1 ਸ਼ਮੂਏਲ 30

ਜਦੋਂ ਦਾਵੀਦ ਅਤੇ ਉਸ ਦੇ ਆਦਮੀ ਸਿਕਲਗ ਨਗਰ ਵਿੱਚ ਪਹੁੰਚੇ ਤਾਂ ਉਹਨਾਂ ਨੇ ਵੇਖਿਆ ਕਿ ਉਹ ਅੱਗ ਨਾਲ ਸੜਿਆ ਹੋਇਆ ਹੈ ਅਤੇ ਉਹਨਾਂ ਦੀਆਂ ਪਤਨੀਆਂ ਅਤੇ ਧੀਆਂ ਪੁੱਤਰਾਂ ਨੂੰ ਗੁਲਾਮ ਬਣਾ ਲਿਆ ਗਿਆ ਹੈ।

1 Samuel 30:3 (UKJV) So David and his men came to the city, and, behold, it was burned with fire; and their wives, and their sons, and their daughters, were taken captives.

1ਦਾਵੀਦ ਅਤੇ ਉਸਦੇ ਆਦਮੀ ਤੀਜੇ ਦਿਨ ਸਿਕਲਗ ਪਹੁੰਚੇ। ਹੁਣ ਅਮਾਲੇਕੀਆਂ ਨੇ ਨੇਗੇਵ ਅਤੇ ਸਿਕਲਗ ਉੱਤੇ ਹਮਲਾ ਕੀਤਾ ਸੀ। ਉਹਨਾਂ ਨੇ ਸਿਕਲਗ ਉੱਤੇ ਹਮਲਾ ਕਰਕੇ ਉਸ ਨੂੰ ਸਾੜ ਦਿੱਤਾ ਸੀ,

2ਅਤੇ ਔਰਤਾਂ ਨੂੰ ਅਤੇ ਉਸ ਵਿੱਚ ਰਹਿਣ ਵਾਲੇ ਸਾਰੇ ਜਵਾਨਾਂ ਅਤੇ ਬੁੱਢਿਆਂ ਨੂੰ ਗੁਲਾਮ ਬਣਾ ਲਿਆ ਸੀ। ਉਹਨਾਂ ਨੇ ਉਹਨਾਂ ਵਿੱਚੋਂ ਕਿਸੇ ਨੂੰ ਨਹੀਂ ਮਾਰਿਆ ਸਗੋਂ ਉਹਨਾਂ ਨੂੰ ਆਪਣੇ ਨਾਲ ਲੈ ਕੇ ਆਪਣੇ ਰਾਹ ਚਲੇ ਗਏ।

3ਜਦੋਂ ਦਾਵੀਦ ਅਤੇ ਉਸ ਦੇ ਆਦਮੀ ਸਿਕਲਗ ਨਗਰ ਵਿੱਚ ਪਹੁੰਚੇ ਤਾਂ ਉਹਨਾਂ ਨੇ ਵੇਖਿਆ ਕਿ ਉਹ ਅੱਗ ਨਾਲ ਸੜਿਆ ਹੋਇਆ ਹੈ ਅਤੇ ਉਹਨਾਂ ਦੀਆਂ ਪਤਨੀਆਂ ਅਤੇ ਧੀਆਂ ਪੁੱਤਰਾਂ ਨੂੰ ਗੁਲਾਮ ਬਣਾ ਲਿਆ ਗਿਆ ਹੈ।

4ਤਾਂ ਦਾਵੀਦ ਅਤੇ ਉਸ ਦੇ ਆਦਮੀ ਉੱਚੀ-ਉੱਚੀ ਰੋਏ ਜੋ ਹੋਰ ਰੋਣ ਦਾ ਉਹਨਾਂ ਵਿੱਚ ਬਲ ਨਾ ਰਿਹਾ।

5ਦਾਵੀਦ ਦੀਆਂ ਦੋ ਪਤਨੀਆਂ ਯਿਜ਼ਰਏਲ ਅਹੀਨੋਅਮ ਅਤੇ ਕਰਮਲ ਦੇ ਨਾਬਾਲ ਦੀ ਵਿਧਵਾ ਅਬੀਗੈਲ ਨੂੰ ਵੀ ਗੁਲਾਮ ਬਣਾ ਲਿਆ ਗਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.