1 ਸ਼ਮੂਏਲ 5

ਤਾਂ ਉਹਨਾਂ ਨੇ ਫ਼ਲਿਸਤੀਆਂ ਦੇ ਸਾਰੇ ਹਾਕਮਾਂ ਨੂੰ ਇਕੱਠਿਆਂ ਕੀਤਾ ਅਤੇ ਆਖਿਆ, “ਇਸਰਾਏਲ ਦੇ ਦੇਵਤੇ ਦੇ ਸੰਦੂਕ ਨੂੰ ਭੇਜ ਦਿਓ। ਇਸਨੂੰ ਆਪਣੀ ਥਾਂ ਤੇ ਵਾਪਸ ਜਾਣ ਦਿਓ, ਨਹੀਂ ਤਾਂ ਉਹ ਸਾਨੂੰ ਅਤੇ ਸਾਡੇ ਲੋਕਾਂ ਨੂੰ ਮਾਰ ਦੇਵੇਗਾ।” ਕਿਉਂਕਿ ਮੌਤ ਨੇ ਸ਼ਹਿਰ ਨੂੰ ਦਹਿਸ਼ਤ ਨਾਲ ਭਰ ਦਿੱਤਾ ਸੀ ਅਤੇ ਪਰਮੇਸ਼ਵਰ ਦਾ ਹੱਥ ਉਸ ਉੱਤੇ ਬਹੁਤ ਭਾਰਾ ਸੀ।

1 Samuel 5:11 (UKJV) So they sent and gathered together all the lords of the Philistines, and said, Send away the ark of the God of Israel, and let it go again to his own place, that it slay us not, and our people: for there was a deadly destruction throughout all the city; the hand of God was very heavy there.

9ਜਦ ਉਹ ਉਸਨੂੰ ਉੱਥੇ ਲੈ ਗਏ, ਤਾਂ ਯਾਹਵੇਹ ਦਾ ਹੱਥ ਉਸ ਸ਼ਹਿਰ ਦੇ ਵਿਰੁੱਧ ਸੀ, ਅਤੇ ਉਸ ਨੇ ਉਸ ਸ਼ਹਿਰ ਦੇ ਲੋਕਾਂ ਨੂੰ ਛੋਟਿਆਂ ਤੋਂ ਲੈ ਕੇ ਵੱਡਿਆਂ ਤੱਕ ਮਾਰਿਆ ਅਤੇ ਉਹਨਾਂ ਦੇ ਸਰੀਰਾਂ ਵਿੱਚੋਂ ਰਸੋਲੀਆਂ ਨਿੱਕਲੀਆਂ।

10ਸੋ ਉਹਨਾਂ ਨੇ ਪਰਮੇਸ਼ਵਰ ਦੇ ਸੰਦੂਕ ਨੂੰ ਏਕਰੋਨ ਵਿੱਚ ਭੇਜਿਆ। ਜਦੋਂ ਪਰਮੇਸ਼ਵਰ ਦਾ ਸੰਦੂਕ ਅਕਰੋਨ ਵਿੱਚ ਦਾਖਲ ਹੋ ਰਿਹਾ ਸੀ, ਤਾਂ ਅਕਰੋਨ ਦੇ ਲੋਕਾਂ ਨੇ ਉੱਚੀ-ਉੱਚੀ ਕਿਹਾ, “ਉਹ ਇਸਰਾਏਲ ਦੇ ਪਰਮੇਸ਼ਵਰ ਦਾ ਸੰਦੂਕ ਸਾਨੂੰ ਅਤੇ ਸਾਡੇ ਲੋਕਾਂ ਨੂੰ ਮਾਰਨ ਲਈ ਸਾਡੇ ਕੋਲ ਲਿਆਏ ਹਨ।”

11ਤਾਂ ਉਹਨਾਂ ਨੇ ਫ਼ਲਿਸਤੀਆਂ ਦੇ ਸਾਰੇ ਹਾਕਮਾਂ ਨੂੰ ਇਕੱਠਿਆਂ ਕੀਤਾ ਅਤੇ ਆਖਿਆ, “ਇਸਰਾਏਲ ਦੇ ਦੇਵਤੇ ਦੇ ਸੰਦੂਕ ਨੂੰ ਭੇਜ ਦਿਓ। ਇਸਨੂੰ ਆਪਣੀ ਥਾਂ ਤੇ ਵਾਪਸ ਜਾਣ ਦਿਓ, ਨਹੀਂ ਤਾਂ ਉਹ ਸਾਨੂੰ ਅਤੇ ਸਾਡੇ ਲੋਕਾਂ ਨੂੰ ਮਾਰ ਦੇਵੇਗਾ।” ਕਿਉਂਕਿ ਮੌਤ ਨੇ ਸ਼ਹਿਰ ਨੂੰ ਦਹਿਸ਼ਤ ਨਾਲ ਭਰ ਦਿੱਤਾ ਸੀ ਅਤੇ ਪਰਮੇਸ਼ਵਰ ਦਾ ਹੱਥ ਉਸ ਉੱਤੇ ਬਹੁਤ ਭਾਰਾ ਸੀ।

12ਜਿਹੜੇ ਲੋਕ ਨਾ ਮਰੇ ਸਨ, ਉਹ ਰਸੋਲੀਆਂ ਦੀ ਬਿਮਾਰੀ ਨਾਲ ਪੀੜਤ ਸਨ ਅਤੇ ਸ਼ਹਿਰ ਦੀ ਦੁਹਾਈ ਅਕਾਸ਼ ਤੱਕ ਪਹੁੰਚ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.