8ਹਾਏ, ਅਜਿਹੇ ਬਲਵੰਤ ਪਰਮੇਸ਼ਵਰ ਦੇ ਹੱਥੋਂ ਸਾਨੂੰ ਕੌਣ ਬਚਾਵੇਗਾ? ਇਹ ਉਹ ਦੇਵਤੇ ਹਨ ਜਿਨ੍ਹਾਂ ਨੇ ਮਿਸਰੀਆਂ ਨੂੰ ਉਜਾੜ ਵਿੱਚ ਸਭ ਪ੍ਰਕਾਰ ਦੀਆਂ ਬਵਾਂ ਨਾਲ ਮਾਰਿਆ ਸੀ।
9ਹੇ ਫ਼ਲਿਸਤੀਓ, ਤਕੜੇ ਹੋਵੋ! ਮਰਦ ਬਣੋ, ਤਾਂ ਜੋ ਤੁਸੀਂ ਇਬਰਾਨੀਆਂ ਦੇ ਗੁਲਾਮ ਨਾ ਬਣੋ, ਜਿਵੇਂ ਉਹ ਤੁਹਾਡੇ ਗੁਲਾਮ ਬਣੇ ਸਨ ਸਗੋਂ ਮਰਦ ਬਣੋ ਅਤੇ ਲੜੋ!”
10ਸੋ ਫ਼ਲਿਸਤੀ ਲੜੇ ਅਤੇ ਇਸਰਾਏਲੀ ਹਾਰ ਗਏ ਅਤੇ ਹਰੇਕ ਮਨੁੱਖ ਆਪਣੇ ਤੰਬੂ ਨੂੰ ਭੱਜ ਗਿਆ। ਉੱਥੇ ਬਹੁਤ ਲੜਾਈ ਹੋਈ ਕਿਉਂ ਜੋ ਤੀਹ ਹਜ਼ਾਰ ਇਸਰਾਏਲੀ ਮਾਰੇ ਗਏ।
11ਪਰਮੇਸ਼ਵਰ ਦਾ ਸੰਦੂਕ ਖੋਹ ਲਿਆ ਗਿਆ ਅਤੇ ਏਲੀ ਦੇ ਦੋ ਪੁੱਤਰ ਹਾਫ਼ਨੀ ਅਤੇ ਫੀਨਹਾਸ ਮਾਰੇ ਗਏ।
12ਉਸੇ ਦਿਨ ਇੱਕ ਬਿਨਯਾਮੀਨੀ ਮਨੁੱਖ ਜੰਗ ਦੇ ਮੈਦਾਨ ਵਿੱਚੋਂ ਭੱਜਾ ਅਤੇ ਆਪਣੇ ਕੱਪੜੇ ਪਾੜੇ ਅਤੇ ਸਿਰ ਉੱਤੇ ਮਿੱਟੀ ਪਾਈ ਹੋਈ ਸ਼ੀਲੋਹ ਵਿੱਚ ਆਇਆ।