1 ਸ਼ਮੂਏਲ 31

ਜਦੋਂ ਇਸਰਾਏਲੀਆਂ ਨੇ ਘਾਟੀ ਵਿੱਚ ਅਤੇ ਯਰਦਨ ਦੇ ਪਾਰ ਦੇ ਲੋਕਾਂ ਨੇ ਵੇਖਿਆ ਕਿ ਇਸਰਾਏਲੀ ਫ਼ੌਜ ਭੱਜ ਗਈ ਹੈ ਅਤੇ ਸ਼ਾਊਲ ਅਤੇ ਉਸ ਦੇ ਪੁੱਤਰ ਮਰ ਗਏ ਹਨ ਤਾਂ ਉਹ ਆਪਣੇ ਨਗਰਾਂ ਨੂੰ ਛੱਡ ਕੇ ਭੱਜ ਗਏ। ਫ਼ਲਿਸਤੀਆਂ ਨੇ ਆ ਕੇ ਉਹਨਾਂ ਉੱਤੇ ਕਬਜ਼ਾ ਕਰ ਲਿਆ।

1 Samuel 31:7 (UKJV) And when the men of Israel that were on the other side of the valley, and they that were on the other side Jordan, saw that the men of Israel fled, and that Saul and his sons were dead, they forsook the cities, and fled; and the Philistines came and dwelt in them.

5ਜਦੋਂ ਹਥਿਆਰ ਚੁੱਕਣ ਵਾਲੇ ਨੇ ਵੇਖਿਆ ਕਿ ਸ਼ਾਊਲ ਮਰ ਗਿਆ ਹੈ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਕੇ ਮਰ ਗਿਆ।

6ਸੋ ਸ਼ਾਊਲ ਅਤੇ ਉਹ ਦੇ ਤਿੰਨ ਪੁੱਤਰ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਅਤੇ ਉਹ ਦੇ ਸਾਰੇ ਮਨੁੱਖ ਉਸੇ ਦਿਨ ਇਕੱਠੇ ਮਰ ਗਏ।

7ਜਦੋਂ ਇਸਰਾਏਲੀਆਂ ਨੇ ਘਾਟੀ ਵਿੱਚ ਅਤੇ ਯਰਦਨ ਦੇ ਪਾਰ ਦੇ ਲੋਕਾਂ ਨੇ ਵੇਖਿਆ ਕਿ ਇਸਰਾਏਲੀ ਫ਼ੌਜ ਭੱਜ ਗਈ ਹੈ ਅਤੇ ਸ਼ਾਊਲ ਅਤੇ ਉਸ ਦੇ ਪੁੱਤਰ ਮਰ ਗਏ ਹਨ ਤਾਂ ਉਹ ਆਪਣੇ ਨਗਰਾਂ ਨੂੰ ਛੱਡ ਕੇ ਭੱਜ ਗਏ। ਫ਼ਲਿਸਤੀਆਂ ਨੇ ਆ ਕੇ ਉਹਨਾਂ ਉੱਤੇ ਕਬਜ਼ਾ ਕਰ ਲਿਆ।

8ਅਗਲੇ ਦਿਨ ਜਦੋਂ ਫ਼ਲਿਸਤੀ ਮੁਰਦਿਆਂ ਨੂੰ ਉਤਾਰਨ ਲਈ ਆਏ ਤਾਂ ਉਹਨਾਂ ਨੇ ਸ਼ਾਊਲ ਅਤੇ ਉਸ ਦੇ ਤਿੰਨ ਪੁੱਤਰਾਂ ਨੂੰ ਗਿਲਬੋਆ ਪਹਾੜ ਉੱਤੇ ਡਿੱਗੇ ਹੋਏ ਵੇਖਿਆ।

9ਉਹਨਾਂ ਨੇ ਉਸ ਦਾ ਸਿਰ ਵੱਢ ਦਿੱਤਾ ਅਤੇ ਉਸ ਦੇ ਸ਼ਸਤਰ ਲਾਹ ਦਿੱਤੇ ਅਤੇ ਫ਼ਲਿਸਤੀਆਂ ਦੇ ਸਾਰੇ ਦੇਸ਼ ਵਿੱਚ ਸੰਦੇਸ਼ਵਾਹਕ ਘੱਲੇ ਜੋ ਉਹਨਾਂ ਦੇ ਮੰਦਰ ਵਿੱਚ ਉਹਨਾਂ ਦੀਆਂ ਮੂਰਤੀਆਂ ਅਤੇ ਲੋਕਾਂ ਵਿੱਚ ਖ਼ਬਰ ਸੁਣਾਉਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.