੀ ਇੱਕੋ ਜਿਹੀ ਵੰਡ ਹੋਵੇਗੀ।”

25ਦਾਵੀਦ ਨੇ ਉਸ ਦਿਨ ਤੋਂ ਲੈ ਕੇ ਅੱਜ ਤੀਕ ਇਸਰਾਏਲ ਲਈ ਇਹ ਇੱਕ ਬਿਧੀ ਅਤੇ ਹੁਕਮ ਬਣਾਇਆ।

26ਜਦੋਂ ਦਾਵੀਦ ਸਿਕਲਗ ਪਹੁੰਚਿਆ ਤਾਂ ਉਸ ਨੇ ਲੁੱਟ ਵਿੱਚੋਂ ਕੁਝ ਯਹੂਦਾਹ ਦੇ ਬਜ਼ੁਰਗਾਂ ਨੂੰ ਜੋ ਉਸ ਦੇ ਮਿੱਤਰ ਸਨ, ਇਹ ਆਖ ਕੇ ਭੇਜੇ, “ਇਹ ਤੁਹਾਡੇ ਲਈ ਯਾਹਵੇਹ ਦੇ ਦੁਸ਼ਮਣਾਂ ਦੀ ਲੁੱਟ ਵਿੱਚੋਂ ਇੱਕ ਤੋਹਫ਼ਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.