4ਇਸ ਲਈ ਲੋਕਾਂ ਨੇ ਸ਼ੀਲੋਹ ਵਿੱਚ ਆਦਮੀ ਭੇਜੇ ਅਤੇ ਉਹ ਸਰਬਸ਼ਕਤੀਮਾਨ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਵਾਪਸ ਲੈ ਆਏ, ਜੋ ਕਰੂਬੀਆਂ ਦੇ ਵਿਚਕਾਰ ਬਿਰਾਜਮਾਨ ਹੈ ਅਤੇ ਏਲੀ ਦੇ ਦੋ ਪੁੱਤਰ ਹਾਫ਼ਨੀ ਅਤੇ ਫੀਨਹਾਸ ਪਰਮੇਸ਼ਵਰ ਦੇ ਨੇਮ ਦੇ ਸੰਦੂਕ ਦੇ ਨਾਲ ਉੱਥੇ ਸਨ।
5ਜਦੋਂ ਯਾਹਵੇਹ ਦੇ ਨੇਮ ਦਾ ਸੰਦੂਕ ਡੇਰੇ ਵਿੱਚ ਆਇਆ, ਤਾਂ ਸਾਰੇ ਇਸਰਾਏਲ ਨੇ ਅਜਿਹਾ ਵੱਡਾ ਜੈਕਾਰਾ ਬੁਲਾਇਆ ਕਿ ਜ਼ਮੀਨ ਹਿੱਲ ਗਈ।
6ਜਦ ਫ਼ਲਿਸਤੀਆਂ ਨੇ ਜੈਕਾਰੇ ਦੀ ਆਵਾਜ਼ ਸੁਣੀ ਤਾਂ ਬੋਲੇ, “ਇਨ੍ਹਾਂ ਇਬਰਾਨੀਆਂ ਦੇ ਡੇਰੇ ਵਿੱਚ ਇਹ ਜੈਕਾਰੇ ਦੀ ਕਿਹੋ ਜਿਹੀ ਆਵਾਜ਼ ਹੈ?” ਜਦੋਂ ਉਹਨਾਂ ਨੂੰ ਪਤਾ ਲੱਗਾ ਕਿ ਯਾਹਵੇਹ ਦਾ ਸੰਦੂਕ ਡੇਰੇ ਵਿੱਚ ਆ ਗਿਆ ਹੈ।
7ਤਦ ਫ਼ਲਿਸਤੀ ਡਰ ਕੇ ਕਹਿਣ ਲੱਗੇ, “ਪਰਮੇਸ਼ਵਰ ਡੇਰੇ ਵਿੱਚ ਆਇਆ ਹੈ ਅਤੇ ਬੋਲੇ, ਸਾਡੇ ਉੱਤੇ ਹਾਏ! ਕਿਉਂ ਜੋ ਅੱਜ ਤੋਂ ਪਹਿਲਾਂ ਅਜਿਹੀ ਗੱਲ ਕਦੇ ਨਹੀਂ ਹੋਈ।
8ਹਾਏ, ਅਜਿਹੇ ਬਲਵੰਤ ਪਰਮੇਸ਼ਵਰ ਦੇ ਹੱਥੋਂ ਸਾਨੂੰ ਕੌਣ ਬਚਾਵੇਗਾ? ਇਹ ਉਹ ਦੇਵਤੇ ਹਨ ਜਿਨ੍ਹਾਂ ਨੇ ਮਿਸਰੀਆਂ ਨੂੰ ਉਜਾੜ ਵਿੱਚ ਸਭ ਪ੍ਰਕਾਰ ਦੀਆਂ ਬਵਾਂ ਨਾਲ ਮਾਰਿਆ ਸੀ।