1 ਸ਼ਮੂਏਲ 31

ਸ਼ਾਊਲ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਕਿਹਾ, “ਆਪਣੀ ਤਲਵਾਰ ਕੱਢ ਕੇ ਮੈਨੂੰ ਮਾਰ ਦੇ, ਨਹੀਂ ਤਾਂ ਇਹ ਅਸੁੰਨਤੀ ਲੋਕ ਆ ਕੇ ਮੈਨੂੰ ਮਾਰ ਦੇਣਗੇ ਅਤੇ ਮੈਨੂੰ ਗਾਲ੍ਹਾਂ ਕੱਢਣਗੇ।” ਪਰ ਉਸਦਾ ਸ਼ਸਤਰ ਚੁੱਕਣ ਵਾਲਾ ਡਰ ਗਿਆ ਅਤੇ ਉਸਦੀ ਗੱਲ ਨਾ ਮੰਨੀ; ਇਸ ਲਈ ਸ਼ਾਊਲ ਨੇ ਆਪਣੀ ਤਲਵਾਰ ਚੁੱਕੀ ਅਤੇ ਉਸ ਉੱਤੇ ਡਿੱਗ ਪਿਆ।

1 Samuel 31:4 (UKJV) Then said Saul unto his armour bearer, Draw your sword, and thrust me through therewith; lest these uncircumcised come and thrust me through, and abuse me. But his armour bearer would not; for he was sore afraid. Therefore Saul took a sword, and fell upon it.

2ਫ਼ਲਿਸਤੀਆਂ ਨੇ ਸ਼ਾਊਲ ਅਤੇ ਉਸ ਦੇ ਪੁੱਤਰਾਂ ਦਾ ਪਿੱਛਾ ਕੀਤਾ ਅਤੇ ਉਹਨਾਂ ਨੇ ਉਸ ਦੇ ਪੁੱਤਰਾਂ ਯੋਨਾਥਾਨ, ਅਬੀਨਾਦਾਬ ਅਤੇ ਮਲਕੀ-ਸ਼ੂਆ ਨੂੰ ਮਾਰ ਦਿੱਤਾ।

3ਸ਼ਾਊਲ ਦੇ ਆਲੇ-ਦੁਆਲੇ ਲੜਾਈ ਬਹੁਤ ਵਧ ਗਈ ਅਤੇ ਜਦੋਂ ਤੀਰ ਅੰਦਾਜ਼ਾਂ ਨੇ ਉਹ ਨੂੰ ਫੜ ਲਿਆ ਤਾਂ ਉਹ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ।

4ਸ਼ਾਊਲ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਕਿਹਾ, “ਆਪਣੀ ਤਲਵਾਰ ਕੱਢ ਕੇ ਮੈਨੂੰ ਮਾਰ ਦੇ, ਨਹੀਂ ਤਾਂ ਇਹ ਅਸੁੰਨਤੀ ਲੋਕ ਆ ਕੇ ਮੈਨੂੰ ਮਾਰ ਦੇਣਗੇ ਅਤੇ ਮੈਨੂੰ ਗਾਲ੍ਹਾਂ ਕੱਢਣਗੇ।” ਪਰ ਉਸਦਾ ਸ਼ਸਤਰ ਚੁੱਕਣ ਵਾਲਾ ਡਰ ਗਿਆ ਅਤੇ ਉਸਦੀ ਗੱਲ ਨਾ ਮੰਨੀ; ਇਸ ਲਈ ਸ਼ਾਊਲ ਨੇ ਆਪਣੀ ਤਲਵਾਰ ਚੁੱਕੀ ਅਤੇ ਉਸ ਉੱਤੇ ਡਿੱਗ ਪਿਆ।

5ਜਦੋਂ ਹਥਿਆਰ ਚੁੱਕਣ ਵਾਲੇ ਨੇ ਵੇਖਿਆ ਕਿ ਸ਼ਾਊਲ ਮਰ ਗਿਆ ਹੈ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਕੇ ਮਰ ਗਿਆ।

6ਸੋ ਸ਼ਾਊਲ ਅਤੇ ਉਹ ਦੇ ਤਿੰਨ ਪੁੱਤਰ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਅਤੇ ਉਹ ਦੇ ਸਾਰੇ ਮਨੁੱਖ ਉਸੇ ਦਿਨ ਇਕੱਠੇ ਮਰ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.