1 ਸ਼ਮੂਏਲ 4

ਸਮੂਏਲ ਦਾ ਬਚਨ ਸਾਰੇ ਇਸਰਾਏਲ ਵਿੱਚ ਫੈਲ ਗਿਆ। ਹੁਣ ਇਸਰਾਏਲੀ ਫ਼ਲਿਸਤੀਆਂ ਨਾਲ ਲੜਨ ਲਈ ਨਿਕਲੇ। ਇਸਰਾਏਲੀਆਂ ਨੇ ਅਬੇਨੇਜ਼ਰ ਵਿੱਚ ਡੇਰੇ ਲਾਏ ਅਤੇ ਫ਼ਲਿਸਤੀਆਂ ਨੇ ਅਫ਼ੇਕ ਵਿੱਚ ਤੰਬੂ ਲਾਏ।

1 Samuel 4:1 (UKJV) And the word of Samuel came to all Israel. Now Israel went out against the Philistines to battle, and pitched beside Ebenezer: and the Philistines pitched in Aphek.

1ਸਮੂਏਲ ਦਾ ਬਚਨ ਸਾਰੇ ਇਸਰਾਏਲ ਵਿੱਚ ਫੈਲ ਗਿਆ। ਹੁਣ ਇਸਰਾਏਲੀ ਫ਼ਲਿਸਤੀਆਂ ਨਾਲ ਲੜਨ ਲਈ ਨਿਕਲੇ। ਇਸਰਾਏਲੀਆਂ ਨੇ ਅਬੇਨੇਜ਼ਰ ਵਿੱਚ ਡੇਰੇ ਲਾਏ ਅਤੇ ਫ਼ਲਿਸਤੀਆਂ ਨੇ ਅਫ਼ੇਕ ਵਿੱਚ ਤੰਬੂ ਲਾਏ।

2ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਨ ਲਈ ਆਪਣੀਆਂ ਫ਼ੌਜਾਂ ਤਾਇਨਾਤ ਕੀਤੀਆਂ ਅਤੇ ਜਿਵੇਂ ਹੀ ਲੜਾਈ ਵੱਧ ਗਈ ਤਾਂ ਇਸਰਾਏਲ ਫ਼ਲਿਸਤੀਆਂ ਦੇ ਹੱਥੋਂ ਹਾਰ ਗਿਆ ਅਤੇ ਉਹਨਾਂ ਵਿੱਚੋਂ ਲਗਭਗ ਚਾਰ ਹਜ਼ਾਰ ਨੂੰ ਯੁੱਧ ਦੇ ਮੈਦਾਨ ਵਿੱਚ ਮਾਰ ਦਿੱਤਾ।

3ਜਦੋਂ ਸਿਪਾਹੀ ਡੇਰੇ ਵਿੱਚ ਮੁੜੇ ਤਾਂ ਇਸਰਾਏਲ ਦੇ ਬਜ਼ੁਰਗਾਂ ਨੇ ਆਖਿਆ, “ਯਾਹਵੇਹ ਨੇ ਅੱਜ ਫ਼ਲਿਸਤੀਆਂ ਦੇ ਅੱਗੇ ਸਾਨੂੰ ਹਾਰ ਕਿਉਂ ਦਿੱਤੀ? ਆਓ ਅਸੀਂ ਸ਼ੀਲੋਹ ਤੋਂ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਆਪਣੇ ਕੋਲ ਲੈ ਆਈਏ, ਤਾਂ ਜੋ ਉਹ ਸਾਡੇ ਵਿਚਕਾਰ ਹੋ ਕੇ ਸਾਨੂੰ ਸਾਡੇ ਦੁਸ਼ਮਣਾਂ ਦੇ ਹੱਥੋਂ ਬਚਾਵੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.