1 ਸ਼ਮੂਏਲ 7

ਜਦੋਂ ਸਮੂਏਲ ਹੋਮ ਦੀ ਭੇਟ ਚੜ੍ਹਾ ਰਿਹਾ ਸੀ, ਫ਼ਲਿਸਤੀ ਇਸਰਾਏਲ ਨਾਲ ਲੜਾਈ ਕਰਨ ਲਈ ਨੇੜੇ ਆਏ। ਪਰ ਉਸ ਦਿਨ ਯਾਹਵੇਹ ਨੇ ਫ਼ਲਿਸਤੀਆਂ ਦੇ ਵਿਰੁੱਧ ਉੱਚੀ ਗਰਜ ਨਾਲ ਗਰਜਿਆ ਅਤੇ ਉਹਨਾਂ ਨੂੰ ਘਬਰਾਹਟ ਵਿੱਚ ਪਾ ਦਿੱਤਾ ਕਿ ਉਹ ਇਸਰਾਏਲੀਆਂ ਦੇ ਸਾਹਮਣੇ ਹਾਰ ਗਏ।

1 Samuel 7:10 (UKJV) And as Samuel was offering up the burnt offering, the Philistines drew near to battle against Israel: but the LORD thundered with a great thunder on that day upon the Philistines, and humiliated them; and they were smitten before Israel.

8ਉਹਨਾਂ ਨੇ ਸਮੂਏਲ ਨੂੰ ਆਖਿਆ, “ਚੁੱਪ ਨਾ ਰਹਿ ਸਾਡੇ ਲਈ ਯਾਹਵੇਹ ਪਰਮੇਸ਼ਵਰ ਅੱਗੇ ਦੁਹਾਈ ਦੇ, ਤਾਂ ਜੋ ਉਹ ਸਾਨੂੰ ਫ਼ਲਿਸਤੀਆਂ ਦੇ ਹੱਥੋਂ ਛੁਡਾਵੇ।”

9ਤਦ ਸਮੂਏਲ ਨੇ ਇੱਕ ਦੁੱਧ ਚੁੰਘਦਾ ਲੇਲਾ ਲਿਆ ਅਤੇ ਉਸ ਨੂੰ ਯਾਹਵੇਹ ਦੇ ਅੱਗੇ ਹੋਮ ਦੀ ਭੇਟ ਵਜੋਂ ਚੜ੍ਹਾਇਆ ਤਾਂ ਉਸਨੇ ਇਸਰਾਏਲ ਦੇ ਕਾਰਨ ਯਾਹਵੇਹ ਦੇ ਅੱਗੇ ਪੁਕਾਰਿਆ, ਅਤੇ ਯਾਹਵੇਹ ਨੇ ਉਸਨੂੰ ਉੱਤਰ ਦਿੱਤਾ।

10ਜਦੋਂ ਸਮੂਏਲ ਹੋਮ ਦੀ ਭੇਟ ਚੜ੍ਹਾ ਰਿਹਾ ਸੀ, ਫ਼ਲਿਸਤੀ ਇਸਰਾਏਲ ਨਾਲ ਲੜਾਈ ਕਰਨ ਲਈ ਨੇੜੇ ਆਏ। ਪਰ ਉਸ ਦਿਨ ਯਾਹਵੇਹ ਨੇ ਫ਼ਲਿਸਤੀਆਂ ਦੇ ਵਿਰੁੱਧ ਉੱਚੀ ਗਰਜ ਨਾਲ ਗਰਜਿਆ ਅਤੇ ਉਹਨਾਂ ਨੂੰ ਘਬਰਾਹਟ ਵਿੱਚ ਪਾ ਦਿੱਤਾ ਕਿ ਉਹ ਇਸਰਾਏਲੀਆਂ ਦੇ ਸਾਹਮਣੇ ਹਾਰ ਗਏ।

11ਇਸਰਾਏਲ ਦੇ ਮਨੁੱਖ ਮਿਸਪਾਹ ਤੋਂ ਨਿੱਕਲ ਕੇ ਫ਼ਲਿਸਤੀਆਂ ਦਾ ਪਿੱਛਾ ਕਰਦੇ ਹੋਏ ਬੈਤ-ਕਰ ਦੇ ਹੇਠਾਂ ਤੱਕ ਉਹਨਾਂ ਨੂੰ ਮਾਰਦੇ ਗਏ।

12ਤਦ ਸਮੂਏਲ ਨੇ ਇੱਕ ਪੱਥਰ ਲਿਆ ਅਤੇ ਮਿਸਪਾਹ ਅਤੇ ਸ਼ੇਨ ਦੇ ਵਿਚਕਾਰ ਖੜ੍ਹਾ ਕੀਤਾ। ਉਸਨੇ ਇਸਦਾ ਨਾਮ ਅਬੇਨੇਜ਼ਰ ਰੱਖਿਆ, ਅਤੇ ਬੋਲਿਆ “ਇੱਥੋ ਤੱਕ ਯਾਹਵੇਹ ਨੇ ਸਾਡੀ ਮਦਦ ਕੀਤੀ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.