16ਫ਼ਲਿਸਤੀਆਂ ਦੇ ਪੰਜਾਂ ਹਾਕਮਾਂ ਨੇ ਇਹ ਸਭ ਵੇਖਿਆ ਅਤੇ ਉਸੇ ਦਿਨ ਏਕਰੋਨ ਨੂੰ ਮੁੜੇ।
17ਇਹ ਸੋਨੇ ਦੀਆਂ ਗਿਲ੍ਹਟੀਆਂ ਹਨ, ਜੋ ਫ਼ਲਿਸਤੀਆਂ ਨੇ ਯਾਹਵੇਹ ਦੇ ਅੱਗੇ ਦੋਸ਼ ਦੀ ਭੇਟ ਵਜੋਂ ਭੇਜੀਆਂ ਸਨ, ਉਹਨਾਂ ਵਿੱਚੋਂ ਇੱਕ ਅਸ਼ਦੋਦ ਵੱਲੋਂ ਸੀ, ਇੱਕ ਅੱਜ਼ਾਹ ਦੀ, ਇੱਕ ਅਸ਼ਕਲੋਨ ਦੀ, ਇੱਕ ਗਾਥ ਦੀ ਅਤੇ ਇੱਕ ਏਕਰੋਨ ਦੀ।
18ਅਤੇ ਇਹ ਸੋਨੇ ਦੇ ਚੂਹੇ ਫ਼ਲਿਸਤੀਆਂ ਦੇ ਪੰਜਾਂ ਸਰਦਾਰਾਂ ਦੀ ਗਿਣਤੀ ਦੇ ਅਨੁਸਾਰ ਸਨ ਅਰਥਾਤ ਗੜ੍ਹ ਵਾਲੇ ਕਸਬੇ ਉਹਨਾਂ ਦੇ ਪਿੰਡਾਂ ਸਮੇਤ। ਉਹ ਵੱਡੀ ਚੱਟਾਨ ਜਿਸ ਉੱਤੇ ਲੇਵੀਆਂ ਨੇ ਯਾਹਵੇਹ ਦਾ ਸੰਦੂਕ ਰੱਖਿਆ ਸੀ, ਅੱਜ ਵੀ ਬੈਥ-ਸ਼ਮੇਸ਼ ਦੇ ਯਹੋਸ਼ੁਆ ਦੇ ਖੇਤ ਵਿੱਚ ਗਵਾਹ ਹੈ।
19ਉਹ ਨੇ ਬੈਥ-ਸ਼ੇਮੇਸ਼ ਦੇ ਲੋਕਾਂ ਨੂੰ ਇਸ ਲਈ ਮਾਰਿਆ ਜੋ ਉਹਨਾਂ ਨੇ ਯਾਹਵੇਹ ਦੇ ਸੰਦੂਕ ਦੇ ਵਿੱਚ ਵੇਖਿਆ ਸੋ ਉਸ ਨੇ ਪੰਜਾਹ ਹਜ਼ਾਰ ਤੇ ਸੱਤਰ ਮਨੁੱਖ ਉਹਨਾਂ ਵਿੱਚੋਂ ਮਾਰ ਸੁੱਟੇ ਅਤੇ ਉੱਥੋਂ ਦੇ ਲੋਕ ਦੁਖੀ ਹੋਏ ਇਸ ਲਈ ਜੋ ਯਾਹਵੇਹ ਨੇ ਲੋਕਾਂ ਨੂੰ ਵੱਡੀ ਮਾਰ ਨਾਲ ਮਾਰਿਆ।
20ਅਤੇ ਬੈਥ-ਸ਼ੇਮੇਸ਼ ਦੇ ਲੋਕਾਂ ਨੇ ਪੁੱਛਿਆ, “ਇਸ ਪਵਿੱਤਰ ਯਾਹਵੇਹ ਪਰਮੇਸ਼ਵਰ ਦੇ ਸਾਹਮਣੇ ਕੌਣ ਖੜ੍ਹਾ ਹੋ ਸਕਦਾ ਹੈ? ਇਹ ਸੰਦੂਕ ਇੱਥੋਂ ਕਿਸ ਜਗ੍ਹਾਂ ਤੇ ਰੱਖਿਆ ਜਾਵੇ?”