1 ਸ਼ਮੂਏਲ 7

ਏਕਰੋਨ ਤੋਂ ਲੈ ਕੇ ਗਾਥ ਤੱਕ ਜਿਹੜੇ ਕਸਬੇ ਫ਼ਲਿਸਤੀਆਂ ਨੇ ਇਸਰਾਏਲ ਤੋਂ ਖੋਹ ਲਏ ਸਨ, ਇਸਰਾਏਲ ਦੇ ਹੱਥ ਵਿੱਚ ਆ ਗਏ ਅਤੇ ਇਸਰਾਏਲ ਨੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਵੀ ਫ਼ਲਿਸਤੀਆਂ ਦੇ ਹੱਥੋਂ ਛੁਡਾ ਲਿਆ ਅਤੇ ਇਸਰਾਏਲ ਅਤੇ ਅਮੋਰੀਆਂ ਵਿਚਕਾਰ ਮੇਲ ਹੋਇਆ।

1 Samuel 7:14 (UKJV) And the cities which the Philistines had taken from Israel were restored to Israel, from Ekron even unto Gath; and the coasts thereof did Israel deliver out of the hands of the Philistines. And there was peace between Israel and the Amorites.

12ਤਦ ਸਮੂਏਲ ਨੇ ਇੱਕ ਪੱਥਰ ਲਿਆ ਅਤੇ ਮਿਸਪਾਹ ਅਤੇ ਸ਼ੇਨ ਦੇ ਵਿਚਕਾਰ ਖੜ੍ਹਾ ਕੀਤਾ। ਉਸਨੇ ਇਸਦਾ ਨਾਮ ਅਬੇਨੇਜ਼ਰ ਰੱਖਿਆ, ਅਤੇ ਬੋਲਿਆ “ਇੱਥੋ ਤੱਕ ਯਾਹਵੇਹ ਨੇ ਸਾਡੀ ਮਦਦ ਕੀਤੀ ਹੈ।”

13ਤਾਂ ਫ਼ਲਿਸਤੀ ਹਾਰ ਗਏ ਅਤੇ ਉਹ ਇਸਰਾਏਲ ਦੀਆਂ ਹੱਦਾਂ ਵਿੱਚ ਫਿਰ ਕਦੇ ਨਾ ਆਏ। ਸਮੂਏਲ ਦੇ ਜੀਵਨ ਕਾਲ ਦੌਰਾਨ, ਯਾਹਵੇਹ ਦਾ ਹੱਥ ਫ਼ਲਿਸਤੀਆਂ ਦੇ ਵਿਰੁੱਧ ਰਿਹਾ।

14ਏਕਰੋਨ ਤੋਂ ਲੈ ਕੇ ਗਾਥ ਤੱਕ ਜਿਹੜੇ ਕਸਬੇ ਫ਼ਲਿਸਤੀਆਂ ਨੇ ਇਸਰਾਏਲ ਤੋਂ ਖੋਹ ਲਏ ਸਨ, ਇਸਰਾਏਲ ਦੇ ਹੱਥ ਵਿੱਚ ਆ ਗਏ ਅਤੇ ਇਸਰਾਏਲ ਨੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਵੀ ਫ਼ਲਿਸਤੀਆਂ ਦੇ ਹੱਥੋਂ ਛੁਡਾ ਲਿਆ ਅਤੇ ਇਸਰਾਏਲ ਅਤੇ ਅਮੋਰੀਆਂ ਵਿਚਕਾਰ ਮੇਲ ਹੋਇਆ।

15ਸਮੂਏਲ ਸਾਰੀ ਉਮਰ ਇਸਰਾਏਲ ਦਾ ਨਿਆਂ ਕਰਦਾ ਰਿਹਾ।

16ਹਰ ਸਾਲ ਉਹ ਬੈਤਏਲ ਅਤੇ ਗਿਲਗਾਲ ਅਤੇ ਮਿਸਪਾਹ ਵਿੱਚ ਚੱਕਰ ਲਗਾ ਕੇ ਉਹਨਾਂ ਸਾਰੀਆਂ ਥਾਵਾਂ ਉੱਤੇ ਇਸਰਾਏਲ ਦਾ ਨਿਆਂ ਕਰਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.