14ਜਦੋਂ ਏਲੀ ਨੇ ਵਿਰਲਾਪ ਦੀ ਆਵਾਜ਼ ਸੁਣੀ ਤਾਂ ਉਸ ਨੇ ਆਖਿਆ, ਇਹ ਕਿਹੋ ਜਿਹਾ ਰੌਲਾ ਪੈ ਰਿਹਾ ਹੈ? ਅਤੇ ਉਸ ਮਨੁੱਖ ਨੇ ਛੇਤੀ ਨਾਲ ਆ ਕੇ ਏਲੀ ਨੂੰ ਖ਼ਬਰ ਦਿੱਤੀ,
15ਏਲੀ ਅਠਾਨਵਿਆਂ ਸਾਲਾਂ ਦਾ ਬੁੱਢਾ ਸੀ ਅਤੇ ਉਸ ਦੀਆਂ ਅੱਖੀਆਂ ਧੁੰਦਲੀਆਂ ਹੋ ਗਈਆਂ ਸਨ ਅਤੇ ਉਸ ਨੂੰ ਕੁਝ ਦਿਖਾਈ ਨਹੀਂ ਦਿੰਦਾ ਸੀ।
16ਉਸ ਮਨੁੱਖ ਨੇ ਏਲੀ ਨੂੰ ਕਿਹਾ, “ਮੈਂ ਲੜਾਈ ਵਿੱਚੋਂ ਆਇਆ ਹਾਂ ਅਤੇ ਮੈਂ ਅੱਜ ਭੱਜ ਕੇ ਆਇਆ ਹਾਂ।” ਏਲੀ ਨੇ ਪੁੱਛਿਆ, “ਹੇ ਮੇਰੇ ਪੁੱਤਰ, ਕੀ ਖ਼ਬਰ ਹੈ?”
17ਖ਼ਬਰ ਦੇਣ ਵਾਲੇ ਨੇ ਉੱਤਰ ਦਿੱਤਾ, “ਇਸਰਾਏਲ ਫ਼ਲਿਸਤੀਆਂ ਦੇ ਅੱਗੋਂ ਹਾਰ ਗਿਆ ਹੈ ਅਤੇ ਫ਼ੌਜ ਦਾ ਭਾਰੀ ਨੁਕਸਾਨ ਹੋਇਆ ਹੈ। ਤੁਹਾਡੇ ਦੋ ਪੁੱਤਰ ਹਾਫ਼ਨੀ ਅਤੇ ਫੀਨਹਾਸ ਵੀ ਮਾਰੇ ਗਏ ਹਨ ਅਤੇ ਪਰਮੇਸ਼ਵਰ ਦਾ ਸੰਦੂਕ ਫੜ ਲਿਆ ਗਿਆ ਹੈ।”
18ਜਦੋਂ ਉਸ ਨੇ ਪਰਮੇਸ਼ਵਰ ਦੇ ਸੰਦੂਕ ਦਾ ਜ਼ਿਕਰ ਕੀਤਾ ਤਾਂ ਉਹ ਚੌਕੀ ਉੱਤੇ ਪਿੱਠ ਭਾਰ ਦਰਵਾਜ਼ੇ ਕੋਲ ਡਿੱਗ ਪਿਆ, ਉਸ ਦੀ ਧੌਣ ਟੁੱਟ ਗਈ ਅਤੇ ਉਹ ਮਰ ਗਿਆ ਕਿਉਂਕਿ ਉਹ ਵੱਡੀ ਉਮਰ ਦਾ ਅਤੇ ਉਹ ਭਾਰਾ ਸੀ। ਉਸਨੇ ਚਾਲੀ ਸਾਲਾਂ ਤੱਕ ਇਸਰਾਏਲ ਦੀ ਅਗਵਾਈ ਕੀਤੀ ਸੀ।