1 ਸ਼ਮੂਏਲ 5

ਤਾਂ ਉਹਨਾਂ ਨੇ ਫ਼ਲਿਸਤੀਆਂ ਦੇ ਸਾਰੇ ਹਾਕਮਾਂ ਨੂੰ ਇਕੱਠਿਆਂ ਕੀਤਾ ਅਤੇ ਉਹਨਾਂ ਨੂੰ ਪੁੱਛਿਆ, “ਅਸੀਂ ਇਸਰਾਏਲ ਦੇ ਪਰਮੇਸ਼ਵਰ ਦੇ ਸੰਦੂਕ ਦਾ ਕੀ ਕਰੀਏ?” ਉਹਨਾਂ ਨੇ ਉੱਤਰ ਦਿੱਤਾ, “ਇਸਰਾਏਲ ਦੇ ਪਰਮੇਸ਼ਵਰ ਦੇ ਸੰਦੂਕ ਨੂੰ ਗਾਥ ਵਿੱਚ ਲਿਜਾਇਆ ਜਾਵੇ।” ਇਸ ਲਈ ਉਹਨਾਂ ਨੇ ਇਸਰਾਏਲ ਦੇ ਪਰਮੇਸ਼ਵਰ ਦੇ ਸੰਦੂਕ ਨੂੰ ਉੱਥੇ ਲਿਆਂਦਾ।

1 Samuel 5:8 (UKJV) They sent therefore and gathered all the lords of the Philistines unto them, and said, What shall we do with the ark of the God of Israel? And they answered, Let the ark of the God of Israel be carried about unto Gath. And they carried the ark of the God of Israel about thither.

6ਯਾਹਵੇਹ ਦਾ ਹੱਥ ਅਸ਼ਦੋਦ ਅਤੇ ਉਸ ਦੇ ਆਸ-ਪਾਸ ਦੇ ਲੋਕਾਂ ਉੱਤੇ ਭਾਰੀ ਸੀ। ਉਸਨੇ ਉਹਨਾਂ ਉੱਤੇ ਤਬਾਹੀ ਲਿਆਂਦੀ ਅਤੇ ਉਹਨਾਂ ਨੂੰ ਰਸੋਲੀਆਂ ਦੀ ਬਿਮਾਰੀ ਨਾਲ ਮਾਰਿਆ।

7ਜਦੋਂ ਅਸ਼ਦੋਦ ਦੇ ਲੋਕਾਂ ਨੇ ਇਹ ਸਭ ਕੁਝ ਵੇਖਿਆ ਤਾਂ ਉਹਨਾਂ ਨੇ ਆਖਿਆ, “ਇਸਰਾਏਲ ਦੇ ਪਰਮੇਸ਼ਵਰ ਦਾ ਸੰਦੂਕ ਇੱਥੇ ਸਾਡੇ ਕੋਲ ਨਾ ਰਹੇ ਕਿਉਂ ਜੋ ਉਹ ਦਾ ਹੱਥ ਸਾਡੇ ਉੱਤੇ ਅਤੇ ਸਾਡੇ ਦੇਵਤੇ ਦਾਗੋਨ ਉੱਤੇ ਭਾਰਾ ਹੈ।”

8ਤਾਂ ਉਹਨਾਂ ਨੇ ਫ਼ਲਿਸਤੀਆਂ ਦੇ ਸਾਰੇ ਹਾਕਮਾਂ ਨੂੰ ਇਕੱਠਿਆਂ ਕੀਤਾ ਅਤੇ ਉਹਨਾਂ ਨੂੰ ਪੁੱਛਿਆ, “ਅਸੀਂ ਇਸਰਾਏਲ ਦੇ ਪਰਮੇਸ਼ਵਰ ਦੇ ਸੰਦੂਕ ਦਾ ਕੀ ਕਰੀਏ?” ਉਹਨਾਂ ਨੇ ਉੱਤਰ ਦਿੱਤਾ, “ਇਸਰਾਏਲ ਦੇ ਪਰਮੇਸ਼ਵਰ ਦੇ ਸੰਦੂਕ ਨੂੰ ਗਾਥ ਵਿੱਚ ਲਿਜਾਇਆ ਜਾਵੇ।” ਇਸ ਲਈ ਉਹਨਾਂ ਨੇ ਇਸਰਾਏਲ ਦੇ ਪਰਮੇਸ਼ਵਰ ਦੇ ਸੰਦੂਕ ਨੂੰ ਉੱਥੇ ਲਿਆਂਦਾ।

9ਜਦ ਉਹ ਉਸਨੂੰ ਉੱਥੇ ਲੈ ਗਏ, ਤਾਂ ਯਾਹਵੇਹ ਦਾ ਹੱਥ ਉਸ ਸ਼ਹਿਰ ਦੇ ਵਿਰੁੱਧ ਸੀ, ਅਤੇ ਉਸ ਨੇ ਉਸ ਸ਼ਹਿਰ ਦੇ ਲੋਕਾਂ ਨੂੰ ਛੋਟਿਆਂ ਤੋਂ ਲੈ ਕੇ ਵੱਡਿਆਂ ਤੱਕ ਮਾਰਿਆ ਅਤੇ ਉਹਨਾਂ ਦੇ ਸਰੀਰਾਂ ਵਿੱਚੋਂ ਰਸੋਲੀਆਂ ਨਿੱਕਲੀਆਂ।

10ਸੋ ਉਹਨਾਂ ਨੇ ਪਰਮੇਸ਼ਵਰ ਦੇ ਸੰਦੂਕ ਨੂੰ ਏਕਰੋਨ ਵਿੱਚ ਭੇਜਿਆ। ਜਦੋਂ ਪਰਮੇਸ਼ਵਰ ਦਾ ਸੰਦੂਕ ਅਕਰੋਨ ਵਿੱਚ ਦਾਖਲ ਹੋ ਰਿਹਾ ਸੀ, ਤਾਂ ਅਕਰੋਨ ਦੇ ਲੋਕਾਂ ਨੇ ਉੱਚੀ-ਉੱਚੀ ਕਿਹਾ, “ਉਹ ਇਸਰਾਏਲ ਦੇ ਪਰਮੇਸ਼ਵਰ ਦਾ ਸੰਦੂਕ ਸਾਨੂੰ ਅਤੇ ਸਾਡੇ ਲੋਕਾਂ ਨੂੰ ਮਾਰਨ ਲਈ ਸਾਡੇ ਕੋਲ ਲਿਆਏ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.