1 ਸ਼ਮੂਏਲ 6

ਸੋ ਤੁਸੀਂ ਆਪਣੀਆਂ ਗਿਲ੍ਹਟੀਆਂ ਦੀਆਂ ਮੂਰਤਾਂ ਅਤੇ ਉਹਨਾਂ ਚੂਹਿਆਂ ਦੀਆਂ ਮੂਰਤਾਂ ਜੋ ਦੇਸ ਨੂੰ ਵਿਗਾੜਦੀਆਂ ਹਨ ਬਣਾਓ ਅਤੇ ਇਸਰਾਏਲ ਦੇ ਪਰਮੇਸ਼ਵਰ ਦੀ ਮਹਿਮਾ ਕਰੋ। ਹੋ ਸਕਦਾ ਹੈ ਕਿ ਉਹ ਤੁਹਾਥੋਂ ਅਤੇ ਤੁਹਾਡੇ ਦੇਵਤਿਆਂ ਅਤੇ ਤੁਹਾਡੇ ਦੇਸ ਉੱਤੋਂ ਆਪਣਾ ਹੱਥ ਚੁੱਕ ਲਵੇ।

1 Samuel 6:5 (UKJV) Wherefore all of you shall make images of your emerods, and images of your mice that ruin the land; and all of you shall give glory unto the God of Israel: possibly he will lighten his hand from off you, and from off your gods, and from off your land.

3ਉਹਨਾਂ ਨੇ ਉੱਤਰ ਦਿੱਤਾ, “ਜੇਕਰ ਤੁਸੀਂ ਇਸਰਾਏਲ ਦੇ ਪਰਮੇਸ਼ਵਰ ਦੇ ਸੰਦੂਕ ਨੂੰ ਮੋੜਦੇ ਹੋ, ਤਾਂ ਉਸ ਨੂੰ ਬਿਨਾਂ ਤੋਹਫ਼ੇ ਦੇ ਵਾਪਸ ਨਾ ਭੇਜੋ। ਸਗੋਂ ਇੱਕ ਦੋਸ਼ ਦੀ ਭੇਟ ਉਸ ਨਾਲ ਜ਼ਰੂਰ ਭੇਜ ਦਿਓ। ਫ਼ੇਰ ਤੁਸੀਂ ਚੰਗੇ ਹੋ ਜਾਵੋਂਗੇ ਅਤੇ ਤੁਹਾਨੂੰ ਪਤਾ ਲੱਗੇਗਾ ਕਿ ਉਸਦਾ ਹੱਥ ਤੁਹਾਡੇ ਤੋਂ ਕਿਉਂ ਨਹੀਂ ਚੁੱਕਿਆ ਗਿਆ।”

4ਫ਼ਲਿਸਤੀਆਂ ਨੇ ਪੁੱਛਿਆ, ਅਸੀਂ ਉਸ ਨੂੰ ਕਿਹੜੀ ਦੋਸ਼ ਦੀ ਭੇਟ ਚੜ੍ਹਾਈਏ? ਉਹਨਾਂ ਨੇ ਉੱਤਰ ਦਿੱਤਾ, “ਪੰਜ ਸੋਨੇ ਦੀਆਂ ਰਸੋਲੀਆਂ ਅਤੇ ਪੰਜ ਸੋਨੇ ਦੇ ਚੂਹੇ, ਫ਼ਲਿਸਤੀ ਹਾਕਮਾਂ ਦੀ ਗਿਣਤੀ ਦੇ ਅਨੁਸਾਰ, ਕਿਉਂਕਿ ਇੱਕੋ ਬਵਾ ਤੁਹਾਡੇ ਅਤੇ ਤੁਹਾਡੇ ਹਾਕਮਾਂ ਉੱਤੇ ਆਈ ਹੈ।

5ਸੋ ਤੁਸੀਂ ਆਪਣੀਆਂ ਗਿਲ੍ਹਟੀਆਂ ਦੀਆਂ ਮੂਰਤਾਂ ਅਤੇ ਉਹਨਾਂ ਚੂਹਿਆਂ ਦੀਆਂ ਮੂਰਤਾਂ ਜੋ ਦੇਸ ਨੂੰ ਵਿਗਾੜਦੀਆਂ ਹਨ ਬਣਾਓ ਅਤੇ ਇਸਰਾਏਲ ਦੇ ਪਰਮੇਸ਼ਵਰ ਦੀ ਮਹਿਮਾ ਕਰੋ। ਹੋ ਸਕਦਾ ਹੈ ਕਿ ਉਹ ਤੁਹਾਥੋਂ ਅਤੇ ਤੁਹਾਡੇ ਦੇਵਤਿਆਂ ਅਤੇ ਤੁਹਾਡੇ ਦੇਸ ਉੱਤੋਂ ਆਪਣਾ ਹੱਥ ਚੁੱਕ ਲਵੇ।

6ਤੁਸੀਂ ਆਪਣੇ ਮਨ ਕਿਉਂ ਕਠੋਰ ਕਰਦੇ ਹੋ ਜਿਵੇਂ ਮਿਸਰੀਆਂ ਨੇ ਅਤੇ ਫ਼ਿਰਾਊਨ ਨੇ ਕੀਤਾ? ਜਦੋਂ ਇਸਰਾਏਲ ਦਾ ਪਰਮੇਸ਼ਵਰ ਉਹਨਾਂ ਨਾਲ ਕਠੋਰਤਾ ਨਾਲ ਪੇਸ਼ ਆਇਆ, ਤਾਂ ਕੀ ਉਹਨਾਂ ਨੇ ਇਸਰਾਏਲੀਆਂ ਨੂੰ ਬਾਹਰ ਨਹੀਂ ਭੇਜਿਆ ਤਾਂ ਜੋ ਉਹ ਆਪਣੇ ਰਾਹ ਤੁਰ ਸਕਣ?

7“ਹੁਣ ਇੱਕ ਨਵੀਂ ਗੱਡੀ ਤਿਆਰ ਕਰੋ, ਅਤੇ ਦੋ ਲਵੇਰੀਆਂ ਗਊਆਂ ਨੂੰ ਗੱਡੀ ਹੇਠ ਜੋੜ ਲਓ ਅਤੇ ਉਹਨਾਂ ਦੀਆਂ ਵੱਛੀਆਂ ਨੂੰ ਪਿੱਛੇ ਘਰ ਰਹਿਣ ਦਿਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.