1 ਸ਼ਮੂਏਲ 6

ਪਰ ਇਸ ਨੂੰ ਦੇਖਦੇ ਰਹੋ। ਜੇਕਰ ਇਹ ਆਪਣੇ ਇਲਾਕੇ ਵਿੱਚ, ਬੈਥ-ਸ਼ੇਮੇਸ਼ ਵੱਲ ਵਧਦਾ ਹੈ, ਤਾਂ ਯਾਹਵੇਹ ਨੇ ਸਾਡੇ ਉੱਤੇ ਇਹ ਵੱਡੀ ਤਬਾਹੀ ਲਿਆਂਦੀ ਹੈ। ਪਰ ਜੇ ਅਜਿਹਾ ਨਹੀਂ ਹੁੰਦਾ, ਤਾਂ ਸਾਨੂੰ ਪਤਾ ਲੱਗ ਜਾਵੇਗਾ ਕਿ ਇਹ ਉਸਦਾ ਹੱਥ ਨਹੀਂ ਸੀ ਜਿਸ ਨੇ ਸਾਨੂੰ ਮਾਰਿਆ ਸੀ, ਪਰ ਇਹ ਜੋ ਨਾਲ ਸਾਡੇ ਨਾਲ ਹੋਇਆ ਸੀ ਐਂਵੇਂ ਹੀ ਹੋਇਆਂ ਹੈ।”

1 Samuel 6:9 (UKJV) And see, if it goes up by the way of his own coast to Bethshemesh, then he has done us this great evil: but if not, then we shall know that it is not his hand that stroke us: it was a chance that happened to us.

7“ਹੁਣ ਇੱਕ ਨਵੀਂ ਗੱਡੀ ਤਿਆਰ ਕਰੋ, ਅਤੇ ਦੋ ਲਵੇਰੀਆਂ ਗਊਆਂ ਨੂੰ ਗੱਡੀ ਹੇਠ ਜੋੜ ਲਓ ਅਤੇ ਉਹਨਾਂ ਦੀਆਂ ਵੱਛੀਆਂ ਨੂੰ ਪਿੱਛੇ ਘਰ ਰਹਿਣ ਦਿਓ।

8ਯਾਹਵੇਹ ਦਾ ਸੰਦੂਕ ਲੈ ਕੇ ਗੱਡੇ ਉੱਤੇ ਰੱਖ ਦਿਓ ਅਤੇ ਸੋਨੇ ਦੀਆਂ ਵਸਤਾਂ ਜੋ ਦੋਸ਼ ਦੀ ਭੇਟ ਲਈ ਉਹ ਦੇ ਕੋਲ ਭੇਜਦੇ ਹੋ ਇੱਕ ਸੰਦੂਕ ਵਿੱਚ ਪਾ ਕੇ ਉਹ ਦੇ ਇੱਕ ਪਾਸੇ ਰੱਖ ਦਿਓ ਅਤੇ ਉਸਨੂੰ ਵਿਦਾ ਕਰ ਦਿਓ ਜੋ ਤੁਰ ਜਾਵੇ,

9ਪਰ ਇਸ ਨੂੰ ਦੇਖਦੇ ਰਹੋ। ਜੇਕਰ ਇਹ ਆਪਣੇ ਇਲਾਕੇ ਵਿੱਚ, ਬੈਥ-ਸ਼ੇਮੇਸ਼ ਵੱਲ ਵਧਦਾ ਹੈ, ਤਾਂ ਯਾਹਵੇਹ ਨੇ ਸਾਡੇ ਉੱਤੇ ਇਹ ਵੱਡੀ ਤਬਾਹੀ ਲਿਆਂਦੀ ਹੈ। ਪਰ ਜੇ ਅਜਿਹਾ ਨਹੀਂ ਹੁੰਦਾ, ਤਾਂ ਸਾਨੂੰ ਪਤਾ ਲੱਗ ਜਾਵੇਗਾ ਕਿ ਇਹ ਉਸਦਾ ਹੱਥ ਨਹੀਂ ਸੀ ਜਿਸ ਨੇ ਸਾਨੂੰ ਮਾਰਿਆ ਸੀ, ਪਰ ਇਹ ਜੋ ਨਾਲ ਸਾਡੇ ਨਾਲ ਹੋਇਆ ਸੀ ਐਂਵੇਂ ਹੀ ਹੋਇਆਂ ਹੈ।”

10ਇਸ ਲਈ ਉਹਨਾਂ ਨੇ ਅਜਿਹਾ ਕੀਤਾ। ਉਹਨਾਂ ਨੇ ਅਜਿਹੀਆਂ ਦੋ ਲਵੇਰੀਆਂ ਗਾਊਆਂ ਲੈ ਕੇ ਉਹਨਾਂ ਨੂੰ ਗੱਡੇ ਅੱਗੇ ਜੋਤਿਆ ਅਤੇ ਉਹਨਾਂ ਦੀਆਂ ਵੱਛੀਆਂ ਨੂੰ ਘਰ ਵਿੱਚ ਬੰਨ੍ਹਿਆ।

11ਉਹਨਾਂ ਨੇ ਯਾਹਵੇਹ ਦੇ ਸੰਦੂਕ ਨੂੰ ਗੱਡੇ ਉੱਤੇ ਰੱਖਿਆ ਸੋਨੇ ਦੇ ਚੂਹੇ ਅਤੇ ਆਪਣੀਆਂ ਗਿਲ੍ਹਟੀਆਂ ਦੀਆਂ ਮੂਰਤਾਂ ਦੇ ਸੰਦੂਕ ਨੂੰ ਗੱਡੀ ਵਿੱਚ ਰੱਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.