1 ਸ਼ਮੂਏਲ 31

ਅਗਲੇ ਦਿਨ ਜਦੋਂ ਫ਼ਲਿਸਤੀ ਮੁਰਦਿਆਂ ਨੂੰ ਉਤਾਰਨ ਲਈ ਆਏ ਤਾਂ ਉਹਨਾਂ ਨੇ ਸ਼ਾਊਲ ਅਤੇ ਉਸ ਦੇ ਤਿੰਨ ਪੁੱਤਰਾਂ ਨੂੰ ਗਿਲਬੋਆ ਪਹਾੜ ਉੱਤੇ ਡਿੱਗੇ ਹੋਏ ਵੇਖਿਆ।

1 Samuel 31:8 (UKJV) And it came to pass on the next day, when the Philistines came to strip the slain, that they found Saul and his three sons fallen in mount Gilboa.

6ਸੋ ਸ਼ਾਊਲ ਅਤੇ ਉਹ ਦੇ ਤਿੰਨ ਪੁੱਤਰ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਅਤੇ ਉਹ ਦੇ ਸਾਰੇ ਮਨੁੱਖ ਉਸੇ ਦਿਨ ਇਕੱਠੇ ਮਰ ਗਏ।

7ਜਦੋਂ ਇਸਰਾਏਲੀਆਂ ਨੇ ਘਾਟੀ ਵਿੱਚ ਅਤੇ ਯਰਦਨ ਦੇ ਪਾਰ ਦੇ ਲੋਕਾਂ ਨੇ ਵੇਖਿਆ ਕਿ ਇਸਰਾਏਲੀ ਫ਼ੌਜ ਭੱਜ ਗਈ ਹੈ ਅਤੇ ਸ਼ਾਊਲ ਅਤੇ ਉਸ ਦੇ ਪੁੱਤਰ ਮਰ ਗਏ ਹਨ ਤਾਂ ਉਹ ਆਪਣੇ ਨਗਰਾਂ ਨੂੰ ਛੱਡ ਕੇ ਭੱਜ ਗਏ। ਫ਼ਲਿਸਤੀਆਂ ਨੇ ਆ ਕੇ ਉਹਨਾਂ ਉੱਤੇ ਕਬਜ਼ਾ ਕਰ ਲਿਆ।

8ਅਗਲੇ ਦਿਨ ਜਦੋਂ ਫ਼ਲਿਸਤੀ ਮੁਰਦਿਆਂ ਨੂੰ ਉਤਾਰਨ ਲਈ ਆਏ ਤਾਂ ਉਹਨਾਂ ਨੇ ਸ਼ਾਊਲ ਅਤੇ ਉਸ ਦੇ ਤਿੰਨ ਪੁੱਤਰਾਂ ਨੂੰ ਗਿਲਬੋਆ ਪਹਾੜ ਉੱਤੇ ਡਿੱਗੇ ਹੋਏ ਵੇਖਿਆ।

9ਉਹਨਾਂ ਨੇ ਉਸ ਦਾ ਸਿਰ ਵੱਢ ਦਿੱਤਾ ਅਤੇ ਉਸ ਦੇ ਸ਼ਸਤਰ ਲਾਹ ਦਿੱਤੇ ਅਤੇ ਫ਼ਲਿਸਤੀਆਂ ਦੇ ਸਾਰੇ ਦੇਸ਼ ਵਿੱਚ ਸੰਦੇਸ਼ਵਾਹਕ ਘੱਲੇ ਜੋ ਉਹਨਾਂ ਦੇ ਮੰਦਰ ਵਿੱਚ ਉਹਨਾਂ ਦੀਆਂ ਮੂਰਤੀਆਂ ਅਤੇ ਲੋਕਾਂ ਵਿੱਚ ਖ਼ਬਰ ਸੁਣਾਉਣ।

10ਉਹਨਾਂ ਨੇ ਉਹ ਦੇ ਸ਼ਸਤਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ ਅਤੇ ਉਸ ਦੀ ਲਾਸ਼ ਨੂੰ ਬੈਤ-ਸ਼ਾਨ ਦੀ ਕੰਧ ਉੱਤੇ ਟੰਗ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.