11ਪਰਮੇਸ਼ਵਰ ਦਾ ਸੰਦੂਕ ਖੋਹ ਲਿਆ ਗਿਆ ਅਤੇ ਏਲੀ ਦੇ ਦੋ ਪੁੱਤਰ ਹਾਫ਼ਨੀ ਅਤੇ ਫੀਨਹਾਸ ਮਾਰੇ ਗਏ।
12ਉਸੇ ਦਿਨ ਇੱਕ ਬਿਨਯਾਮੀਨੀ ਮਨੁੱਖ ਜੰਗ ਦੇ ਮੈਦਾਨ ਵਿੱਚੋਂ ਭੱਜਾ ਅਤੇ ਆਪਣੇ ਕੱਪੜੇ ਪਾੜੇ ਅਤੇ ਸਿਰ ਉੱਤੇ ਮਿੱਟੀ ਪਾਈ ਹੋਈ ਸ਼ੀਲੋਹ ਵਿੱਚ ਆਇਆ।
13ਜਦੋਂ ਉਹ ਪਹੁੰਚਿਆ ਤਾਂ ਏਲੀ ਸੜਕ ਦੇ ਇੱਕ ਪਾਸੇ ਆਪਣੀ ਕੁਰਸੀ ਉੱਤੇ ਬੈਠ ਕੇ ਰਾਹ ਵੇਖ ਰਿਹਾ ਸੀ ਕਿਉਂ ਜੋ ਉਹ ਦਾ ਮਨ ਪਰਮੇਸ਼ਵਰ ਦੇ ਸੰਦੂਕ ਦੇ ਕਾਰਨ ਕੰਬਦਾ ਸੀ। ਜਦੋਂ ਉਹ ਆਦਮੀ ਸ਼ਹਿਰ ਵਿੱਚ ਦਾਖਲ ਹੋਇਆ ਤਾਂ ਜੋ ਕੁਝ ਹੋਇਆ ਉਸਨੇ ਸਭ ਦੱਸਿਆ, ਤਾਂ ਸਾਰਾ ਸ਼ਹਿਰ ਰੋਣ ਪਿੱਟਣ ਲੱਗਾ।
14ਜਦੋਂ ਏਲੀ ਨੇ ਵਿਰਲਾਪ ਦੀ ਆਵਾਜ਼ ਸੁਣੀ ਤਾਂ ਉਸ ਨੇ ਆਖਿਆ, ਇਹ ਕਿਹੋ ਜਿਹਾ ਰੌਲਾ ਪੈ ਰਿਹਾ ਹੈ? ਅਤੇ ਉਸ ਮਨੁੱਖ ਨੇ ਛੇਤੀ ਨਾਲ ਆ ਕੇ ਏਲੀ ਨੂੰ ਖ਼ਬਰ ਦਿੱਤੀ,
15ਏਲੀ ਅਠਾਨਵਿਆਂ ਸਾਲਾਂ ਦਾ ਬੁੱਢਾ ਸੀ ਅਤੇ ਉਸ ਦੀਆਂ ਅੱਖੀਆਂ ਧੁੰਦਲੀਆਂ ਹੋ ਗਈਆਂ ਸਨ ਅਤੇ ਉਸ ਨੂੰ ਕੁਝ ਦਿਖਾਈ ਨਹੀਂ ਦਿੰਦਾ ਸੀ।