1 ਸ਼ਮੂਏਲ 4

ਹਾਏ, ਅਜਿਹੇ ਬਲਵੰਤ ਪਰਮੇਸ਼ਵਰ ਦੇ ਹੱਥੋਂ ਸਾਨੂੰ ਕੌਣ ਬਚਾਵੇਗਾ? ਇਹ ਉਹ ਦੇਵਤੇ ਹਨ ਜਿਨ੍ਹਾਂ ਨੇ ਮਿਸਰੀਆਂ ਨੂੰ ਉਜਾੜ ਵਿੱਚ ਸਭ ਪ੍ਰਕਾਰ ਦੀਆਂ ਬਵਾਂ ਨਾਲ ਮਾਰਿਆ ਸੀ।

1 Samuel 4:8 (UKJV) Woe unto us! who shall deliver us out of the hand of these mighty Gods? these are the Gods that stroke the Egyptians with all the plagues in the wilderness.

6ਜਦ ਫ਼ਲਿਸਤੀਆਂ ਨੇ ਜੈਕਾਰੇ ਦੀ ਆਵਾਜ਼ ਸੁਣੀ ਤਾਂ ਬੋਲੇ, “ਇਨ੍ਹਾਂ ਇਬਰਾਨੀਆਂ ਦੇ ਡੇਰੇ ਵਿੱਚ ਇਹ ਜੈਕਾਰੇ ਦੀ ਕਿਹੋ ਜਿਹੀ ਆਵਾਜ਼ ਹੈ?” ਜਦੋਂ ਉਹਨਾਂ ਨੂੰ ਪਤਾ ਲੱਗਾ ਕਿ ਯਾਹਵੇਹ ਦਾ ਸੰਦੂਕ ਡੇਰੇ ਵਿੱਚ ਆ ਗਿਆ ਹੈ।

7ਤਦ ਫ਼ਲਿਸਤੀ ਡਰ ਕੇ ਕਹਿਣ ਲੱਗੇ, “ਪਰਮੇਸ਼ਵਰ ਡੇਰੇ ਵਿੱਚ ਆਇਆ ਹੈ ਅਤੇ ਬੋਲੇ, ਸਾਡੇ ਉੱਤੇ ਹਾਏ! ਕਿਉਂ ਜੋ ਅੱਜ ਤੋਂ ਪਹਿਲਾਂ ਅਜਿਹੀ ਗੱਲ ਕਦੇ ਨਹੀਂ ਹੋਈ।

8ਹਾਏ, ਅਜਿਹੇ ਬਲਵੰਤ ਪਰਮੇਸ਼ਵਰ ਦੇ ਹੱਥੋਂ ਸਾਨੂੰ ਕੌਣ ਬਚਾਵੇਗਾ? ਇਹ ਉਹ ਦੇਵਤੇ ਹਨ ਜਿਨ੍ਹਾਂ ਨੇ ਮਿਸਰੀਆਂ ਨੂੰ ਉਜਾੜ ਵਿੱਚ ਸਭ ਪ੍ਰਕਾਰ ਦੀਆਂ ਬਵਾਂ ਨਾਲ ਮਾਰਿਆ ਸੀ।

9ਹੇ ਫ਼ਲਿਸਤੀਓ, ਤਕੜੇ ਹੋਵੋ! ਮਰਦ ਬਣੋ, ਤਾਂ ਜੋ ਤੁਸੀਂ ਇਬਰਾਨੀਆਂ ਦੇ ਗੁਲਾਮ ਨਾ ਬਣੋ, ਜਿਵੇਂ ਉਹ ਤੁਹਾਡੇ ਗੁਲਾਮ ਬਣੇ ਸਨ ਸਗੋਂ ਮਰਦ ਬਣੋ ਅਤੇ ਲੜੋ!”

10ਸੋ ਫ਼ਲਿਸਤੀ ਲੜੇ ਅਤੇ ਇਸਰਾਏਲੀ ਹਾਰ ਗਏ ਅਤੇ ਹਰੇਕ ਮਨੁੱਖ ਆਪਣੇ ਤੰਬੂ ਨੂੰ ਭੱਜ ਗਿਆ। ਉੱਥੇ ਬਹੁਤ ਲੜਾਈ ਹੋਈ ਕਿਉਂ ਜੋ ਤੀਹ ਹਜ਼ਾਰ ਇਸਰਾਏਲੀ ਮਾਰੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.