1ਹੁਣ ਫ਼ਲਿਸਤੀ ਇਸਰਾਏਲ ਦੇ ਵਿਰੁੱਧ ਲੜੇ; ਇਸਰਾਏਲੀ ਉਹਨਾਂ ਦੇ ਅੱਗੋਂ ਭੱਜ ਗਏ ਅਤੇ ਬਹੁਤ ਸਾਰੇ ਗਿਲਬੋਆ ਪਹਾੜ ਉੱਤੇ ਮਾਰੇ ਗਏ।
2ਫ਼ਲਿਸਤੀਆਂ ਨੇ ਸ਼ਾਊਲ ਅਤੇ ਉਸ ਦੇ ਪੁੱਤਰਾਂ ਦਾ ਪਿੱਛਾ ਕੀਤਾ ਅਤੇ ਉਹਨਾਂ ਨੇ ਉਸ ਦੇ ਪੁੱਤਰਾਂ ਯੋਨਾਥਾਨ, ਅਬੀਨਾਦਾਬ ਅਤੇ ਮਲਕੀ-ਸ਼ੂਆ ਨੂੰ ਮਾਰ ਦਿੱਤਾ।
3ਸ਼ਾਊਲ ਦੇ ਆਲੇ-ਦੁਆਲੇ ਲੜਾਈ ਬਹੁਤ ਵਧ ਗਈ ਅਤੇ ਜਦੋਂ ਤੀਰ ਅੰਦਾਜ਼ਾਂ ਨੇ ਉਹ ਨੂੰ ਫੜ ਲਿਆ ਤਾਂ ਉਹ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ।