23ਦਾਵੀਦ ਨੇ ਉੱਤਰ ਦਿੱਤਾ, “ਨਹੀਂ, ਹੇ ਮੇਰੇ ਭਰਾਵੋ, ਸਾਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਜੇ ਯਾਹਵੇਹ ਨੇ ਸਾਨੂੰ ਇਹ ਦਿੱਤਾ ਹੈ ਅਤੇ ਉਸ ਨੇ ਸਾਡੀ ਰੱਖਿਆ ਕੀਤੀ ਹੈ ਅਤੇ ਜਿਨ੍ਹਾਂ ਨੇ ਸਾਨੂੰ ਲੁੱਟਿਆ ਸੀ ਉਹ ਦਲ ਸਾਡੇ ਹੱਥਾਂ ਵਿੱਚ ਕਰ ਦਿੱਤਾ।
24ਤੁਹਾਡੀਆਂ ਗੱਲਾਂ ਨੂੰ ਕੌਣ ਸੁਣੇਗਾ? ਇਉਂ ਜੋ ਜਿਹੜਾ ਲੜਾਈ ਵਿੱਚ ਜਾਂਦਾ ਹੈ, ਜਿਹੀ ਵੰਡ ਉਸ ਨੂੰ ਮਿਲਦੀ ਹੈ ਉਸੇ ਤਰ੍ਹਾਂ ਜਿਹੜਾ ਕੋਈ ਡੇਰੇ ਵਿੱਚ ਰਹੇ ਉਸਨੂੰ ਮਿਲੇਗੀ। ਦੋਹਾਂ ਦੀ ਇੱਕੋ ਜਿਹੀ ਵੰਡ ਹੋਵੇਗੀ।”
25ਦਾਵੀਦ ਨੇ ਉਸ ਦਿਨ ਤੋਂ ਲੈ ਕੇ ਅੱਜ ਤੀਕ ਇਸਰਾਏਲ ਲਈ ਇਹ ਇੱਕ ਬਿਧੀ ਅਤੇ ਹੁਕਮ ਬਣਾਇਆ।
26ਜਦੋਂ ਦਾਵੀਦ ਸਿਕਲਗ ਪਹੁੰਚਿਆ ਤਾਂ ਉਸ ਨੇ ਲੁੱਟ ਵਿੱਚੋਂ ਕੁਝ ਯਹੂਦਾਹ ਦੇ ਬਜ਼ੁਰਗਾਂ ਨੂੰ ਜੋ ਉਸ ਦੇ ਮਿੱਤਰ ਸਨ, ਇਹ ਆਖ ਕੇ ਭੇਜੇ, “ਇਹ ਤੁਹਾਡੇ ਲਈ ਯਾਹਵੇਹ ਦੇ ਦੁਸ਼ਮਣਾਂ ਦੀ ਲੁੱਟ ਵਿੱਚੋਂ ਇੱਕ ਤੋਹਫ਼ਾ ਹੈ।”
27ਦਾਵੀਦ ਨੇ ਉਹਨਾਂ ਲੋਕਾਂ ਨੂੰ ਜੋ ਬੈਤਏਲ, ਰਾਮੋਥ ਨੇਗੇਵ ਅਤੇ ਯੱਤੀਰ ਵਿੱਚ ਸਨ ਭੇਜ ਦਿੱਤਾ।