9ਤਦ ਸਮੂਏਲ ਨੇ ਇੱਕ ਦੁੱਧ ਚੁੰਘਦਾ ਲੇਲਾ ਲਿਆ ਅਤੇ ਉਸ ਨੂੰ ਯਾਹਵੇਹ ਦੇ ਅੱਗੇ ਹੋਮ ਦੀ ਭੇਟ ਵਜੋਂ ਚੜ੍ਹਾਇਆ ਤਾਂ ਉਸਨੇ ਇਸਰਾਏਲ ਦੇ ਕਾਰਨ ਯਾਹਵੇਹ ਦੇ ਅੱਗੇ ਪੁਕਾਰਿਆ, ਅਤੇ ਯਾਹਵੇਹ ਨੇ ਉਸਨੂੰ ਉੱਤਰ ਦਿੱਤਾ।
10ਜਦੋਂ ਸਮੂਏਲ ਹੋਮ ਦੀ ਭੇਟ ਚੜ੍ਹਾ ਰਿਹਾ ਸੀ, ਫ਼ਲਿਸਤੀ ਇਸਰਾਏਲ ਨਾਲ ਲੜਾਈ ਕਰਨ ਲਈ ਨੇੜੇ ਆਏ। ਪਰ ਉਸ ਦਿਨ ਯਾਹਵੇਹ ਨੇ ਫ਼ਲਿਸਤੀਆਂ ਦੇ ਵਿਰੁੱਧ ਉੱਚੀ ਗਰਜ ਨਾਲ ਗਰਜਿਆ ਅਤੇ ਉਹਨਾਂ ਨੂੰ ਘਬਰਾਹਟ ਵਿੱਚ ਪਾ ਦਿੱਤਾ ਕਿ ਉਹ ਇਸਰਾਏਲੀਆਂ ਦੇ ਸਾਹਮਣੇ ਹਾਰ ਗਏ।
11ਇਸਰਾਏਲ ਦੇ ਮਨੁੱਖ ਮਿਸਪਾਹ ਤੋਂ ਨਿੱਕਲ ਕੇ ਫ਼ਲਿਸਤੀਆਂ ਦਾ ਪਿੱਛਾ ਕਰਦੇ ਹੋਏ ਬੈਤ-ਕਰ ਦੇ ਹੇਠਾਂ ਤੱਕ ਉਹਨਾਂ ਨੂੰ ਮਾਰਦੇ ਗਏ।
12ਤਦ ਸਮੂਏਲ ਨੇ ਇੱਕ ਪੱਥਰ ਲਿਆ ਅਤੇ ਮਿਸਪਾਹ ਅਤੇ ਸ਼ੇਨ ਦੇ ਵਿਚਕਾਰ ਖੜ੍ਹਾ ਕੀਤਾ। ਉਸਨੇ ਇਸਦਾ ਨਾਮ ਅਬੇਨੇਜ਼ਰ ਰੱਖਿਆ, ਅਤੇ ਬੋਲਿਆ “ਇੱਥੋ ਤੱਕ ਯਾਹਵੇਹ ਨੇ ਸਾਡੀ ਮਦਦ ਕੀਤੀ ਹੈ।”
13ਤਾਂ ਫ਼ਲਿਸਤੀ ਹਾਰ ਗਏ ਅਤੇ ਉਹ ਇਸਰਾਏਲ ਦੀਆਂ ਹੱਦਾਂ ਵਿੱਚ ਫਿਰ ਕਦੇ ਨਾ ਆਏ। ਸਮੂਏਲ ਦੇ ਜੀਵਨ ਕਾਲ ਦੌਰਾਨ, ਯਾਹਵੇਹ ਦਾ ਹੱਥ ਫ਼ਲਿਸਤੀਆਂ ਦੇ ਵਿਰੁੱਧ ਰਿਹਾ।