8ਅਗਲੇ ਦਿਨ ਜਦੋਂ ਫ਼ਲਿਸਤੀ ਮੁਰਦਿਆਂ ਨੂੰ ਉਤਾਰਨ ਲਈ ਆਏ ਤਾਂ ਉਹਨਾਂ ਨੇ ਸ਼ਾਊਲ ਅਤੇ ਉਸ ਦੇ ਤਿੰਨ ਪੁੱਤਰਾਂ ਨੂੰ ਗਿਲਬੋਆ ਪਹਾੜ ਉੱਤੇ ਡਿੱਗੇ ਹੋਏ ਵੇਖਿਆ।
9ਉਹਨਾਂ ਨੇ ਉਸ ਦਾ ਸਿਰ ਵੱਢ ਦਿੱਤਾ ਅਤੇ ਉਸ ਦੇ ਸ਼ਸਤਰ ਲਾਹ ਦਿੱਤੇ ਅਤੇ ਫ਼ਲਿਸਤੀਆਂ ਦੇ ਸਾਰੇ ਦੇਸ਼ ਵਿੱਚ ਸੰਦੇਸ਼ਵਾਹਕ ਘੱਲੇ ਜੋ ਉਹਨਾਂ ਦੇ ਮੰਦਰ ਵਿੱਚ ਉਹਨਾਂ ਦੀਆਂ ਮੂਰਤੀਆਂ ਅਤੇ ਲੋਕਾਂ ਵਿੱਚ ਖ਼ਬਰ ਸੁਣਾਉਣ।
10ਉਹਨਾਂ ਨੇ ਉਹ ਦੇ ਸ਼ਸਤਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ ਅਤੇ ਉਸ ਦੀ ਲਾਸ਼ ਨੂੰ ਬੈਤ-ਸ਼ਾਨ ਦੀ ਕੰਧ ਉੱਤੇ ਟੰਗ ਦਿੱਤਾ।
11ਜਦੋਂ ਯਾਬੇਸ਼ ਗਿਲਆਦ ਦੇ ਲੋਕਾਂ ਨੇ ਸੁਣਿਆ ਕਿ ਫ਼ਲਿਸਤੀਆਂ ਨੇ ਸ਼ਾਊਲ ਨਾਲ ਕੀ ਕੀਤਾ ਸੀ।
12ਤਾਂ ਉਹਨਾਂ ਦੇ ਸਾਰੇ ਸੂਰਮੇ ਰਾਤ ਭਰ ਬੈਤ-ਸ਼ਾਨ ਵੱਲ ਕੂਚ ਕਰ ਗਏ। ਉਹ ਸ਼ਾਊਲ ਅਤੇ ਉਸ ਦੇ ਪੁੱਤਰਾਂ ਦੀਆਂ ਲਾਸ਼ਾਂ ਬੈਤ-ਸ਼ਾਨ ਦੀ ਕੰਧ ਤੋਂ ਉਤਾਰ ਕੇ ਯਾਬੇਸ਼ ਨੂੰ ਗਏ, ਜਿੱਥੇ ਉਹਨਾਂ ਨੇ ਉਹਨਾਂ ਨੂੰ ਸਾੜ ਦਿੱਤਾ।