10ਉਹਨਾਂ ਨੇ ਉਹ ਦੇ ਸ਼ਸਤਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ ਅਤੇ ਉਸ ਦੀ ਲਾਸ਼ ਨੂੰ ਬੈਤ-ਸ਼ਾਨ ਦੀ ਕੰਧ ਉੱਤੇ ਟੰਗ ਦਿੱਤਾ।
11ਜਦੋਂ ਯਾਬੇਸ਼ ਗਿਲਆਦ ਦੇ ਲੋਕਾਂ ਨੇ ਸੁਣਿਆ ਕਿ ਫ਼ਲਿਸਤੀਆਂ ਨੇ ਸ਼ਾਊਲ ਨਾਲ ਕੀ ਕੀਤਾ ਸੀ।
12ਤਾਂ ਉਹਨਾਂ ਦੇ ਸਾਰੇ ਸੂਰਮੇ ਰਾਤ ਭਰ ਬੈਤ-ਸ਼ਾਨ ਵੱਲ ਕੂਚ ਕਰ ਗਏ। ਉਹ ਸ਼ਾਊਲ ਅਤੇ ਉਸ ਦੇ ਪੁੱਤਰਾਂ ਦੀਆਂ ਲਾਸ਼ਾਂ ਬੈਤ-ਸ਼ਾਨ ਦੀ ਕੰਧ ਤੋਂ ਉਤਾਰ ਕੇ ਯਾਬੇਸ਼ ਨੂੰ ਗਏ, ਜਿੱਥੇ ਉਹਨਾਂ ਨੇ ਉਹਨਾਂ ਨੂੰ ਸਾੜ ਦਿੱਤਾ।
13ਤਦ ਉਹਨਾਂ ਨੇ ਉਹਨਾਂ ਦੀਆਂ ਹੱਡੀਆਂ ਲੈ ਕੇ ਯਾਬੇਸ਼ ਵਿੱਚ ਇੱਕ ਝਾਊ ਦੇ ਰੁੱਖ ਹੇਠ ਦੱਬ ਦਿੱਤੀਆਂ ਅਤੇ ਸੱਤ ਦਿਨ ਵਰਤ ਰੱਖਿਆ।