1 ਸ਼ਮੂਏਲ 4

ਉਸੇ ਦਿਨ ਇੱਕ ਬਿਨਯਾਮੀਨੀ ਮਨੁੱਖ ਜੰਗ ਦੇ ਮੈਦਾਨ ਵਿੱਚੋਂ ਭੱਜਾ ਅਤੇ ਆਪਣੇ ਕੱਪੜੇ ਪਾੜੇ ਅਤੇ ਸਿਰ ਉੱਤੇ ਮਿੱਟੀ ਪਾਈ ਹੋਈ ਸ਼ੀਲੋਹ ਵਿੱਚ ਆਇਆ।

1 Samuel 4:12 (UKJV) And there ran a man of Benjamin out of the army, and came to Shiloh the same day with his clothes rent, and with earth upon his head.

10ਸੋ ਫ਼ਲਿਸਤੀ ਲੜੇ ਅਤੇ ਇਸਰਾਏਲੀ ਹਾਰ ਗਏ ਅਤੇ ਹਰੇਕ ਮਨੁੱਖ ਆਪਣੇ ਤੰਬੂ ਨੂੰ ਭੱਜ ਗਿਆ। ਉੱਥੇ ਬਹੁਤ ਲੜਾਈ ਹੋਈ ਕਿਉਂ ਜੋ ਤੀਹ ਹਜ਼ਾਰ ਇਸਰਾਏਲੀ ਮਾਰੇ ਗਏ।

11ਪਰਮੇਸ਼ਵਰ ਦਾ ਸੰਦੂਕ ਖੋਹ ਲਿਆ ਗਿਆ ਅਤੇ ਏਲੀ ਦੇ ਦੋ ਪੁੱਤਰ ਹਾਫ਼ਨੀ ਅਤੇ ਫੀਨਹਾਸ ਮਾਰੇ ਗਏ।

12ਉਸੇ ਦਿਨ ਇੱਕ ਬਿਨਯਾਮੀਨੀ ਮਨੁੱਖ ਜੰਗ ਦੇ ਮੈਦਾਨ ਵਿੱਚੋਂ ਭੱਜਾ ਅਤੇ ਆਪਣੇ ਕੱਪੜੇ ਪਾੜੇ ਅਤੇ ਸਿਰ ਉੱਤੇ ਮਿੱਟੀ ਪਾਈ ਹੋਈ ਸ਼ੀਲੋਹ ਵਿੱਚ ਆਇਆ।

13ਜਦੋਂ ਉਹ ਪਹੁੰਚਿਆ ਤਾਂ ਏਲੀ ਸੜਕ ਦੇ ਇੱਕ ਪਾਸੇ ਆਪਣੀ ਕੁਰਸੀ ਉੱਤੇ ਬੈਠ ਕੇ ਰਾਹ ਵੇਖ ਰਿਹਾ ਸੀ ਕਿਉਂ ਜੋ ਉਹ ਦਾ ਮਨ ਪਰਮੇਸ਼ਵਰ ਦੇ ਸੰਦੂਕ ਦੇ ਕਾਰਨ ਕੰਬਦਾ ਸੀ। ਜਦੋਂ ਉਹ ਆਦਮੀ ਸ਼ਹਿਰ ਵਿੱਚ ਦਾਖਲ ਹੋਇਆ ਤਾਂ ਜੋ ਕੁਝ ਹੋਇਆ ਉਸਨੇ ਸਭ ਦੱਸਿਆ, ਤਾਂ ਸਾਰਾ ਸ਼ਹਿਰ ਰੋਣ ਪਿੱਟਣ ਲੱਗਾ।

14ਜਦੋਂ ਏਲੀ ਨੇ ਵਿਰਲਾਪ ਦੀ ਆਵਾਜ਼ ਸੁਣੀ ਤਾਂ ਉਸ ਨੇ ਆਖਿਆ, ਇਹ ਕਿਹੋ ਜਿਹਾ ਰੌਲਾ ਪੈ ਰਿਹਾ ਹੈ? ਅਤੇ ਉਸ ਮਨੁੱਖ ਨੇ ਛੇਤੀ ਨਾਲ ਆ ਕੇ ਏਲੀ ਨੂੰ ਖ਼ਬਰ ਦਿੱਤੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.